May 12, 2026 1:21 pm

ਕਮਿਸ਼ਨਰੇਟ ਪੁਲਿਸ ਦੀ ਅਨੂਠੀ ਮੁਹਿੰਮ-ਵਿਦਿਆਰਥੀ ਆਵਜਾਈ ਦੇ ਨਿਯਮਾਂ ਦੀ ਉ¦ਘਣਾ ਕਰਨ ਵਾਲਿਆਂ ਨੂੰ ਕਰਨਗੇ ਜਾਗਰੂਕ

ਜਲੰਧਰ, 4 ਫ਼ਰਵਰੀ (ਹਰਪਾਲ ਸਿੰਘ ਬਾਜਵਾ)- ਲੋਕਾਂ ਨੂੰ ਅਵਾਜਾਈ ਦੇ ਨਿਯਮਾਂ ਦੀ ਪਾਲਣਾ ਪ੍ਰਤੀ ਜਾਗਰੂਕ ਕਰਨ ਲਈ ਕਮਿਸ਼ਨਰੇਟ ਪੁਲਿਸ ਵਲੋਂ ਇਕ ਵਿਸੇਸ਼ ਮੁਹਿੰਮ ਚਲਾਈ ਜਾ ਰਹੀ ਹੈ ਜਿਸ ਤਹਿਤ ਵਿਦਿਆਰਥੀ ਜਿਥੇ ਲੋਕਾਂ ਨੂੰ ਅਵਾਜਾਈ ਦੇ ਨਿਯਮਾਂ ਬਾਰੇ ਜਾਣਕਾਰੀ ਦੇਣਗੇ ਉਥੇ ਨਾਲ ਹੀ ਟਰੈਫਿਕ ਨਿਯਮਾਂ ਦੀ ਦੀ ਉ¦ਘਣਾ ਕਰਨ ਵਾਲੇ ਵਿਅਕਤੀਆਂ ਨੂੰ ਅਜਿਹਾ ਨਾ ਕਰਨ ਲਈ ਸਮਝਾਇਆ ਜਾਵੇਗਾ। ਇਹ ਜਾਣਕਾਰੀ ਸ੍ਰੀ ਗੁਰਪ੍ਰੀਤ ਸਿੰਘ ਭੁੱਲਰ ਨੇ ਅੱਜ ਸਥਾਨਕ ਬੀ.ਐਮ.ਸੀ.ਚੌਕ ਜ¦ਧਰ ਵਿਖੇ ਅਵਾਜਾਈ ਦੇ ਨਿਯਮਾਂ ਪ੍ਰਤੀ ਲੋਕਾਂ ਨੂੰ ਜਗਾਰੂਕ ਕਰਨ ਲਈ ਅਵਾਜਾਈ ਜਾਗਰੂਕਤਾ ਹਫ਼ਤੇ ਦੀ ਸ਼ੁਰੂਆਤ ਕਰਨ ਮੌਕੇ ਦਿੰਦਿਆਂ ਦੱਸਿਆ ਕਿ ਇਸ ਮੁਹਿੰਮ ਦਾ ਮੁੱਖ ਉਦੇਸ਼ ਲੋਕਾਂ ਨੂੰ ਅਵਾਜਾਈ ਦੇ ਨਿਯਮਾਂ ਦੀ ਪਾਲਣਾ ਪ੍ਰਤੀ ਸੰਵੇਦਨਸ਼ੀਲ ਬਣਾਉਣਾ ਹੈ। ਉਨ੍ਹਾਂ ਕਿਹਾ ਕਿ ਵੱਖ-ਵੱਖ ਵਿਦਿਅਕ ਸੰਸਥਾਵਾਂ ਦੇ ਵਿਦਿਆਰਥੀਆਂ ਨੂੰ ਅਲੱਗ-ਅਲੱਗ ਚੌਕਾਂ ’ਤੇ ਲਗਾਇਆ ਜਾਵੇਗਾ ਜਿਥੇ ਉਨਾ ਵਲੋਂ ਅਵਾਜਾਈ ਨਿਯਮਾਂ ਦੀ ਉ¦ਘਣਾ ਕਰਨ ਵਾਲੇ ਲੋਕਾਂ ਨੂੰ ਅਜਿਹੀ ਗਲਤੀ ਜੋ ਕਿ ਉਨਾਂ ਤੇ ਹੋਰਨਾਂ ਲਈ ਬਹੁਤ ਘਾਤ ਸਿੱਧ ਹੋ ਸਕਦੀ ਹੈ ਨੂੰ
ਦੁਬਾਰਾ ਨਾ ਦੁਹਰਾਉਣ ਲਈ ਪ੍ਰੇਰਿਤ ਕੀਤਾ ਜਾਵੇਗਾ। ਸ੍ਰੀ ਭੁੱਲਰ ਨੇ ਦੱਸਿਆ ਕਿ ਇਸ ਮੁਹਿੰਮ ਦੌਰਾਨ ਵਿਦਿਆਰਥੀਆਂ ਵਲੋਂ ਅਵਾਜਾਈ ਨਿਯਮਾਂ ਦੀ ਪਾਲਣਾ ਕਰਨ ਲਈ ਪ੍ਰੇਰਿਤ ਕਰਨ ਦੇ ਨਾਲ -ਨਾਲ ਅਵਜਾਈ ਦੇ ਨਿਯਮਾਂ ਸਬੰਧੀ ਪ੍ਰਚਾਰ ਵੀ ਕੀਤਾ ਜਾਵੇਗਾ। ਪੁਲਿਸ ਕਮਿਸ਼ਨਰ ਨੇ ਕਿਹਾ ਕਿ ਇਸ ਮੁਹਿੰਮ ਦੌਰਾਨ ਲੋਕਾਂ ਨੂੰ ਅਵਾਜਾਈ ਦੇ ਨਿਯਮਾਂ ਤੋਂ ਜਾਣੂ ਕਰਵਾਉਣ ਵੱਲ ਧਿਆਨ ਕੇਂਦਰਿਤ ਕੀਤਾ ਜਾਵੇਗਾ। ਉਨਾਂ ਕਿਹਾ ਕਿ ਇਹ ਮੁਹਿੰਮ ਸ਼ਹਿਰ ਵਿੱਚ ਅਵਾਜਾਈ ਦੀ ਸਮੱਸਿਆ ਨੂੰ ਸੁਚਾਰੂ ਢੰਗ ਨਾਲ ਚਲਾਉਣ ਵਿੱਚ ਸਹਾਇਤਾ ਕਰਨ ਦੇ ਨਾਲ-ਨਾਲ ਲੋਕਾਂ ਨੂੰ ਅਵਾਜਾਈ ਦੇ ਨਿਯਮਾਂ ਤੋਂ ਜਾਣੂ ਕਰਵਾਏਗੀ ਜਿਸ ਨਾਲ ਦੁਰਘਟਨਾਵਾਂ ਵਿੱਚ ਕਮੀ ਆਵੇਗੀ। ਉਨ੍ਹਾਂ ਕਿਹਾ ਕਿ ਇਸ ਮੁਹਿੰਮ ਦੌਰਾਨ ਲੋਕਾਂ ਨੂੰ ਅਵਾਜਾਈ ਦੇ ਨਿਯਮਾਂ ਤੋਂ ਜਾਣੂ ਕਰਵਾਉਣ ਲਈ ਵੱਖ-ਵੱਖ ਥਾਵਾਂ ’ਤੇ ਜਾਗਰੂਕਤਾ ਸੈਮੀਨਾਰ ਵੀ ਕਰਵਾਏ ਜਾਣਗੇ। ਪੁਲਿਸ ਕਮਿਸ਼ਨਰ ਨੇ ਕਿਹਾ ਕਿ ਇਸ ਜਾਗਰੂਕਤਾ ਹਫ਼ਤੇ ਦੌਰਾਨ 4 ਫਰਵਰੀ ਨੂੰ ਲੋਕਾਂ ਨੂੰ ਹੈਲਮੇਟ ਵੰਡੇ ਜਾਣਗੇ, 5 ਫਰਵਰੀ ਨੂੰ ਸਕੂਲਾਂ ਦੇ ਵਿਦਿਆਰਥੀਆਂ ਦਰਮਿਆਨ ਪੇਂਟਿੰਗ ਮੁਕਾਬਲੇ ਕਰਵਾਏ ਜਾਣਗੇ, 6 ਫਰਵਰੀ ਨੂੰ ਸੀਟ ਬੈਲਟ ਅਤੇ ਹੈਲਮੇਟ ਪਹਿਨਣ ਸਬੰਧੀ ਜਾਗਰੂਕਤਾ ਮੁਹਿੰਮ ਚਲਾਈ ਜਾਵੇਗੀ, 7 ਫਰਵਰੀ ਨੂੰ ਜੈਬਰਾ ਕਰਾਸਿੰਗ, ਟਰੈਫਿਕ ਲਾਈਟਸ਼, ਯੈਲੋ ਲਾਈਨ ਅਤੇ ਵਾਈਟ ਲਾਈਨ ਸਬੰਧੀ ਜਾਗਰੂਕਤਾ ਮੁਹਿੰਮ ਚਲਾਈ ਜਾਵੇਗੀ, ਸਕੂਲੀ ਵਿਦਿਆਰਥੀਆਂ ਵਲੋਂ 8 ਫਰਵਰੀ ਨੂੰ ਅਵਾਜਾਈ ਸਬੰਧੀ ਜਾਗਰੂਕਤਾ ਰੈਲੀ ਕੱਢੀ ਜਾਵੇਗੀ, 9 ਫਰਵਰੀ ਨੂੰ ਆਟੋ ਰਿਕਸ਼ਾ ਤੇ ਟੈਕਸੀ ਡਰਾਇਵਰਾਂ ਲਈ ਪੁਲਿਸ ਲਾਈਨ ਜ¦ਧਰ ਵਿਖੇ ਮੁਫ਼ਤ ਮੈਡੀਕਲ ਕੈਂਪ  ਤੋਂ ਇਲਾਵਾ 10 ਫਰਵਰੀ ਨੂੰ ਮੁਫ਼ਤ ਪ੍ਰਦੂਸ਼ਣ ਜਾਂਚ ਕੈਂਪ ਵੀ ਲਗਾਇਆ ਜਾਵੇਗਾ। ਇਸ ਮੌਕੇ ਡਿਪਟੀ ਕਮਿਸ਼ਨਰ ਸ੍ਰੀ ਪੀ.ਬੀ.ਐਸ.ਪਰਮਾਰ, ਵਧੀਕ ਡਿਪਟੀ ਕਮਿਸ਼ਨਰ ਪੁਲਿਸ ਸ੍ਰੀ ਕੇ.ਐਸ.ਹੀਰ, ਸਹਾਇਕ ਕਮਿਸ਼ਨਰ ਪੁਲਿਸ ਸ੍ਰੀ ਜੰਗ ਬਹਾਦੁਰ ਸ਼ਰਮਾ ਅਤੇ ਹੋਰ ਵੀ ਹਾਜ਼ਰ ਸਨ।

Send this to a friend