May 7, 2026 6:23 pm

ਜਾਨ ਦੇ ਦੇਵਾਂਗੀ, ਪਰ ਸਮਝੌਤਾ ਨਹੀਂ ਕਰਾਂਗੀ : ਮਮਤਾ ਬੈਨਰਜੀ

ਕੋਲਕਾਤਾ- ਪਛਮੀ ਬੰਗਾਲ ਦੀ ਮੁਖ ਮੰਤਰੀ ਮਮਤਾ ਬੈਨਰਜੀ ਦਾ ਕਹਿਣਾ ਹੈ ਕਿ ਉਹ ਜਾਨ ਦੇ ਦੇਣਗੇ, ਪਰ ਸਮਝੌਤਾ ਨਹੀਂ ਕਰਨਗੇ। ਉਨ੍ਹਾਂ ਕਿਹਾ ਕਿ ਜਦੋਂ ਟੀ.ਐਮ.ਸੀ ਵਰਕਰਾਂ ਨੂੰ ਹਥ ਲਗਾਇਆ ਗਿਆ ਤਾਂ ਉਹ ਸੜਕਾਂ ’ਤੇ ਨਹੀਂ ਉਤਰੇ, ਪਰੰਤੂ ਉਨ੍ਹਾਂ ਨੂੰ ਉਸ ਸਮੇਂ ਗ਼ੁਸਾ ਆਇਆ, ਜਦੋਂ ਕੋਲਕਾਤਾ ਦੇ ਪੁਲਿਸ ਕਮਿਸ਼ਨਰ ਦੀ ਕੁਰਸੀ ਦਾ ਅਪਮਾਨ ਕੀਤਾ ਗਿਆ। ਇਸ ਤੋਂ ਪਹਿਲਾਂ ਮੁਖ ਮੰਤਰੀ ਨੇ ਸੀ.ਬੀ.ਆਈ. ਦੀ ਕਾਰਵਾਈ ਦੇ ਵਿਰੋਧ ’ਚ ਬੀਤੀ ਰਾਤ ਕੋਲਕਾਤਾ ਦੇ ਮੈਟਰੋ ਸਿਨੇਮਾ ਬਾਹਰ ਧਰਨਾ ਦਿੱਤਾ ਅਤੇ ਸਾਰੀਆਂ ਸੁਰਖਿਆ ਏਜੰਸੀਆਂ ਨੂੰ ਅਪੀਲ ਕੀਤੀ ਕਿ ਮੋਦੀ ਸਰਕਾਰ ਵਿਰੁਧ ਇਕਜੁਟ ਹੋ ਜਾਣ।

Send this to a friend