ਯਾਦਗਾਰੀ ਹੋ ਨਿੱਬੜਿਆ ਹਥੋਆ ਸਕੂਲ ਦਾ ਸਾਲਾਨਾ ਸਮਾਗਮ

ਜ਼ਿਲ੍ਹਾ ਸਿੱਖਿਆ ਅਫ਼ਸਰ ਮੈਡਮ ਹਰਕੰਵਲਜੀਤ ਕੌਰ ਨੇ ਕੀਤੀ ਵਿਸ਼ੇਸ ਤੌਰ ’ਤੇ ਸ਼ਮੂਲੀਅਤ

ਅਮਰਗੜ੍ਹ, 22 ਜਨਵਰੀ (ਸੁਖਵਿੰਦਰ ਸਿੰਘ ਅਟਵਾਲ)- ਪੰਜਾਬ ਸਰਕਾਰ ਦੀਆਂ ਹਦਾਇਤਾਂ ਦੀ ਪਾਲਣਾਂ ਕਰਦੇ ਹੋਏ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਹਥੋਆ ਵਿਖੇ ਪ੍ਰਿੰਸ਼ੀਪਲ ਬਲਵੰਤ ਸਿੰਘ ਦੀ ਅਗਵਾਈ ਵਿੱਚ ਸਲਾਨਾ ਸਮਾਗਮ ਕਰਵਾਇਆ ਗਿਆ।ਜਿਸ ਵਿੱਚ ਜਿਲ੍ਹਾ ਸਿੱਖਿਆ ਅਫ਼ਸਰ ਮੈਡਮ ਹਰਕੰਵਲਜੀਤ ਕੌਰ ਨੇ ਮੁੱਖ ਮਹਿਮਾਨ ਵਜੋਂ ਵਿਸ਼ੇਸ ਤੌਰ ’ਤੇ ਸ਼ਿਰਕਤ ਕੀਤੀ।ਸਕੂਲ ਵੱਲੋਂ ਵਿੱਦਿਆ ’ਤੇ ਖੇਡਾਂ ਸਮੇਤ ਵੱਖ-ਵੱਖ ਗਤੀਵਿਧੀਆਂ ’ਚ ਚੰਗੀ ਕਾਰਗੁਜ਼ਾਰੀ ਦਿਖਾਉਣ ਵਾਲ਼ੇ ਅਤੇ ਸਕਾਊਟ ਵਿੱਚ ਰਾਸ਼ਟਰੀ ਮੈਡਲ ਪ੍ਰਾਪਤ ਕਰਨ ਵਾਲ਼ੇ ਪੰਜ ਵਿਦਿਆਰਥੀਆਂ ਨੂੰ ਵਿਸ਼ੇਸ ਤੌਰ ’ਤੇ ਸਨਮਾਨਿਤ ਕੀਤਾ ਗਿਆ।ਪ੍ਰੋਗਰਾਮ ਦੌਰਾਨ ਵਿਦਿਆਰਥੀਆਂ ਵੱਲੋਂ ਨਸ਼ਿਆਂ, ਭਰੂਣ ਹੱਤਿਆ, ਵਹਿਮਾਂ-ਭਰਮਾਂ ’ਤੇ ਹੋਰ ਸਮਾਜਿਕ ਕੁਰੀਤੀਆਂ ’ਤੇ ਚੋਟ ਕਰਦੇ ਨਾਟਕ, ਗੀਤ ’ਤੇ ਸਕਿੱਟ ਪੇਸ਼ ਕੀਤੇ ਗਏ।ਸਮਾਗਮ ਵਿੱਚ ਨਗਰ ਪੰਚਾਇਤ ਸਮੇਤ ਪਤਵੰਤਿਆਂ ਨੇ ਸਮੂਲੀਅਤ ਕੀਤੀ, ਜਿੰਨ੍ਹਾਂ ਦਾ ਸਕੂਲ ਵੱਲੋਂ ਹਾਰਦਿਕ ਸਵਾਗਤ ਕਰਦਿਆਂ ਵਿਸ਼ੇਸ ਸਨਮਾਨ ਕੀਤਾ ਗਿਆ।ਜਿਲ੍ਹਾ ਸਿੱਖਿਆ ਅਫ਼ਸਰ ਵੱਲੋਂ ਸਕੂਲ ਦਾ ਮੈਗਜ਼ੀਨ ’ਕਰੂੰਬਲਾਂ’ ਰਲੀਜ਼ ਕਰਦਿਆਂ ਵਿਦਿਆਰਥੀਆਂ ਨੂੰ ਉਚ ਵਿੱਦਿਆ ਹਾਸ਼ਿਲ ਕਰਕੇ ਦੇਸ਼ ਦੀ ਸੇਵਾ ਕਰਨ ਲਈ ਪ੍ਰੇਰਿਤ ਕੀਤਾ ਗਿਆ।ਅਖ਼ੀਰ ਵਿੱਚ ਪ੍ਰਿੰਸ਼ੀਪਲ ਬਲਵੰਤ ਸਿੰਘ ਵੱਲੋਂ ਸਕੂਲ ਦੀ ਸਲਾਨਾ ਰਿਪੋਰਟ ਪੜ੍ਹਨ ਉਪਰੰਤ ਜਿਲ੍ਹਾ ਸਿੱਖਿਆ ਅਫ਼ਸਰ ਸਮੇਤ ਆਏ ਮਹਿਮਾਨਾਂ ਦਾ ਧੰਨਵਾਦ ਕੀਤਾ ਗਿਆ।ਇਸ ਪ੍ਰੋਗਰਾਮ ਨੂੰ ਸਫ਼ਲ ਬਣਾਉਣ ਲਈ ਲੈਕਚਰਾਰ ਗੁਰਪ੍ਰੀਤ ਸਿੰਘ ਜਵੰਧਾ, ਮੈਡਮ ਰੇਨੂੰ ਸ਼ਰਮਾਂ, ਲੈਕਚਰਾਰ ਸੁਰਿੰਦਪਾਲ ਸ਼ਰਮਾਂ, ਮੈਡਮ ਰਾਜਵਿੰਦਰ ਕੌਰ ਸਮੇਤ ਸਮੂਹ ਸਟਾਫ਼ ਦਾ ਅਹਿਮ ਯੋਗਗਦਾਨ ਰਿਹਾ, ਜਿਸ ਕਾਰਨ ਸਮੁੱਚਾ ਸਮਾਗਮ ਯਾਦਗਾਰੀ ਹੋ ਨਿੱਬੜਿਆ।

Send this to a friend