ਭਗਵੰਤ ਮਾਨ ਨੇ ‘ਆਪ’ ਦੇ ਪੰਜਾਬ ਪ੍ਰਧਾਨ ਵਜੋਂ ਸੰਭਾਲਿਆ ਅਹੁਦਾ

ਚੰਡੀਗੜ੍ਹ, 30 ਜਨਵਰੀ (ਪੰਜਾਬ ਟਾਇਮਜ਼ ਬਿਊਰੋ)- ਆਮ ਆਦਮੀ ਪਾਰਟੀ ਦੇ ਸੰਗਰੂਰ ਤੋਂ ਸੰਸਦ ਮੈਂਬਰ ਭਗਵੰਤ ਮਾਨ ਨੇ ਅਜ ਸੂਬਾ ਪਾਰਟੀ ਦੀ ਇਕਾਈ ਦੇ ਪ੍ਰਧਾਨ ਵਜੋਂ ਅਹੁਦਾ ਸੰਭਾਲ ਲਿਆ।ਹੈ। ਚੰਡੀਗੜ੍ਹ ’ਚ ਹੋਏ ਇਕ ਸਮਾਰੋਹ ਦੌਰਾਨ ਮਾਨ ਨੂੰ ਪੰਜਾਬ ਆਪ ਲੀਡਰਸ਼ਿਪ ਦੀ ਮੌਜੂਦਗੀ ਵਿਚਕਾਰ ਪ੍ਰਧਾਨ ਚੁਣਿਆ ਗਿਆ। ਜ਼ਿਕਰਯੋਗ ਹੈ ਕਿ ਕਰੀਬ 10 ਮਹੀਨੇ ਪਹਿਲਾਂ ਭਗਵੰਤ ਮਾਨ ਨੇ ਆਪਣੇ ਅਹੁਦੇ ਤੋਂ ਅਸਤੀਫ਼ਾ ਦੇ ਦਿਤਾ ਸੀ।

Send this to a friend