Skip to content
Independent perspectives. Global stories.
BREAKING

ਮੋਦੀ ਵੱਲੋਂ ਵਡੋਦਰਾ ਤੋਂ ਕਾਗਜ਼ ਦਾਖ਼ਲ

Share this story

image ਵਡੋਦਰਾ, 9 ਅਪ੍ਰੈਲ (ਪੰਜਾਬ ਟਾਇਮਜ਼ ਬਿਊਰੋ)-ਭਾਜਪਾ ਦੇ ਪ੍ਰਧਾਨ ਮੰਤਰੀ ਅਹੁਦੇ ਦੇ ਉਮੀਦਵਾਰ ਸ੍ਰੀ ਨਰਿੰਦਰ ਮੋਦੀ ਨੇ ਅੱਜ ਵਡੋਦਰਾ ਲੋਕ ਸਭਾ ਸੀਟ ਤੋਂ ਆਪਣਾ ਨਾਮਜ਼ਦਗੀ ਪੱਤਰ ਦਾਖਲ ਕਰ ਦਿੱਤਾ ਹੈ। ਉਨ੍ਹਾਂ ਨੇ ਵਡੋਦਰਾ ਦੇ ਕੁਲੈਕਟ੍ਰੇਟ ਵਿੱਚ ਅੱਜ ਸਵੇਰੇ ਪਹੁੰਚ ਕੇ ਆਪਣਾ ਨਾਮਜ਼ਦਗੀ ਪੱਤਰ ਭਰਿਆ। ਇਸ ਦੌਰਾਨ ਪਾਰਟੀ ਦੇ ਹੋਰ ਆਗੂ ਵੀ ਮੌਜੂਦ ਸਨ। ਨਾਮਜ਼ਦਗੀ ਪੱਤਰ ’ਤੇ ਸਮਰਥਕ ਦੇ ਤੌਰ ਉ¤ਤੇ ਇੱਕ ਚਾਹ ਵਿਕਰੇਤਾ ਅਤੇ ਸ਼ਹਿਰ ਦੇ ਸ਼ਾਹੀ ਪਰਿਵਾਰ ਦੇ ਇੱਕ ਮੈਂਬਰ ਨੇ ਵੀ ਦਸਤਖਤ ਕੀਤੇ ਹਨ। ਵਡੋਦਰਾ ’ਚ 30 ਅਪ੍ਰੈਲ ਨੂੰ ਚੋਣ ਹੋਣੀ ਹੈ। ਨਾਮਜ਼ਦਗੀ ਦਾਖਲ ਕਰਨ ਤੋਂ ਬਾਅਦ ਮੋਦੀ ਨੇ ਪ੍ਰੈ¤ਸ ਨੂੰ ਸੰਬੋਧਨ ਕਰਦੇ ਹੋਏ ਕਿਹਾ ਕਿ ਵਡੋਦਰਾ ਉਨ੍ਹਾਂ ਦੀ ਕਰਮ ਭੂਮੀ ਹੈ। ਉਨ੍ਹਾਂ ਨੂੰ ਇਸ ਗੱਲ ਦੀ ਖੁਸ਼ੀ ਹੈ ਕਿ ਪਾਰਟੀ ਨੇ ਉਨ੍ਹਾਂ ਨੂੰ

ਮੱਧ ਗੁਜਰਾਤ ’ਚ ਆਉਣ ਦਾ ਮੌਕਾ ਦਿੱਤਾ। ਮੋਦੀ ਵੱਲੋਂ ਨਾਮਜ਼ਦਗੀ ਪੱਤਰ ਦਾਖਲ ਕਰਨ ਤੋਂ ਪਹਿਲਾਂ ਰੋਡ ਸ਼ੋਅ ਵੀ ਕੀਤਾ ਗਿਆ, ਜਿਸ ਵਿੱਚ ਹਜ਼ਾਰਾਂ ਦੀ ਗਿਣਤੀ ਵਿੱਚ ਭਾਜਪਾ ਸਮਰਥਕ ਭਗਵੇਂ ਰੰਗ ਦੀਆਂ ਗਾਂਧੀ ਟੋਪੀਆਂ ਪਾ ਕੇ ਸ਼ਾਮਿਲ ਹੋਏ। ਕਈ ਸਮਰਥਕਾਂ ਨੇ ਮੋਦੀ ਦੇ ਮਖੌਟੇ ਪਹਿਨੇ ਹੋਏ ਸਨ ਅਤੇ ਉਨ੍ਹਾਂ ਦੇ ਹੱਥਾਂ ਵਿੱਚ ਭਾਜਪਾ ਦੇ ਚੋਣ ਨਿਸ਼ਾਨ ‘ਕਮਲ’ ਦੇ ਕੱਟਆਊਟ ਸਨ। ਬਹੁਤ ਸਾਰੇ ਭਾਜਪਾ ਵਰਕਰਾਂ ਨੇ ਪਾਰਟੀ ਦੇ ਝੰਡੇ ਫੜ੍ਹੇ ਹੋਏ ਸਨ। ਇਸ ਮੌਕੇ ਸ੍ਰੀ ਨਰਿੰਦਰ ਮੋਦੀ ਖੁੱਲ੍ਹੀ ਜੀਪ ਵਿੱਚ ਸਵਾਰ ਸਨ। ਸ਼ਹਿਰ ਵਿੱਚ ਹਜ਼ਾਰਾਂ ਦੀ ਗਿਣਤੀ ਵਿੱਚ ਸੁਰੱਖਿਆ ਮੁਲਾਜ਼ਮਾਂ ਨੂੰ ਤਾਇਨਾਤ ਕੀਤਾ ਗਿਆ ਸੀ। ਜ਼ਿਕਰਯੋਗ ਹੈ ਕਿ ਸ੍ਰੀ ਨਰਿੰਦਰ ਮੋਦੀ ਉ¤ਤਰ ਪ੍ਰਦੇਸ਼ ਦੀ ਵਾਰਾਣਸੀ ਸੀਟ ਤੋਂ ਵੀ ਚੋਣ ਲੜ ਰਹੇ ਹਨ।

WRITTEN BY