ਫਰੀਦਕੋਟ, 5 ਅਪ੍ਰੈਲ (ਸੁਨੀਲ ਸਿੰਘ ਕਪੂਰ ਚਮਚੜਿੱਕ, ਡਾ. ਧੁੰਨਾ, ਗੁਰਜੀਤ ਡੱਗੋਰੁਮਾਣਾ)-ਅੱਜ ਦਫਤਰ ਡਿਪਟੀ ਕਮਿਸ਼ਨਰ ਫਰੀਦਕੋਟ ਵਿਖੇ ਭਾਰਤ ਦੇ ਚੋਣ ਕਮਿਸ਼ਨ ਵੱਲੋਂ ਆਰੰਭਿਆ ਗਿਆ ਵੋਟਰ ਜਾਗਰੂਕਤਾ ਅਭਿਆਨ ਦੇ ਤਹਿਤ ਸਵੀਪ ਪ੍ਰੋਜੈਕਟ 2 ਦੀ ਮੀਟਿੰਗ ਆਯੋਜਿਤ ਕੀਤੀ ਗਈ ਜਿਸ ਦੀ ਪ੍ਰਧਾਨਗੀ ਜਿਲ•ਾ ਚੋਣ ਅਫਸਰ ਕਮ ਰਿਟਰਨਿੰਗ ਅਫਸਰ ਸ੍ਰੀ ਮੁਹੰਮਦ ਤਇਅਬ ਨੇ ਕੀਤੀ। ਹੋਰਨਾਂ ਤੋਂ ਇਲਾਵਾ ਇਸ ਮੀਟਿੰਗ ਵਿੱਚ ਸ਼ਰੂਤੀ ਸ਼ਰਮਾਂ ਪਾਂਡੇ ਸਹਾਇਕ ਰਿਟਰਨਿੰਗ ਅਫਸਰ ਕਮ ਐਸ ਡੀ ਐਮ ਫਰੀਦਕੋਟ ਅਤੇ ਵੱਖ ਵੱਖ ਵਿਭਾਗਾਂ ਦੇ ਅਧਿਕਾਰੀ ਸ਼ਾਮਿਲ ਹੋਏ। ਮੀਟਿੰਗ ਨੂੰ ਸੰਬੋਧਨ ਕਰਦਿਆਂ ਸ੍ਰੀ ਤਇਅਬ ਨੇ ਕਿਹਾ ਕਿ ਭਾਰਤ ਦੇ ਚੋਣ ਕਮਿਸ਼ਨ ਵੱਲੋ ਸਵੀਪ ਪ੍ਰੋਜੈਕਟ-1 ਸ਼ੁਰੂ ਕੀਤਾ ਗਿਆ ਸੀ ਜਿਸਦੇ ਤਹਿਤ ਨਵੀਆਂ ਯੋਗ
ਵੋਟਾਂ ਬਨਾਉਣ ਤੈ ਜੋਰ ਦਿੱਤਾ ਗਿਆ ਸੀ ਅਤੇ ਹੁਣ ਸਵੀਪ ਪ੍ਰੋਜੈਕਟ-2 ਆਰੰਭਿਆ ਗਿਆ ਹੈ ਜਿਸਦੇ ਤਹਿਤ ਵੋਟਰਾਂ ਨੂੰ ਖਾਸ ਕਰਕੇ ਨੌਜਵਾਨ ਵੋਟਰਾਂ ਨੂੰ ਵੱਧ ਤੋਂ ਵੱਧ ਆਪਣੇ ਮੱਤਅਧਿਕਾਰ ਦੀ ਵਰਤੋਂ ਲਈ ਪ੍ਰੇਰਿਆ ਜਾਣਾ ਹੈ। ਉਨ•ਾਂ ਵੱਖ ਵੱਖ ਵਿਭਾਗ ਦੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਉਹ ਆਪਣੇ ਦਫਤਰਾਂ ਵਿੱਚ ਵੋਟਰਾਂ ਨੂੰ ਵੋਟ ਦੇ ਅਧਿਕਾਰ ਦੀ ਵਰਤੋਂ ਕਰਨ ਲਈ ਪ੍ਰੇਰਿਤ ਕਰਨ ਅਤੇ ਆਪਣੇ ਦਫਤਰ ਦੇ ਰੋਜ -ਮਰ•ਾ ਦਸਤਾਵੇਜ਼ਾ ਤੇ ਵੀ ਵੋਟ ਪਾਉਣ ਦੇ ਸਲੋਗਨ ਲਗਾਉਣ। ਇਸ ਮੌਕੇ ਉਨ•ਾਂ ਦਫਤਰ ਡਿਪਟੀ ਕਮਿਸ਼ਨਰ ਤੋ ਵੋਟਰ ਜਾਗਰੂਕਤਾ ਮੁਹਿੰਮ ਦਾ ਆਗਾਜ਼ ਕਰਦਿਆਂ ਇੱਕ ਵੈਨ ਨੂੰ ਹਰੀ ਝੰਡੀ ਵੀ ਦਿੱਤੀ ਜੋ ਕਿ ਸ਼ਹਿਰੀ ਅਤੇ ਪੇਂਡੂ ਖੇਤਰਾਂ ਵਿੱਚ ਲੋਕਾਂ ਨੂੰ ਵੋਟ ਦੇ ਅਧਿਕਾਰ ਦੀ ਵੱਧ ਤੋਂ ਵੱਧ ਵਰਤੋਂ ਕਰਨ ਲਈ ਪ੍ਰੇਰਿਤ ਕਰੇਗੀ ਅਤੇ ਹਰੇਕ ਵੋਟਰ 30 ਅਪ੍ਰੈਲ ਨੂੰ ਆਪਣੇ ਸਾਰੇ ਕੰਮ ਛੱਡਕੇ ਵੋਟਿੰਗ ਦਾ 100 ਪ੍ਰਤੀਸ਼ਤ ਟੀਚਾ ਪੂਰਾ ਕਰਨ ਲਈ ਆਪਣਾ ਯੋਗਦਾਨ ਪਾਉਣ। ਇਸ ਮੌਕੇ ਉਨ•ਾਂ ਵੱਲੋਂ ਦਸਤਖਤੀ ਮੁਹਿੰਮ ਚਲਾਉਣ ਦਾ ਵੀ ਆਗਾਜ਼ ਕੀਤਾ ਅਤੇ ਵੋਟਾਂ ਪਾਉਣ ਦਾ ਸੰਕਲਪ ਵੀ ਦਿਵਾਇਆ।