ਚੰਡੀਗੜ੍ਹ, 16 ਜਨਵਰੀ (ਪੰਜਾਬ ਟਾਇਮਜ਼ ਬਿਊਰੋ)- ਕਾਂਗਰਸ ਨੇ ਜ਼ੀਰਾ ਤੋਂ ਵਿਧਾਇਕ ਕੁਲਬੀਰ ਸਿੰਘ ਨੂੰ ਪਾਰਟੀ ’ਚੋਂ ਮੁਅਤਲ ਕਰ ਦਿਤਾ ਹੈ। ਪੰਜਾਬ ਕਾਂਗਰਸ ਦੇ ਪ੍ਰਧਾਨ ਸੁਨੀਲ ਜਾਖੜ ਨੇ ਇਸ ਸਬੰਧੀ ਪੁਸ਼ਟੀ ਕਰ ਦਿਤੀ ਹੈ ਕਿ ਵਿਧਾਇਕ ਜ਼ੀਰਾ ਨੂੰ ਕਾਂਗਰਸ ’ਚੋਂ ਮੁਅਤਲ ਕਰ ਦਿਤਾ ਹੈ। ਜ਼ਿਕਰਯੋਗ ਹੈ ਕਿ ਕੁਲਬੀਰ ਸਿੰਘ ਜ਼ੀਰਾ ਨੇ ਪਿਛਲੇ ਦਿਨੀਂ ਜਦੋਂ ਨਵੇਂ ਚੁਣੇ ਗਏ ਸਰਪੰਚਾਂ ਤੇ ਪੰਚਾਂ ਨੂੰ ਸਹੁੰ ਚੁਕ ਸਮਾਗਮ ’ਚ ਪੰਜਾਬ ਦੇ ਵਿਤ ਮੰਤਰੀ ਮਨਪ੍ਰੀਤ ਸਿੰਘ ਬਾਦਲ ਸਾਹਮਣੇ ਹਲਕੇ ’ਚ ਨਸ਼ੇ ਦੇ ਮੁਦੇ ’ਤੇ ਪੁਲਿਸ ਪ੍ਰਸ਼ਾਸਨ ’ਤੇ ਉਂਗਲ ਉਠਾਈ ਸੀ। ਇਸ ਤੋਂ ਬਾਅਦ ਪਾਰਟੀ ਵਲੋਂ ਜ਼ੀਰਾ ਨੂੰ ਕਾਰਨ ਦਸੋ ਨੋਟਿਸ ਜਾਰੀ ਕੀਤਾ ਗਿਆ ਸੀ।