ਫ਼ਤਹਿਗੜ੍ਹ ਸਾਹਿਬ, 1 ਫ਼ਰਵਰੀ (ਪੰਜਾਬ ਟਾਇਮਜ਼ ਬਿਊਰੋ)- ‘‘ਕਿਉਂਕਿ 12 ਫਰਵਰੀ 2019 ਨੂੰ ਸੰਤ ਜਰਨੈਲ ਸਿੰਘ ਖ਼ਾਲਸਾ ਭਿੰਡਰਾਂਵਾਲਿਆ ਦੇ 72ਵੇਂ ਜਨਮ ਦਿਹਾੜੇ ਦਾ ਸਮਾਗਮ ਸ਼੍ਰੋਮਣੀ ਅਕਾਲੀ ਦਲ (ਅੰਮ੍ਰਿਤਸਰ) ਵੱਲੋਂ ਸ੍ਰੀ ਫ਼ਤਹਿਗੜ੍ਹ ਸਾਹਿਬ ਵਿਖੇ ਹਰ ਸਾਲ ਦੀ ਤਰ੍ਹਾਂ ਮਨਾਇਆ ਜਾ ਰਿਹਾ ਹੈ । ਇਸ ਮਹਾਨ ਸਮਾਗਮ ਦੀ ਕਾਮਯਾਬੀ ਲਈ ਅਤੇ ਹੋਰ ਵਿਚਾਰਾਂ ਕਰਨ ਲਈ ਜ਼ਿਲ੍ਹਾ ਸ੍ਰੀ ਫ਼ਤਹਿਗੜ੍ਹ ਸਾਹਿਬ ਦੇ ਸ਼੍ਰੋਮਣੀ ਅਕਾਲੀ ਦਲ (ਅੰਮ੍ਰਿਤਸਰ) ਦੇ ਸਮੁੱਚੇ ਅਹੁਦੇਦਾਰਾਂ, ਮੈਬਰਾਂ ਅਤੇ ਵਰਕਰਾਂ ਦੀ ਇਕ ਜ਼ਰੂਰੀ ਮੀਟਿੰਗ 4 ਫਰਵਰੀ ਨੂੰ ਗੁਰਦੁਆਰਾ ਸ੍ਰੀ ਫ਼ਤਹਿਗੜ੍ਹ ਸਾਹਿਬ ਵਿਖੇ ਸਵੇਰੇ 11 ਵਜੇ ਹੋਵੇਗੀ । ਸਮੂਹ ਅਹੁਦੇਦਾਰ ਸਾਹਿਬਾਨ ਪਹੁੰਚਣ ਦੀ ਕ੍ਰਿਪਾਲਤਾ ਕਰਨ । ਇਹ ਜਾਣਕਾਰੀ ਸ. ਸਿੰਗਾਰਾਂ ਸਿੰਘ ਬਡਲਾ ਜ਼ਿਲ੍ਹਾ ਪ੍ਰਧਾਨ ਸ੍ਰੀ ਫ਼ਤਹਿਗੜ੍ਹ ਸਾਹਿਬ ਸ਼੍ਰੋਮਣੀ ਅਕਾਲੀ ਦਲ (ਅੰਮ੍ਰਿਤਸਰ) ਨੇ ਇਕ ਪ੍ਰੈਸ ਬਿਆਨ ਰਾਹੀ ਦਿੱਤੀ ।ੂ