May 12, 2026 2:47 am

ਵਾਤਾਵਰਨ ਨੂੰ ਪਲੀਤ ਹੋਣ ਤੋਂ ਬਚਾਉਣ ਵਿਚ ਹਰੇਕ ਨੂੰ ਆਪਣਾ ਯੋਗਦਾਨ ਪਾਉਣਾ ਚਾਹੀਦਾ ਹੈ : ਸੀ.ਜੇ.ਐਮ.

ਮਾਨਸਾ, 31 ਜਨਵਰੀ (ਜਗਦੀਸ਼ ਬਾਂਸਲ)- ਮਿਸ਼ਨ ਤੰਦਰੁਸਤ ਪੰਜਾਬ ਤਹਿਤ ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਮਾਨਸਾ ਵਲੋਂ ਪਿੰਡ ਦੂਲੋਵਾਲ ਵਿਖੇ ਮੁਖ ਖੇਤੀਬਾੜੀ ਅਫ਼ਸਰ ਮਾਨਸਾ ਡਾ. ਗੁਰਾਦਿਤਾ ਸਿੰਘ ਸਿਧੂ ਦੇ ਦਿਸ਼ਾ-ਨਿਰਦੇਸ਼ਾਂ ਤਹਿਤ ਹਾੜ੍ਹੀ ਦੀਆਂ ਮੁਖ ਫਸਲਾਂ ਅਤੇ ਝੌਨੇ ਦੀ ਪਰਾਲੀ ਦੀ ਸੁਚਜੀ ਸਾਭ-ਸੰਭਾਲ ਸਬੰਧੀ ਕਿਸਾਨ ਸਿਖਲਾਈ ਕੈਂਪ ਲਗਾਇਆ ਗਿਆ। ਇਸ ਕੈਂਪ ਵਿਚ ਮੁਖ ਮਹਿਮਾਨ ਵਜੋਂ ਚੀਫ ਜੁਡੀਸ਼ੀਅਲ ਮੈਜਿਸਟਰੇਟ-ਕਮ-ਸਕਤਰ ਜਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਸ਼੍ਰੀਮਤੀ ਸ਼ੁਸ਼ਮਾ ਦੇਵੀ ਨੇ ਸ਼ਿਰਕਤ ਕੀਤੀ। ਇਸ ਕੈਂਪ ਵਿਚ ਲਗਭਗ 100 ਕਿਸਾਨਾਂ ਨੇ ਭਾਗ ਲਿਆ।ਇਸ ਮੌਕੇ ਸ਼੍ਰੀਮਤੀ ਸੁਸ਼ਮਾ ਦੇਵੀ ਨੇ ਕਿਸਾਨਾਂ ਨੂੰ ਖੇਤੀਬਾੜੀ ਵਿਭਾਗ ਦੀ ਸਿਫਾਰਸ਼ ਮੁਤਾਬਿਕ ਝੋਨੇ ਦੀ ਪਰਾਲੀ ਨੂੰ ਸੰਭਾਲਣ ਦੇ ਹਲ ਕਢਣ, ਉਨ੍ਹਾਂ ਨੇ ਪਰਾਲੀ ਨੂੰ ਨਾ ਸਾੜਨ ਦੀ ਅਪੀਲ ਕੀਤੀ, ਤਾਂ ਜੋ ਆਪਾਂ ਸਾਰੇ ਰਲ-ਮਿਲ ਕੇ ਆਪਣੇ ਵਾਤਾਵਰਨ ਨੂੰ ਪਲੀਤ ਹੋਣ ਤੋਂ ਬਚਾਉਣ ਵਿਚ ਆਪਣਾ ਬਣਦਾ ਯੌਗਦਾਨ ਪਾਈਏ। ਉਨ੍ਹਾਂ ਕਿਹਾ ਕਿ ਜੇਕਰ ਆਪਣਾ ਵਾਤਾਵਰਨ ਸਾਫ-ਸੁਥਰਾ ਹੋਵੇਗਾ, ਤਾਂ ਹੀ ਆਪਾਂ ਖੁਦ ਅਤੇ ਆਪਣੀਆਂ ਆਉਣ ਵਾਲੀਆਂ ਪੀੜ੍ਹੀਆਂ ਬਿਮਾਰੀਆਂ ਤੋਂ ਬਚ ਸਕਣਗੀਆਂ। ਇਸ ਦੇ ਨਾਲ ਹੀ ਉਨ੍ਹਾਂ ਵਲੋਂ ਜਿਲ੍ਹਾ ਕਾਨੂੰਨੀ ਸਹਾਇਤਾ ਸੇਵਾਵਾਂ, ਮਾਨਸਾ ਵਲੋਂ ਦਿਤੀਆਂ ਜਾ ਰਹੀਆਂ ਮੁਫਤ ਕਾਨੂੰਨੀ ਸੇਵਾਵਾਂ ਬਾਰੇ ਵਿਸਥਾਰ ਨਾਲ ਜਾਣਕਾਰੀ ਦਿਤੀ।
ਉਨ੍ਹਾਂ ਦੇ ਨਾਲ ਆਏ ਐਡਵੋਕੇਟ ਸ਼੍ਰੀਮਤੀ ਬਲਬੀਰ ਕੌਰ ਨੇ ਵੀ ਆਪਣੇ ਸੰਬੋਧਨ ਵਿਚ ਕਿਸਾਨਾਂ ਨੂੰ ਪਰਾਲੀ ਨੂੰ ਅਗ ਨਾ ਲਗਾਉਣ ਦੀ ਅਪੀਲ ਕੀਤੀ। ਸਹਾਇਕ ਪੌਦਾ ਸੁਰਖਿਆ ਅਫ਼ਸਰ ਡਾ. ਡੂੰਗਰ ਸਿੰਘ ਬਰਾੜ ਨੇ ਕਿਸਾਨਾਂ ਨੂੰ ਵਿਭਾਗ ਦੀਆਂ ਵਖ-ਵਖ ਸਕੀਮਾਂ ਬਾਰੇ ਜਾਣਕਾਰੀ ਦਿਤੀ ਅਤੇ ਉਨ੍ਹਾਂ ਨੇ ਕਿਹਾ ਕੇ ਮਾਨਸਾ ਜਿਲ੍ਹੇ ਵਿਚ ਸਾਉਣੀ 2018 ਵਿਚ ਝੌਨੇ ਦੀ ਪਰਾਲੀ ਦੀ ਸਾਂਭ-ਸੰਭਾਲ ਸਬੰਧੀ 11 ਕਰੋੜ ਦੀ ਖੇਤੀ ਮਸ਼ੀਨਰੀ ਕਿਸਾਨਾਂ ਨੂੰ ਉਪਦਾਨ ‘ਤੇ ਮੁਹਈਆ ਕਰਵਾਈ ਗਈ ਹੈ। ਡਾ. ਚਮਨਦੀਪ ਸਿੰਘ, ਡੀ.ਪੀ.ਡੀ. (ਆਤਮਾ), ਮਾਨਸਾ ਵਲੋਂ ਹਾੜ੍ਹੀ ਦੀਆਂ ਮੁਖ ਫਸਲਾਂ ਬਾਰੇ ਜਾਣਕਾਰੀ ਦਿਤੀ ਅਤੇ ਉਨ੍ਹਾਂ ਦਸਿਆ ਕਿ ਕਣਕ ਦੀ ਫਸਲ ਵਿਚ ਮਾਨਸਾ ਜਿਲ੍ਹੇ ਵਿਚ ਕੁਝ ਖੇਤਾਂ ਵਿਚ ਮੈਗਨੀਜ਼ ਤਤ ਦੀ ਘਾਟ ਦੀਆਂ ਨਿਸ਼ਾਨੀਆਂ ਦੇਖੀਆਂ ਗਈਆਂ ਹਨ। ਇਹਨਾਂ ਖੇਤਾਂ ਵਿਚ ਇਕ ਕਿਲੋ ਮੈਗਨੀਜ਼ ਸਲਫੇਟ 200 ਲੀਟਰ ਪਾਣੀ ਵਿਚ ਘੋਲ ਕੇ ਪ੍ਰਤੀ ਏਕੜ ਦੇ ਹਿਸਾਬ ਨਾਲ ਸਪਰੇਹ ਕਰਨ ਦੀ ਸਲਾਹ ਦਿਤੀ।
ਇਸ ਤੋਂ ਇਲਾਵਾ ਹੋਰ ਖੇਤੀਬਾੜੀ ਮਾਹਿਰਾਂ ਨੇ ਪਰਾਲੀ ਦੀ ਸਾਂਭ-ਸੰਭਾਲ, ਹੈਪੀ ਸੀਡਰ ਰਾਹੀਂ ਬੀਜੀ ਗਈ ਕਣਕ ਨੂੰ ਕਾਮਯਾਬ ਕਰਨ, ਮਿਟੀ ਅਤੇ ਪਾਣੀ ਪਰਖ ਦੀ ਮਹਤਤਾ ਸਬੰਧੀ ਕਿਸਾਨਾਂ ਨੂੰ ਜਾਣਕਾਰੀ ਮੁਹਈਆ ਕਰਵਾਈ ਅਤੇ ਸੈਂਪਲ ਲੈਣ ਦੇ ਤਰੀਕੇ ਬਾਰੇ ਕਿਸਾਨਾਂ ਨੂੰ ਵਿਸਥਾਰ ਪੂਰਵਕ ਜਾਣਕਾਰੀ ਦਿਤੀ। ਇਸ ਕੈਂਪ ਵਿਚ ਖੇਤੀਬਾੜੀ ਵਿਕਾਸ ਅਫਸਰ ਝੁਨੀਰ ਡਾ. ਹਰਵਿੰਦਰ ਸਿੰਘ, ਖੇਤੀਬਾੜੀ ਵਿਕਾਸ ਅਫਸਰ ਮਾਨਸਾ ਡਾ. ਜਸਲੀਨ ਕੌਰ ਧਾਲੀਵਾਲ, ਖੇਤੀਬਾੜੀ ਵਿਭਾਗ ਦੇ ਬਲਾਕ ਮਾਨਸਾ ਦੇ ਹਰਚੇਤ ਸਿੰਘ, ਗੁਰਬਖਸ਼ ਸਿੰਘ ਅਤੇ ਬਿਕਰ ਸਿੰਘ ਖੇਤੀਬਾੜੀ ਉਪ-ਨਿਰੀਖਕਾਂ ਅਤੇ ਪਰਾਗਦੀਪ ਸਿੰਘ, ਬੀ.ਟੀ.ਐਮ. , ਮਨਪ੍ਰੀਤ ਕੌਰ ਅਤੇ ਰਜਿੰਦਰ ਕੁਮਾਰ ਮੌਜੂਦ ਸਨ।

Send this to a friend