ਇਸਲਾਮਾਬਾਦ, 9 ਅਪ੍ਰੈਲ (ਪੀ.ਟੀ.)-ਪਾਕਿਸਤਾਨ ਦੀ ਰਾਜਧਾਨੀ ਇਸਲਾਮਾਬਾਦ ਵਿੱਚ ਅੱਜ ਹੋਏ ਬੰਬ ਧਮਾਕੇ ਵਿੱਚ 23 ਲੋਕਾਂ ਦੀ ਮੌਤ ਹੋ ਗਈ, ਜਦੋਂ ਕਿ 40 ਹੋਰ ਜ਼ਖ਼ਮੀ ਹੋ ਗਏ। ਪ੍ਰਾਪਤ ਜਾਣਕਾਰੀ ਅਨੁਸਾਰ ਇਹ ਧਮਾਕਾ ਇੱਕ ਬਾਜ਼ਾਰ ਵਿੱਚ ਹੋਇਆ, ਜਿਥੇ ਲੋਕਾਂ ਦੀ ਕਾਫੀ ਭੀੜ ਸੀ। ਦੱਸਿਆ ਜਾ ਰਿਹਾ ਹੈ ਕਿ ਬੰਬ ਅਮਰੂਦ ਦੀ ਪੇਟੀ ਵਿੱਚ ਛੁਪਾ ਕੇ ਰੱਖਿਆ ਗਿਆ ਸੀ, ਜਦੋਂ ਲੋਕ ਇੱਥੇ ਖਰੀਦਦਾਰੀ ਕਰਨ ਲਈ ਪਹੁੰਚੇ ਤਾਂ ਇਹ ਧਮਾਕਾ ਹੋ ਗਿਆ।



