ਨਵੀਂ ਦਿੱਲੀ- ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਦੀ ਅਗਵਾਈ ਹੇਠਲੀ ਕੇਂਦਰ ਸਰਕਾਰ ਵੱਲੋਂ ਆਪਣਾ ਆਖਰੀ ਅੰਤ੍ਰਿਮ ਬਜਟ ਅੱਜ 1 ਫਰਵਰੀ ਨੂੰ ਸੰਸਦ ਵਿੱਚ ਪੇਸ਼ ਕੀਤਾ ਜਾਵੇਗਾ। ਇਸ ਬਜਟ ਨੂੰ ਕੇਂਦਰੀ ਵਿੱਤ ਮੰਤਰੀ ਸ੍ਰੀ ਅਰੁਣ ਜੇਤਲੀ ਦੀ ਗੈਰਹਾਜ਼ਰੀ ’ਚ ਰੇਲ ਮੰਤਰੀ ਸ੍ਰੀ ਪਿਊਸ਼ ਗੋਇਲ ਵੱਲੋਂ ਪੇਸ਼ ਕੀਤਾ ਜਾਣਾ ਹੈ। ਲੋਕ ਸਭਾ ਦੀਆਂ ਆਮ ਚੋਣਾਂ ਕਾਰਨ ਇਸ ਬਜਟ ਵਿੱਚ ਵੱਖ-ਵੱਖ ਵਰਗਾਂ ਨੂੰ ਵੱਡੀਆਂ ਰਾਹਤਾਂ ਦੇ ਐਲਾਨ ਦੀ ਉਮੀਦ ਕੀਤੀ ਜਾ ਰਹੀ ਹੈ।
ਮੰਨਿਆ ਜਾ ਰਿਹਾ ਹੈ ਕਿ ਚੋਣ ਵਰ੍ਹਾ ਹੋਣ ਕਰਕੇ ਮੋਦੀ ਸਰਕਾਰ ਵਲੋਂ ਕਈ ਲੋਕ ਲੁਭਾਊ ਐਲਾਨ ਕੀਤੇ ਜਾ ਸਕਦੇ ਹਨ। ਇਸ ‘ਚ ਲੋਕਾਂ ਦੀ ਭਲਾਈ ਵਾਲੀਆਂ ਯੋਜਨਾਵਾਂ ਦਾ ਐਲਾਨ ਕਰ ਸਕਦੇ ਹਨ। ਇਸ ਤੋਂ ਇਲਾਵਾ ਕਿਸਾਨਾਂ ਲਈ ਰਾਹਤ, ਅਮਦਨ ਟੈਕਸ ਦੀ ਸੀਮਾ ਤੇ ਗਰੀਬਾਂ ਲਈ ਘਟੋ-ਘਟ ਰਾਸ਼ੀ ਵਰਗੇ ਐਲਾਨ ਹੋ ਸਕਦੇ ਹਨ।