ਫ਼ਰੀਦਕੋਟ, 30 ਜਨਵਰੀ (ਪੰਜਾਬ ਟਾਇਮਜ਼ ਬਿਊਰੋ)- ਬਹਿਬਲ ਕਲਾਂ ਤੇ ਕੋਟਕਪੂਰਾ ’ਚ ਗੋਲੀਕਾਂਡ ਮਾਮਲੇ ਵਿਚ ਗ੍ਰਿਫ਼ਤਾਰ ਕੀਤੇ ਮੋਗਾ ਦੇ ਸਾਬਕਾ ਐਸ.ਐਸ.ਐਪੀ. ਚਰਨਜੀਤ ਸਿੰਘ ਸ਼ਰਮਾ ਦੀ ਗ੍ਰਿਫ਼ਤਾਰੀ ਮਗਰੋਂ ਵਿਸ਼ੇਸ਼ ਜਾਂਚ ਟੀਮ ਨੇ ਦੋਵਾਂ ਘਟਨਾਵਾਂ ਦੇ ਮੁਲਜ਼ਮ ਪੁਲਿਸ ਅਧਿਕਾਰੀਆਂ ’ਤੇ ਕਤਲ ਤੇ ਇਰਾਦਾ ਕਤਲ ਕੇਸ ਦੇ ਨਾਲ-ਨਾਲ ਹੋਰ ਧਾਰਾਵਾਂ ਜੋੜੀਆਂ ਹਨ। ਪਹਿਲਾਂ ਤੋਂ ਦਰਜ ਮਾਮਲਿਆਂ ’ਚ ਕਤਲ ਤੇ ਇਰਾਦਾ ਕਤਲ ਦੀਆਂ ਧਾਰਾਵਾਂ ਦੇ ਨਾਲ-ਨਾਲ ਸਬੂਤ ਮਿਟਾਉਣ (ਧਾਰਾ 201), ਮੁਲਜ਼ਮਾਂ ਨੂੰ ਬਚਾਉਣ (ਧਾਰਾ 218) ਸਮੇਤ ਸਮੂਹਿਕ ਅਪਰਾਧ (ਧਾਰਾ 34) ਤੇ ਧਾਰਾ 120ਬੀ ਨੂੰ ਵੀ ਪਰਚੇ ਵਿਚ ਸ਼ਾਮਲ ਕੀਤਾ ਗਿਆ ਹੈ।