ਲੋਕਲ ਗੁਰਦੁਆਰਾ ਕਮੇਟੀ ਨੇ ਕੀਤਾ ਪਿੰਡ ਗੰਢੂਆਂ ਦੀ ਨਵੀਂ ਚੁਣੀ ਪੰਚਾਇਤ ਦਾ ਸਨਮਾਨ

ਚੀਮਾ ਮੰਡੀ 24 ਜਨਵਰੀ (ਖੁਸ਼ਪ੍ਰੀਤ ਸਿੰਘ ਚਹਿਲ)-ਗੁਰਦੁਆਰਾ ਸਾਹਿਬ ਪਾਤਸ਼ਾਹੀ ਨੌਵੀ ਦੀ ਪ੍ਰਬੰਧਕ ਕਮੇਟੀ ਵੱਲੋਂ ਸ੍ਰੀ ਗੁਰੂ ਹਰਗੋਬਿੰਦ ਸਿੰਘ ਜੀ ਦੇ ਅਨਿੰਨ ਸੇਵਕ ਭਾਈ ਮੁਗਲੂ ਜੀ ਦੀ ਯਾਦ ’ਚ ਸਾਲਾਨਾ ਧਾਰਮਿਕ ਸਮਾਗਮ ਕਰਵਾਇਆ ਗਿਆ। ਇਸ ਸਮਾਗਮ ਦੌਰਾਨ ਜਿੱਥੇ ਵਿਸ਼ਾਲ ਨਗਰ ਕੀਰਤਨ ਸਜਾਏ ਗਏ।ਅਖੰਡਪਾਠ ਦੇ ਭੋਗ ਉਪਰੰਤ ਭਾਈ ਜਗਮੇਲ ਸਿੰਘ ਛਾਜਲਾ ਦੇ ਕੀਰਤਨੀ ਜਥੇ ਨੇ ਰਸਭਿੰਨੇ ਕੀਰਤਨ ਰਾਂਹੀ ਸੰਗਤਾਂ ਨੂੰ ਨਿਹਾਲ ਕੀਤਾ।ਗੁਰਦੁਆਰਾ ਕਮੇਟੀ ਦੇ ਪ੍ਰਧਾਨ ਮਹਿੰਦਰ ਸਿੰਘ ਖਾਲਸਾ ਅਤੇ ਮੀਤ ਪ੍ਰਧਾਨ ਭੋਲਾ ਸਿੰਘ ਮੌੜ ਨੇ ਦੱਸਿਆ ਕਿ ਪਿੰਡ ਗੰਢੂਆਂ ਦੀ ਨਵੀਂ ਚੁਣੀ ਪੰਚਾਇਤ ਨੂੰ ਵੀ ਵਿਸ਼ੇਸ਼ ਤੌਰ ’ਤੇ ਗੁਰਦੁਆਰਾ ਕਮੇਟੀ ਵੱਲੋਂ ਸਨਮਾਨਿਤ ਕੀਤਾ ਗਿਆ। ਇਸ ਮੌਕੇ ਸਰਪੰਚ ਲੱਖਾ ਸਿੰਘ, ਚਰਨਪਾਲ ਕੌਰ ਪੰਚ, ਸਰਬਜੀਤ ਸਿੰਘ ਖੁਰਮੀ ਪੰਚ, ਕੁਲਵੀਰ ਕੌਰ ਪੰਚ, ਇਕਬਾਲ ਸਿੰਘ ਪੰਚ, ਰਣਜੀਤ ਕੌਰ ਪੰਚ, ਲੱਛਮੀ ਕੌਰ ਪੰਚ, ਸੁਖਵਿੰਦਰ ਸਿੰਘ ਪੰਚ, ਸੁਖਦੀਪ ਸੁੱਖੀ ਪੰਚ ਤੇ ਜਗਜੀਤ ਸਿੰਘ ਪੰਚ ਆਦਿ ਹਾਜ਼ਰ ਸਨ।

Send this to a friend