May 12, 2026 12:29 pm

ਅੰਮ੍ਰਿਤਸਰ ’ਚ ਨਿੱਜੀ ਕੰਪਨੀ ਦੀ ਬੱਸ ਡੂੰਘੀ ਖੱਡ ’ਚ ਡਿੱਗੀ

ਅੰਮ੍ਰਿਤਸਰ, 5 ਫਰਵਰੀ (ਜਤਿੰਦਰ ਸਿੰਘ ਬੇਦੀ)- ਅੰਮ੍ਰਿਤਸਰ ਦੇ ਕਸਬਾ ਰਾਜਾਸਾਂਸੀ ਦੇ ਮੱਛੀ ਤਲਾਅ ਨੇੜੇ ਇਕ ਨਿੱਜੀ ਕੰਪਨੀ ਦੀ ਬੱਸ ਡੂੰਘੀ ਖੱਡ ‘ਚ ਡਿੱਗ ਗਈ, ਜਿਸ ਕਾਰਨ ਬੱਸ ‘ਚ ਸਵਾਰ ਸਵਾਰੀਆਂ ਦੇ ਗੰਭੀਰ ਜ਼ਖਮੀ ਹੋਣ ਦੀ ਸੂਚਨਾ ਮਿਲੀ ਹੈ। ਘਟਨਾ ਦੀ ਸੂਚਨਾ ਮਿਲਣ ’ਤੇ ਮੋਕੇ ‘ਤੇ ਪਹੁੰਚੀ ਪੁਲਸ ਵੱਲੋਂ ਮਾਮਲੇ ਦੀ ਬਾਰੀਕੀ ਨਾਲ ਜਾਂਚ ਕੀਤੀ ਜਾ ਰਹੀ ਹੈ। ਬੱਸ ‘ਚ ਸਵਾਰ ਪਿੰਡ ਵਰਨਾਲੀ ਦੀ ਇਕ ਲੜਕੀ ਦੀ ਇਸ ਹਾਦਸੇ ਕਾਰਨ ਲੱਤ ਕੱਟੀ ਗਈ ਹੈ। ਜਾਣਕਾਰੀ ਅਨੁਸਾਰ ਬੱਸ ‘ਚ ਸਵਾਰ ਕਰੀਬ 30 ਸਵਾਰੀਆਂ ਨੂੰ ਗੰਭੀਰ ਸੱਟਾਂ ਲੱਗ ਗਈਆਂ ਹਨ। ਮੋਕੇ ‘ਤੇ ਪਹੁੰਚੇ ਥਾਣਾ ਰਾਜਾਸਾਂਸੀ ਦੇ ਐਸ.ਐਚ.ਓ ਸੁਖਜਿੰਦਰ ਸਿੰਘ ਨੇ ਦੱਸਿਆ ਕਿ ਐਬੂਲੈਂਸ ਦੀ ਮਦਦ ਨਾਲ ਜ਼ਖਮੀਆਂ ਨੂੰ ਇਲਾਜ ਲਈ ਅੰਮ੍ਰਿਤਸਰ ਦੇ ਇਕ ਹਸਪਤਾਲ ‘ਚ ਦਾਖਲ ਕਰਵਾਇਆਂ ਜਾ ਰਿਹਾ ਹੈ। ਹਾਦਸੇ ਤੋਂ ਬਾਅਦ ਬੱਸ ਦਾ ਡਰਾਇਵਰ ਮੌਕੇ ‘ਤੇ ਫਰਾਰ ਹੋ ਗਿਆ ਹੈ।

Send this to a friend