ਪੰਜਾਬ ਵਿਧਾਨ ਸਭਾ ਵੱਲੋਂ ਖਹਿਰਾ ਨੂੰ ਨੋਟਿਸ ਜਾਰੀ

ਚੰਡੀਗੜ੍ਹ, 21 ਜਨਵਰੀ (ਪੰਜਾਬ ਟਾਇਮਜ਼ ਬਿਊਰੋ)- ਪੰਜਾਬ ਵਿਧਾਨ ਸਭਾ ਵੱਲੋਂ ਅੱਜ ਭੁਲੱਥ ਤੋਂ ਵਿਧਾਇਕ ਸੁਖਪਾਲ ਸਿੰਘ ਖਹਿਰਾ ਦੀ ਵਿਧਾਨ ਸਭਾ ਮੈਂਬਰੀ ਰੱਦ ਕਰਨ ਸਬੰਧੀ ਨੋਟਿਸ ਜਾਰੀ ਕੀਤਾ ਗਿਆ ਹੈ। ਇਹ ਨੋਟਿਸ ਭਾਰਤ ਦੇ ਸੰਵਿਧਾਨ ਦੇ ਦਸਵੇਂ ਸ਼ਡਿਊਲ ਤਹਿਤ ਦਿੱਤਾ ਗਿਆ ਹੈ। ਜਾਣਕਾਰੀ ਦਿੰਦਿਆਂ ਵਿਧਾਨ ਸਭਾ ਦੇ ਇਕ ਬੁਲਾਰੇ ਨੇ ਦੱਸਿਆ ਕਿ ਸੰਵਿਧਾਨ ਦੇ ਦਸਵੇਂ ਸ਼ਡਿਊਲ ਤਹਿਤ ਖਹਿਰਾ ਦੀ ਵਿਧਾਇਕੀ ਰੱਦ ਕਰਨ ਸਬੰਧੀ ਸਪੀਕਰ ਕੋਲ ਪਟੀਸ਼ਨ ਦਾਇਰ ਕੀਤੀ ਸੀ।

Send this to a friend