ਸ਼੍ਰੋਮਣੀ ਕਮੇਟੀ ਵੱਲੋਂ ’84 ਦੇ ਕੇਸ ’ਚ ਗਵਾਹਾਂ ਤੇ ਵਕੀਲਾਂ ਦਾ ਸਨਮਾਨ ਹੁਣ 26 ਨੂੰ
ਅੰਮ੍ਰਿਤਸਰ, 21 ਜਨਵਰੀ- ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਗੋਬਿੰਦ ਸਿੰਘ ਲੌਂਗੋਵਾਲ ਨੇ ਬਰਨਾਲਾ ਦੇ ਇਤਿਹਾਸਕ ਗੁਰਦੁਆਰਾ ਬੀਬੀ ਪ੍ਰਧਾਨ ਕੌਰ ਵਿਚ ਪੁਨਰ ਨਿਰਮਾਣ ਕੀਤੇ 289 ਸਾਲ ਪੁਰਾਣੇ ਸਰੋਵਰ ਦਾ ਉਦਘਾਟਨ ਕੀਤਾ। ਇਸ ਮੌਕੇ ਪਤਰਕਾਰਾਂ ਨਾਲ ਗਲ ਕਰਦਿਆਂ ਭਾਈ ਲੌਂਗੋਵਾਲ ਨੇ ਕਿਹਾ ਕਿ ਇਹ ਤਪ ਅਸਥਾਨ ਸਿਖਾਂ ਲਈ ਬੇਹਦ ਮਹਤਵ ਰਖਦਾ ਹੈ। ਉਨ੍ਹਾਂ ਨੇ ਕਰਤਾਰਪੁਰ ਲਾਂਘੇ ਬਾਰੇ ਭਰੋਸਾ ਜਤਾਇਆ ਕਿ ਭਾਰਤ ਸਰਕਾਰ ਵਲੋਂ ਜਲਦ ਹੀ ਲਾਂਘੇ ਦਾ ਕੰਮ ਸ਼ੁਰੂ ਹੋ ਜਾਏਗਾ। ਉਨ੍ਹਾਂ ਕਿਹਾ ਕਿ ਖ਼ੁਦ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਉਨ੍ਹਾਂ ਨੂੰ ਇਸ ਗਲ ਦੀ ਤਸਲੀ ਦਿਤੀ ਹੈ। ਇਸ ਦੇ ਨਾਲ ਹੀ 1984 ਸਿਖ ਕਤਲੇਆਮ ਦੇ ਦੋਸ਼ੀਆਂ ਨੂੰ ਸਜ਼ਾ ਦਿਵਾਉਣ ਵਿਚ ਮੁਖ ਭੂਮਿਕਾ ਨਿਭਾਉਣ ਵਾਲੇ ਐਸ.ਐਚ. ਫੂਲਕਾ ਨੂੰ ਐਸ.ਜੀ.ਪੀ.ਸੀ. ਵਲੋਂ ਸਨਮਾਨਤ ਕਰਨ ਦੇ ਮੁਦੇ ਬਾਰੇ ਉਨ੍ਹਾਂ ਕਿਹਾ ਕਿ ਕੇਸ ਵਿਚ ਸ਼ਾਮਿਲ ਸਾਰੇ ਵਕੀਲਾਂ ਦਾ ਸਨਮਾਨ ਕੀਤਾ ਜਾਏਗਾ। ਇਸ ਸਬੰਧੀ 26 ਜਨਵਰੀ ਨੂੰ ਦਰਬਾਰ ਸਾਹਿਬ ਵਿਚ ਤੇਜਾ ਸਿੰਘ ਸਮੁੰਦਰੀ ਹਾਲ ਵਿਖੇ ਸਮਾਗਮ ਕਰਾਇਆ ਜਾਏਗਾ। ਬੀਤੇ ਦਿਨ ‘ਆਪ’ ਆਗੂ ਭਗਵੰਤ ਮਾਨ ਦੇ ਸ਼ਰਾਬ ਛਡਣ ਦੇ ਅਹਿਦ ਬਾਰੇ ਲੌਂਗੋਵਾਲ ਨੇ ਕਿਹਾ ਕਿ ਮਾਨ ਨੇ ਸ਼ਰਾਬ ਦਾ ਤਿਆਗ ਕਰਕੇ ਬੇਹਦ ਚੰਗਾ ਕੰਮ ਕੀਤਾ ਹੈ। ਉਨ੍ਹਾਂ ਕਿਹਾ ਕਿ ਕਿਸੇ ਵੀ ਸਿਆਸੀ ਬੰਦੇ ਨੂੰ ਸ਼ਰਾਬ ਨਹੀਂ ਪੀਣੀ ਚਾਹੀਦੀ। ਇਸ ਤੋਂ ਇਲਾਵਾ ਦਿਲੀ ਸਿਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਮਸਲੇ ਬਾਰੇ ਬੋਲਦਿਆਂ ਉਨ੍ਹਾਂ ਕਿਹਾ ਕਿ ਇਹ ਅਦਾਲਤੀ ਮਸਲਾ ਹੈ ਤੇ ਅਦਾਲਤ ਹੀ ਇਸ ਦਾ ਫੈਸਲਾ ਕਰੇਗੀ।