ਡੀ.ਜੀ.ਪੀ. ਸੁਰੇਸ਼ ਅਰੋੜਾ ਵੱਲੋਂ ਸੇਵਾਕਾਲ ’ਚ ਵਾਧਾ ਨਾ-ਮਨਜ਼ੂਰ

ਚੰਡੀਗੜ੍ਹ, 18 ਜਨਵਰੀ (ਪੰਜਾਬ ਟਾਇਮਜ਼ ਬਿਊਰੋ)- ਪੰਜਾਬ ਪੁਲਿਸ ਦੇ ਮੁਖੀ ਡੀ.ਜੀ.ਪੀ. ਸੁਰੇਸ਼ ਅਰੋੜਾ ਨੇ ਆਪਣੇ ਸੇਵਾਕਾਲ ’ਚ ਕੀਤੇ ਵਾਧੇ ਨੂੰ ਨਾਮਨਜ਼ੂਰ ਕਰ ਦਿਤਾ ਹੈ। ਡੀ.ਜੀ.ਪੀ. ਸੁਰੇਸ਼ ਅਰੋੜਾ ਨੇ ਸਰਕਾਰ ਨੂੰ ਚਿਠੀ ਲਿਖੀ ਹੈ ਕਿ ਉਹ ਆਪਣੇ ਕਾਰਜਕਾਲ ’ਚ ਹੋਰ ਵਾਧਾ ਨਹੀਂ ਚਾਹੁੰਦੇ, ਇਸ ਲਈ ਐਕਸਟੈਨਸ਼ਨ ਸਵੀਕਾਰ ਨਹੀਂ ਕਰਨਗੇ। ਅਰੋੜਾ ਨੇ ਸਰਕਾਰ ਨੂੰ ਅਪੀਲ ਕੀਤੀ ਹੈ ਕਿ ਨਵੇਂ ਡੀ.ਜੀ.ਪੀ. ਦੀ ਨਿਯੁਕਤੀ ਕਰਕੇ ਉਨ੍ਹਾਂ ਨੂੰ ਫਾਰਗ ਕਰ ਦਿਤਾ ਜਾਵੇ। ਇਸ ’ਤੇ ਸਰਕਾਰ ਨੇ ਕਿਹਾ ਹੈ ਕਿ ਯੂ.ਪੀ.ਐਸ.ਸੀ. ਨੂੰ ਜਲਦ ਹੀ ਪੁਲਿਸ ਮੁਖੀ ਲਗਣ ਦੇ ਕਾਬਲ ਅਫ਼ਸਰਾਂ ਦਾ ਪੈਨਲ ਭੇਜਿਆ ਜਾਵੇਗਾ ਤਾਂ ਜੋ ਪੰਜਾਬ ਨੂੰ ਨਵਾਂ ਡੀ.ਜੀ.ਪੀ. ਮਿਲ ਸਕੇ। ਜ਼ਿਕਰਯੋਗ ਹੈ ਕਿ ਬੀਤੀ 16 ਜਨਵਰੀ ਨੂੰ ਕੇਂਦਰੀ ਗ੍ਰਹਿ ਮੰਤਰਾਲੇ ਨੇ ਸੁਰੇਸ਼ ਅਰੋੜਾ ਦੇ ਕਾਰਜਕਾਲ ’ਚ ਇਕ ਸਾਲ ਦਾ ਵਾਧਾ ਕਰ ਦਿਤਾ ਸੀ। ਗ੍ਰਹਿ ਮੰਤਰਾਲੇ ਦੀ ਚਿਠੀ ਮੁਤਾਬਿਕ ਅਰੋੜਾ ਸਤੰਬਰ 2019 ਤਕ ਆਪਣੇ ਅਹੁਦੇ ’ਤੇ ਬਣੇ ਰਹਿ ਸਕਦੇ ਸਨ।

Send this to a friend