ਤਲਵੰਡੀ ਸਾਬੋ, 7 ਅਪ੍ਰੈਲ਼ (ਰਣਜੀਤ ਸਿੰਘ ਰਾਜੂ, ਜਸਵੰਤ ਮਾਨ, ਰਾਕੇਸ਼ ਗੋਇਲ, ਜੀਵਨ ਸਿੰਘ)-ਬਠਿੰਡਾ ਲੋਕ ਸਭਾ ਹਲਕੇ ਤੋਂ ਸ਼੍ਰੋਮਣੀ ਅਕਾਲੀ ਦਲ ਭਾਜਪਾ ਗਠਜੋੜ ਦੀ ਉਮੀਦਵਾਰ ਬੀਬਾ ਹਰਸਿਮਰਤ ਕੌਰ ਬਾਦਲ ਦੇ ਅੱਜ ਨਾਮਜਦਗੀ ਕਾਗਜ ਦਾਖਿਲ ਕਰਨ ਤੋਂ ਪਹਿਲਾਂ ਪੰਜਾਬ ਦੇ ਮੁੱਖ ਮੰਤਰੀ ਸ. ਪ੍ਰਕਾਸ਼ ਸਿੰਘ ਬਾਦਲ, ਉ¤ਪ ਮੁੱਖ ਮੰਤਰੀ ਤੇ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਅਤੇ ਬੀਬਾ ਹਰਸਿਮਰਤ ਕੌਰ ਬਾਦਲ ਸਿੱਖ ਕੌਮ ਦੇ ਚੌਥੇ ਤਖਤ ਤਖਤ ਸ੍ਰੀ ਦਮਦਮਾ ਸਾਹਿਬ ਵਿਖੇ ਨਤਮਸਤਕ ਹੋਏ।ਬਾਦਲ ਪਰਿਵਾਰ ਦੇ ਤਖਤ ਸਾਹਿਬ ਪੁੱਜਣ ਤੋਂ ਪਹਿਲਾਂ ਜਿੱਥੇ ਬਠਿੰਡਾ ਲੋਕ ਸਭਾ ਹਲਕੇ ਅਧੀਨ ਆਉਂਦੇ ਬਠਿੰਡਾ ਤੇ ਮਾਨਸਾ ਜ਼ਿਲ੍ਹਿਆਂ ਦੇ ਸਾਰੇ ਵਿਧਾਨ ਸਭਾ ਹਲਕਿਆਂ ਦੇ ਅਕਾਲੀ ਵਿਧਾਇਕ ਅਤੇ ਹਲਕਾ ਇੰਚਾਰਜ ਜਿੱਥੇ ਤਖਤ ਸਾਹਿਬ ਪੁੱਜੇ ਉ¤ਥੇ ਸਥਾਨਕ ਅਕਾਲੀ ਆਗੂਆਂ ਤੇ ਵਰਕਰਾਂ ਨੇ ਸ਼੍ਰੋਮਣੀ ਅਕਾਲੀ ਦਲ ਦੇ ਹਲਕਾ ਇੰਚਾਰਜ ਸ੍ਰ. ਜੀਤਮਹਿੰਦਰ ਸਿੰਘ ਸਿੱਧੂ ਸਾਬਕਾ
ਵਿਧਾਇਕ ਦੀ ਅਗਵਾਈ ਵਿੱਚ ਵੱਡੀ ਗਿਣਤੀ ਵਿੱਚ ਪੁੱਜ ਕੇ ਬਾਦਲ ਪਰਿਵਾਰ ਦਾ ਸਵਾਗਤ ਕੀਤਾ। ਮੁੱਖ ਮੰਤਰੀ, ਉ¤ਪ ਮੁੱਖ ਮੰਤਰੀ ਅਤੇ ਬੀਬਾ ਬਾਦਲ ਤੋਂ ਇਲਾਵਾ ਸੁਖਬੀਰ ਸਿੰਘ ਬਾਦਲ ਤੇ ਹਰਸਿਮਰਤ ਕੌਰ ਬਾਦਲ ਦੇ ਲੜਕਾ ਅਤੇ ਲੜਕੀ ਵੀ ਉਨ੍ਹਾਂ ਨਾਲ ਪੁੱਜੇ ਹੋਏ ਸਨ। ਸਮੁੱਚੇ ਪਰਿਵਾਰ ਨੇ ਤਖਤ ਸਾਹਿਬ ਪੁੱਜ ਕੇ ਜਿੱਥੇ ਹਰਸਿਮਰਤ ਕੌਰ ਬਾਦਲ ਦੇ ਨਾਮਜ਼ਦਗੀ ਕਾਗਜ਼ ਦਾਖਿਲ ਕਰਨ ਤੋਂ ਪਹਿਲਾਂ ਅਕਾਲ ਪੁਰਖ ਵਾਹਿਗੁਰੂ ਤੋਂ ਆਸ਼ੀਰਵਾਦ ਲਿਆ ਉ¤ਥੇ ਹੀ ਸਾਰੇ ਅਕਾਲੀ-ਭਾਜਪਾ ਗਠਜੋੜ ਉਮੀਦਵਾਰਾਂ ਦੀ ਜਿੱਤ ਲਈ ਅਰਦਾਸ ਵੀ ਕੀਤੀ। ਤਖਤ ਸ੍ਰੀ ਦਮਦਮਾ ਸਾਹਿਬ ਦੇ ਜਥੇਦਾਰ ਗਿਆਨੀ ਬਲਵੰਤ ਸਿੰਘ ਨੰਦਗੜ੍ਹ ਨੇ ਬਾਦਲ ਪਰਿਵਾਰ ਸਮੇਤ ਪਹੁੰਚੀਆਂ ਮੋਹਤਬਰ ਸ਼ਖਸੀਅਤਾਂ ਨੂੰ ਸਿਰੋਪਾਉ ਦੇ ਕੇ ਸਨਮਾਨਿਤ ਕੀਤਾ।
ਇਸ ਮੌਕੇ ਹੋਰਨਾਂ ਤੋਂ ਇਲਾਵਾ ਅਕਾਲੀ ਦਲ ਦੇ ਜਿਲ਼੍ਹਾ ਪ੍ਰਧਾਨ ਅਤੇ ਸਿੱਖਿਆ ਮੰਤਰੀ ਸਿਕੰਦਰ ਸਿੰਘ ਮਲੂਕਾ, ਸਿੰਚਾਈ ਮੰਤਰੀ ਜਨਮੇਜਾ ਸਿੰਘ ਸੇਖੋਂ, ਰਾਜ ਸਭਾ ਮੈਂਬਰ ਬਲਵਿੰਦਰ ਸਿੰਘ ਭੂੰਦੜ, ਮੁੱਖ ਸੰਸਦੀ ਸਕੱਤਰ ਸਰੂਪ ਚੰਦ ਸਿੰਗਲਾ,ਅਕਾਲੀ ਦਲ ਦੇ ਹਲਕਾ ਤਲਵੰਡੀ ਸਾਬੋ ਦੇ ਇੰਚਾਰਜ ਜੀਤਮਹਿੰਦਰ ਸਿੰਘ ਸਿੱਧੂ ਸਾਬਕਾ ਵਿਧਾਇਕ, ਦਰਸ਼ਨ ਸਿੰਘ ਕੋਟਫੱਤਾ, ਚਤਿੰਨ ਸਿੰਘ ਸਮਾਂਓ, ਪ੍ਰੇਮ ਮਿੱਤਲ ਤਿੰਨੇ ਵਿਧਾਇਕ, ਮੋਹਣ ਸਿੰਘ ਬੰਗੀ ਅੰਤ੍ਰਿਗ ਮੈਂਬਰ ਸ਼੍ਰੋਮਣੀ ਕਮੇਟੀ, ਗੁਰਪ੍ਰੀਤ ਝੱਬਰ, ਅਮਰੀਕ ਕੋਟਸ਼ਮੀਰ,ਜਥੇਦਾਰ ਗੁਰਤੇਜ ਸਿੰਘ ਢੱਡੇ ਤੇ ਜਥੇਦਾਰ ਗੁਰਤੇਜ ਸਿੰਘ ਜੋਧਪੁਰ ਚਾਰੇ ਮੈਂਬਰ ਸ਼੍ਰੋਮਣੀ ਕਮੇਟੀ, ਸੀਨੀਅਰ ਅਕਾਲੀ ਆਗੂ ਬਲਵੀਰ ਸਿੰਘ ਸਿੱਧੂ, ਅਮਰਜੀਤ ਸਿੰਘ ਖਾਨ੍ਹਾ ਰਿਟਾ.ਆਈ.ਏ.ਐ¤ਸ., ਸੁਖਮਨ ਸਿੱਧੂ ਕੌਮੀ ਮੀਤ ਪ੍ਰਧਾਨ ਯੂਥ ਅਕਾਲੀ ਦਲ, ਗੁਰਤਿੰਦਰ ਰਿੰਪੀ ਪ੍ਰਧਾਨ ਨਗਰ ਪੰਚਾਇਤ, ਜਸਵਿੰਦਰ ਸਿੱਧੂ ਸਰਕਲ ਪ੍ਰਧਾਨ, ਸੀਨ:ਆਗੂ ਬਾਬੂ ਸਿੰਘ ਮਾਨ, ਅਵਤਾਰ ਮੈਨੂੰਆਣਾ, ਸ਼ਿੰਪੀ ਚੇਅਰਮੈਨ ਬਲਾਕ ਸੰਮਤੀ, ਸੁਖਬੀਰ ਚੱਠਾ ਕੌਮੀ ਸਕੱਤਰ ਯੂਥ ਅਕਾਲੀ ਦਲ, ਬਲਵਿੰਦਰ ਗਿੱਲ ਤੇ ਰਣਜੀਤ ਮਲਕਾਣਾ ਦੋਵੇਂ ਕੌਂਸਲਰ, ਗਿਆਨੀ ਨਛੱਤਰ ਸਿੰਘ, ਭੋਲਾ ਕਲਾਲਵਾਲਾ ਆਦਿ ਆਗੂ ਹਾਜਿਰ ਸਨ।