ਗਾਂਧੀਨਗਰ, 5 ਅਪ੍ਰੈਲ (ਵਿਸ਼ਵ ਵਾਰਤਾ)- ਭਾਰਤੀ ਜਨਤਾ ਪਾਰਟੀ ਦੇ ਸੀਨੀਅਰ ਆਗੂ ਲਾਲ ਕ੍ਰਿਸ਼ਨ ਅਡਵਾਨੀ ਨੇ ਅੱਜ ਗਾਂਧੀਨਗਰ (ਗੁਜਰਾਤ) ਤੋਂ ਆਪਣਾ ਨਾਮਜ਼ਦਗੀ ਪੱਤਰ ਦਾਖ਼ਲ ਕੀਤਾ। ਪੰਜ ਵਾਰ ਇ¤ਥੋਂ ਸੰਸਦ ਮੈਂਬਰ ਰਹਿ ਚੁ¤ਕੇ ਅਡਵਾਨੀ ਛੇਵੀਂ ਵਾਰ ਇਸ ਖੇਤਰ ਤੋਂ ਲੋਕ ਸਭਾ ਚੋਣ ਲੜ ਰਹੇ ਹਨ। ਨਾਮਜ਼ਦਗੀ ਪੱਤਰ ਦਾਖ਼ਲ ਕਰਨ ਸਮੇਂ ਉਨ੍ਹਾਂ ਨਾਲ ਗੁਜਰਾਤ ਦੇ ਮੁੱਖ ਮੰਤਰੀ ਅਤੇ ਭਾਜਪਾ ਦੇ ਪ੍ਰਧਾਨ ਮੰਤਰੀ ਅਹੁਦੇ ਦੇ ਉਮੀਦਵਾਰ ਨਰਿੰਦਰ ਮੋਦੀ ਵੀ ਮੌਜੂਦ ਸਨ। ਇਸ ਤੋਂ ਪਹਿਲਾਂ, ਗੁਜਰਾਤ ਦੇ ਅਹਿਮਦਾਬਾਦ ਪੁ¤ਜਣ ਤੋਂ ਬਾਅਦ ਸ੍ਰੀ ਅਡਵਾਨੀ ਨੇ ਪੱਤਰਕਾਰਾਂ ਨਾਲ ਗੱਲਬਾਤ ਦੌਰਾਨ ਆਖਿਆ ਕਿ ਮੈਨੂੰ ਜਿਹੜਾ ਸਮਰਥਨ ਮਿਲਿਆ ਹੈ, ਉਸ ਲਈ ਮੈਂ ਗੁਜਰਾਤ ਅਤੇ ਗਾਂਧੀਨਗਰ ਦੇ ਲੋਕਾਂ ਦਾ ਧੰਨਵਾਦ ਕਰਦਾ ਹਾਂ। ਗਾਂਧੀਨਗਰ ਰਵਾਨਾ ਹੋਣ ਤੋਂ ਪਹਿਲਾਂ ਅਡਵਾਨੀ ਨੇ ਨਰਿੰਦਰ ਮੋਦੀ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਮੋਦੀ ਇਕ ਚੰਗੇ ਪ੍ਰਧਾਨ ਮੰਤਰੀ ਸਾਬਿਤ ਹੋਣਗੇ।