May 12, 2026 7:17 pm

ਸਾਬਕਾ ਜਨਰਲ ਜੇ.ਜੇ. ਸਿੰਘ ਸ਼੍ਰੋਮਣੀ ਅਕਾਲੀ ਦਲ (ਟਕਸਾਲੀ) ’ਚ ਸ਼ਾਮਿਲ

ਅੰਮ੍ਰਿਤਸਰ, 6 ਫ਼ਰਵਰੀ (ਜਤਿੰਦਰ ਬੇਦੀ, ਸਵਰਨ ਰੰਧਾਵਾ)- ਸ਼੍ਰੋਮਣੀ ਅਕਾਲੀ ਦਲ ਤੋਂ ਅਸਤੀਫਾ ਦੇਣ ਤੋਂ ਕਰੀਬ 2 ਮਹੀਨੇ ਬਾਅਦ ਸਾਬਕਾ ਜਨਰਲ ਜੇ.ਜੇ. ਸਿੰਘ ਅਜ ਸ਼੍ਰੋਮਣੀ ਅਕਾਲੀ ਦਲ (ਟਕਸਾਲੀ) ’ਚ ਸ਼ਾਮਲ ਹੋ ਗਏ।ਹਨ। ਸ਼੍ਰੋਮਣੀ ਅਕਾਲੀ ਦਲ (ਟਕਸਾਲੀ) ਦੇ ਪ੍ਰਧਾਨ ਰਣਜੀਤ ਸਿੰਘ ਬ੍ਰਹਮਪੁਰਾ ਅਤੇ ਸੀਨੀਅਰ ਮੀਤ ਪ੍ਰਧਾਨ ਰਤਨ ਸਿੰਘ ਅਜਨਾਲਾ ਦੀ ਮੌਜੂਦਗੀ ਵਿਚ ਜੇ.ਜੇ. ਸਿੰਘ ਟਕਸਾਲੀ ਅਕਾਲੀ ਦਲ ’ਚ ਸ਼ਾਮਿਲ ਹੋਏ। ਇਸ ਮੌਕੇ ਜੇ.ਜੇ. ਸਿੰਘ ਨੇ ਕਿਹਾ ਕਿ ਉਨ੍ਹਾਂ ਨੇ ਸ਼੍ਰੋਮਣੀ ਅਕਾਲੀ ਦਲ (ਬਾਦਲ) ਵਿਚ ਸ਼ਾਮਿਲ ਹੋ ਕੇ ਵਡੀ ਗਲਤੀ ਕੀਤੀ ਸੀ। ਉਨ੍ਹਾਂ ਕਿਹਾ ਕਿ ਸ਼੍ਰੋਮਣੀ ਅਕਾਲ ਦਲ (ਬ) ਅਤੇ ਕਾਂਗਰਸ ਆਪਸ ਵਿਚ ਦੋਸਤਾਨਾ ਮੈਚ ਖੇਡ ਰਹੇ ਹਨ। ਜ਼ਿਕਰਯੋਗ ਹੈ ਕਿ ਜਨਰਲ ਜੇ.ਜੇ. ਸਿੰਘ ਸ਼੍ਰੋਮਣੀ ਅਕਾਲੀ ਦਲ (ਬ) ਦੇ ਸਾਬਕਾ ਫੌਜੀਆਂ ਦੇ ਵਿੰਗ ਦੇ ਪ੍ਰਧਾਨ ਵੀ ਰਹੇ ਹਨ। ਅਰੁਣਾਚਲ ਪ੍ਰਦੇਸ਼ ਦੇ ਸਾਬਕਾ ਗਵਰਨਰ ਤੇ ਸਾਬਕਾ ਫ਼ੌਜ ਮੁਖੀ ਜੇ.ਜੇ. ਸਿੰਘ ਸਾਲ 2017 ਵਿਚ ਅਕਾਲੀ ਦਲ ’ਚ ਸ਼ਾਮਿਲ ਹੋਏ ਸਨ। ਉਨ੍ਹਾਂ ਨੇ ਪੰਜਾਬ ਦੀਆਂ ਵਿਧਾਨ ਸਭਾ ਚੋਣਾਂ ਦੌਰਾਨ ਪਟਿਆਲਾ ਤੋਂ ਕਾਂਗਰਸ ਦੇ ਉਮੀਦਵਾਰ ਤੇ ਮੌਜੂਦਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਖ਼ਿਲਾਫ਼ ਅਕਾਲੀ ਦਲ ਦੀ ਟਿਕਟ ’ਤੇ ਚੋਣ ਵੀ ਲੜੀ ਸੀ।

Send this to a friend