May 12, 2026 12:47 am

‘ਤੰਦਰੁਸਤ ਪੰਜਾਬ’ ਮਿਸ਼ਨ ਤਹਿਤ 60 ਵਾਹਨਾਂ ਦੇ ਪ੍ਰੈਸ਼ਰ ਹਾਰਨ ਚੈਕ ਕੀਤੇ

ਬਰਨਾਲਾ, 31 ਜਨਵਰੀ (ਤਰਨਜੀਤ ਸਿੰਘ ਗੋਲਡੀ/ਅਰਿਹੰਤ ਰਾਏ ਗਰਗ)-‘ਮਿਸ਼ਨ ਤੰਦਰੁਸਤ ਪੰਜਾਬ’ ਤਹਿਤ ਚਲਾਈ ਗਈ ਵਾਹਨਾਂ ਦੀ ਪ੍ਰਦੂਸ਼ਣ ਜਾਂਚ ਮੁਹਿੰਮ ਅਧੀਨ ਪੰਜਾਬ ਪ੍ਰਦੂਸ਼ਣ ਰੋਕਥਾਮ ਬੋਰਡ ਅਤੇ ਜ਼ਿਲ੍ਹਾ ਟ੍ਰੈਫਿਕ ਪੁਲਿਸ ਵਲੋਂ ਸਾਂਝੇ ਤੌਰ ’ਤੇ ਵਾਹਨਾਂ ਦੀ ਚੈਕਿੰਗ ਕੀਤੀ ਗਈ, ਤਾਂ ਜੋ ਲੋਕਾਂ ਨੂੰ ਪ੍ਰਦਸ਼ਣ ਰਹਿਤ ਵਾਤਾਵਰਣ ਮੁਹਈਆ ਕਰਵਾਏ ਜਾਣ ਨੂੰ ਯਕੀਨੀ ਬਣਾਇਆ ਜਾ ਸਕੇ।ਇਸ ਬਾਰੇ ਜਾਣਕਾਰੀ ਦਿੰਦਿਆਂ ਪੰਜਾਬ ਪ੍ਰਦੂਸ਼ਣ ਰੋਕਥਾਮ ਬੋਰਡ ਬਰਨਾਲਾ ਦੇ ਐਸ.ਡੀ.ਈ. ਸ੍ਰੀ ਅਸ਼ਪ੍ਰੀਤ ਸਿੰਘ ਨੇ ਦਸਿਆ ਕਿ ਵਾਹਨਾਂ ਦਾ ਆਵਾਜ਼ ਪ੍ਰਦੂਸ਼ਣ ਰੋਕਣ ਦੇ ਮੰਤਵ ਨਾਲ ਸੰਘੇੜਾ ਚੌਂਕ ਬਰਨਾਲਾ ਵਿਖੇ ਨਾਕਾ ਲਗਾ ਕੇ ਵਾਹਨਾਂ ਦੀ ਚੈਕਿੰਗ ਕੀਤੀ  ਗਈ।ਇਸ ਮੌਕੇ ਉਨ੍ਹਾਂ ਨਾਲ ਇੰਚਾਰਜ ਟ੍ਰੈਫ਼ਿਕ ਪੁਲਿਸ ਕਮਲਜੀਤ ਸਿੰਘ ਵੀ ਮੌਜੂਦ ਸਨ।ਉਨ੍ਹਾਂ ਦਸਿਆ ਕਿ ਇਸ ਚੈਕਿੰਗ ਦੌਰਾਨ ਲਗਭਗ 60 ਵਾਹਨਾਂ ਦੀ ਚੈਕਿੰਗ ਕੀਤੀ ਗਈ, ਜਿਨ੍ਹਾਂ ’ਚੋਂ 12 ਵਾਹਨਾਂ ਦੇ ਚਲਾਨ ਕੱਟੇ ਗਏ। ਉਨਾਂ ਡਰਾਇਵਰਾਂ ਨੂੰ ਵੀ ਚਿਤਾਵਨੀ ਦਿੱਤੀ ਕਿ ਭਵਿੱਖ ਵਿੱਚ ਉਹ ਪ੍ਰੈਸ਼ਰ ਹਾਰਨਾਂ ਦੀ ਵਰਤੋਂ ਨਾ ਕਰਨ।

Send this to a friend