ਨਵੀਂ ਦਿੱਲੀ, 4 ਅਪ੍ਰੈਲ (ਪੀ.ਟੀ.)-ਸੰਭਾਵਨਾ ਦੇ ਅਨੁਸਾਰ ਜਾਮਾ ਮਸਜਿਦ ਦੇ ਸ਼ਾਹੀ ਇਮਾਮ ਅਹਿਮਦ ਬੁਖਾਰੀ ਨੇ ਸ਼ੁੱਕਰਵਾਰ ਨੂੰ ਲੋਕ ਸਭਾ ਚੋਣਾਂ ਵਿੱਚ ਕਾਂਗਰਸ ਨੂੰ ਸਮਰਥਨ ਦੇਣ ਦਾ ਐਲਾਨ ਕੀਤਾ ਹੈ। ਅਹਿਮਦ ਬੁਖਾਰੀ ਨੇ ਕਿਹਾ ਕਿ ਦੇਸ਼ ਨੂੰ ਫਿਰਕੂ ਤਾਕਤਾਂ ਤੋਂ ਖਤਰਾ ਹੈ ਇਸ ਲਈ ਅਸੀਂ ਨਹੀਂ ਚਾਹੁੰਦੇ ਕਿ ਧਰਮ ਨਿਰਪੱਖ ਵੋਟਾਂ ਦੀ ਵੰਡ ਹੋਵੇ। ਜ਼ਿਕਰਯੋਗ ਹੈ ਕਿ ਸ਼ਾਹੀ ਇਮਾਮ ਇਸ ਤੋਂ ਪਹਿਲਾਂ ਸਮਾਜਵਾਦੀ ਪਾਰਟੀ ਦੇ ਸਮਰਥਕ ਸਨ ਅਤੇ ਉਹ ਬਸਪਾ ਨੂੰ ਵੀ ਚੋਣਾਂ ਵਿੱਚ ਸਮਰਥਨ ਦੇ ਚੁੱਕੇ ਹਨ। ਦੋ ਦਿਨ ਪਹਿਲਾਂ ਹੀ ਕਾਂਗਰਸ ਪ੍ਰਧਾਨ ਸ੍ਰੀਮਤੀ ਸੋਨੀਆ ਗਾਂਧੀ ਨੇ ਸ਼ਾਹੀ ਇਮਾਮ ਨਾਲ ਮੁਲਾਕਾਤ ਕੀਤੀ ਸੀ। ਉਸ ਦੇ ਬਾਅਦ ਤੋਂ ਹੀ ਇਹ ਅਟਕਲਾਂ ਲਗਾਈਆਂ ਜਾ ਰਹੀਆਂ ਸਨ ਕਿ ਬੁਖਾਰੀ ਮੌਜੂਦਾ ਲੋਕ ਸਭਾ ਚੋਣਾਂ ਵਿੱਚ ਕਾਂਗਰਸ ਨੂੰ
ਸਮਰਥਨ ਦਾ ਐਲਾਨ ਕਰਨਗੇ। ਸ਼ਾਹੀ ਇਮਾਨ ਨੇ ਲੋਕ ਸਭਾ ਚੋਣਾਂ ਵਿੱਚ ਕਾਂਗਰਸ ਨੂੰ ਸਮਰਥਨ ਦੇਣ ਦਾ ਐਲਾਨ ਕੀਤਾ ਹੈ, ਜਦ ਕਿ ਬੰਗਾਲ ਵਿੱਚ ਤ੍ਰਿਣਮੂਲ ਕਾਂਗਰਸ ਨੂੰ ਵੋਟ ਦੇਣ ਦੀ ਅਪੀਲ ਕੀਤੀ ਹੈ। ਬੁਖਾਰੀ ਨੇ ਇੱਕ ਪ੍ਰੈ¤ਸ ਕਾਨਫਰੰਸ ਦੌਰਾਨ ਕਿਹਾ ਕਿ ਕਾਂਗਰਸ ਪ੍ਰਧਾਨ ਸ੍ਰੀਮਤੀ ਸੋਨੀਆ ਗਾਂਧੀ ਨਾਲ ਕਈ ਮੁੱਦਿਆਂ ਉ¤ਪਰ ਗੱਲਬਾਤ ਹੋਈ ਹੈ ਇਸ ਲਈ ਮੈਂ ਲੋਕ ਸਭਾ ਚੋਣਾਂ ਵਿੱਚ ਕਾਂਗਰਸ ਨੂੰ ਸਮਰਥਨ ਦੇਣ ਦਾ ਐਲਾਨ ਕਰਦਾ ਹਾਂ।