Skip to content
Independent perspectives. Global stories.
BREAKING

ਵਿਜੀਲੈਂਸ ਵਲੋਂ 4,000 ਦੀ ਰਿਸ਼ਵਤ ਲੈਂਦਾ ਪਟਵਾਰੀ ਕਾਬੂ

Share this story

ਚੰਡੀਗੜ – ਪੰਜਾਬ ਵਿਜੀਲੈਂਸ ਬਿਊਰੋ ਵੱਲੋਂ ਮਾਲ ਹਲਕਾ ਘੱਲ ਕਲਾਂ, ਜਿਲਾ ਮੋਗਾ ਵਿਖੇ ਤਾਇਨਾਤ ਪਟਵਾਰੀ ਸ਼ਿੰਦਰ ਸਿੰਘ ਨੂੰ 4,000 ਰੁਪਏ ਦੀ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਗਿਆ।ਪਟਵਾਰੀ ਸਿੰਦਰ ਸਿੰਘ ਨੂੰ ਸ਼ਿਕਾਇਤਕਰਤਾ ਤੇਜਿੰਦਰਪਾਲ ਸਿੰਘ ਵਾਸੀ ਪਿੰਡ ਘੱਲ ਕਲਾਂ, ਜਿਲਾ ਮੋਗਾ ਦੀ ਸ਼ਿਕਾਇਤ ‘ਤੇ 4,000 ਰੁਪਏ ਦੀ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਗਿਆ ਹੈ। ਸ਼ਿਕਾਇਤਕਰਤਾ ਨੇ ਵਿਜੀਲੈਂਸ ਬਿਊਰੋ ਨੂੰ ਆਪਣੀ ਸ਼ਿਕਾਇਤ ਵਿੱਚ ਦੋਸ਼ ਲਾਇਆ ਕਿ ਉਕਤ ਪਟਵਾਰੀ ਵਲੋਂ ਉਸ ਦੀ ਜਮੀਨ ਦਾ ਵਿਰਾਸਤੀ ਇੰਤਕਾਲ ਦਰਜ ਕਰਨ ਬਦਲੇ 4,000 ਰੁਪਏ ਦੀ ਮੰਗ ਕੀਤੀ ਗਈ ਹੈ। ਵਿਜੀਲੈਂਸ ਵਲੋਂ ਸ਼ਿਕਾਇਤ ਦੀ ਪੜਤਾਲ ਉਪਰੰਤ ਉਕਤ ਦੋਸ਼ੀ ਪਟਵਾਰੀ ਨੂੰ ਦੋ ਸਰਕਾਰੀ ਗਵਾਹਾਂ ਦੀ ਹਾਜਰੀ ਵਿਚ 4,000 ਰੁਪਏ ਦੀ ਰਿਸ਼ਵਤ ਲੈਂਦਿਆਂ ਦਬੋਚ ਲਿਆ। ਬੁਲਾਰੇ ਨੇ ਦੱਸਿਆ ਕਿ ਉਕਤ ਦੋਸ਼ੀ ਖਿਲਾਫ਼ ਵਿਜੀਲੈਂਸ ਬਿਓਰੋ ਨੇ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਦੀਆਂ ਵੱਖ-ਵੱਖ ਧਾਰਾਵਾਂ ਤਹਿਤ ਫਿਰੋਜਪੁਰ ਸਥਿਤ ਵਿਜੀਲੈਂਸ ਬਿਓਰੋ ਦੇ ਥਾਣੇ ਵਿਚ ਮੁਕੱਦਮਾ ਦਰਜ ਕਰਕੇ ਅਗਲੇਰੀ ਕਾਰਵਾਈ ਆਰੰਭ ਦਿੱਤੀ ਹੈ।

WRITTEN BY