ਮਾਵਾਂ ਅਤੇ ਬਚਿਆਂ ਵਿਚ ਮੌਤ ਦਰ ਨੂੰ ਘਟਾਉਣ ਲਈ ਜਨਨੀ ਸੁਰਖਿਆ ਯੋਜਨਾ ਸਕੀਮ ਲਾਹੇਵੰਦ : ਡਿਪਟੀ ਕਮਿਸ਼ਨਰ

ਮਾਨਸਾ, 23 ਜਨਵਰੀ (ਜਗਦੀਸ਼ ਬਾਂਸਲ)- ਪੰਜਾਬ ਸਰਕਾਰ ਸੂਬੇ ਦੇ ਆਮ ਲੋਕਾਂ ਨੂੰ ਮੁਫ਼ਤ ਸਿਹਤ ਸੇਵਾਵਾਂ ਦੇਣ ਲਈ ਵਚਨਬਧ ਤੇ ਯਤਨਸ਼ੀਲ ਹੈ। ਤੰਦਰੁਸਤ ਮਿਸ਼ਨ ਪੰਜਾਬ ਤਹਿਤ ਜਿਥੇ ਲੋਕਾਂ ਨੂੰ ਮੁਫ਼ਤ ਸਿਹਤ ਜਾਂਚ ਦੀ ਸੁਵਿਧਾ ਮੁਹਈਆ ਕਰਵਾਉਣ ਦੇ ਵਿਸ਼ੇਸ਼ ਉਪਰਾਲੇ ਕੀਤੇ ਜਾ ਰਹੇ ਹਨ, ਉਥੇ ਸਿਹਤਮੰਦ ਜੀਵਨ ਅਤੇ ਮਾਨਸਿਕ ਤੰਦਰੁਸਤੀ ਲਈ ਵੀ ਸਮੇਂ-ਸਮੇਂ ‘ਤੇ ਲੋਕਾਂ ਨੂੰ ਜਾਗਰੂਕ ਕੀਤਾ ਜਾ ਰਿਹਾ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ ਮਾਨਸਾ ਅਪਨੀਤ ਰਿਆਤ ਨੇ ਦਸਿਆ ਕਿ ਲੋਕਾਂ ਨੂੰ ਬਿਹਤਰ ਸਿਹਤ ਸੇਵਾਵਾਂ ਮੁਹਈਆ ਕਰਵਾਉਣ ਦੀ ਲੜੀ ਤਹਿਤ ਹੀ ਮਾਵਾਂ ਅਤੇ ਬਚਿਆਂ ਵਿਚ ਮੌਤ ਦਰ ਨੂੰ ਘਟਾਉਣ ਲਈ ਸਿਹਤ ਵਿਭਾਗ ਵਲੋਂ ਜਨਨੀ ਸੁਰਖਿਆ ਯੋਜਨਾ ਮੁਹਿੰਮ ਚਲਾਈ ਗਈ ਹੈ।ਡਿਪਟੀ ਕਮਿਸ਼ਨਰ ਨੇ ਦਸਿਆ ਕਿ ਪੰਜਾਬ ਸਰਕਾਰ ਵਲੋਂ ਚਲਾਈ ਇਸ ਮੁਹਿੰਮ ਰਾਹੀਂ ਗਰਭਵਤੀ ਮਹਿਲਾਵਾਂ ਨੂੰ ਜਨਨੀ ਸੁਰਖਿਆ ਯੋਜਨਾ ਤਹਿਤ ਸਰਕਾਰੀ ਹਸਪਤਾਲਾਂ ਵਿਚ ਮੁਫ਼ਤ ਸੇਵਾਵਾਂ ਪ੍ਰਦਾਨ ਕੀਤੀਆਂ ਜਾਂਦੀਆਂ ਹਨ।
ੳਡਿਪਟੀ ਕਮਿਸ਼ਨਰ ਅਪਨੀਤ ਰਿਆਤ ਨੇ ਦਸਿਆ ਕਿ ਜਨਨੀ ਸੁਰਖਿਆ ਯੋਜਨਾ ਤਹਿਤ ਗਰੀਬੀ ਰੇਖਾਂ ਤੋਂ ਹੇਠਾਂ ਰਹਿੰਦੇ ਪਰਿਵਾਰਾਂ ਨਾਲ ਸਬੰਧਤ 1013 ਔਰਤਾਂ ਨੂੰ ਬਚਾ ਪੈਦਾ ਹੋਣ ‘ਤੇ ਸਾਲ 2018-19 ਦੌਰਾਨ 1 ਅਪ੍ਰੈਲ 2018 ਤੋਂ 31 ਦਸੰਬਰ 2018 ਤਕ ਇਸ ਸਕੀਮ ਅਧੀਨ 6 ਲਖ 93 ਹਜ਼ਾਰ 400 ਰੁਪਏ ਖਰਚ ਕੀਤੇ ਜਾ ਚੁਕੇ ਹਨ।

Send this to a friend