ਸੜਕੀ ਦੁਰਘਟਨਾਵਾਂ ਰੋਕਣ ਲਈ ਇੱਕ ਸੁਚੱਜੀ ਵਿਵਸਥਾ ਤਿਆਰ ਕਰਨ ’ਤੇ ਦਿੱਤਾ ਜਾਵੇਗਾ ਜ਼ੋਰ : ਅਰੁਨਾ ਚੌਧਰੀ
ਚੰਡੀਗੜ, 6 ਫ਼ਰਵਰੀ- ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੱਲੋਂ ਸ਼ੂਰੂ ਕੀਤੇ ਅਹਿਮ ਪ੍ਰਾਜੈਕਟ ‘ਮਿਸ਼ਨ ਤੰਦਰੁਸਤ ਪੰਜਾਬ’ ਤਹਿਤ ਸੜਕੀ ਹਾਦਸਿਆਂ ਨੂੰ ਠੱਲ੍ਹ ਪਾਉਣ ਲਈ ਇਸ ਦੇ ਕਾਰਨਾਂ ਦਾ ਪਤਾ ਲਗਾਉਣ ਅਤੇ ਫੇਰ ਇਸ ਦੇ ਹੱਲ ਲਈ ਪੰਜਾਬ ਸਰਕਾਰ, ਡਬਲਿਊ.ਆਰ.ਆਈ. ਇੰਡੀਆ ਤੇ ਹੌਂਡਾ ਵੱਲੋਂ ਸੜਕ ਸੁਰੱਖਿਆ ਸਬੰਧੀ ਆਪਸੀ ਸਹਿਮਤੀ ਦਾ ਸਮਝੌਤਾ (ਐਮ.ਓ.ਯੂ.) ਸਹੀਬੱਧ ਕੀਤਾ ਗਿਅ। ਪੰਜਾਬ ਸਰਕਾਰ ਵੱਲੋਂ 4 ਤੋਂ 10 ਫਰਵਰੀ ਤੱਕ ਮਨਾਏ ਜਾ ਰਹੇ 30ਵੇਂ ਕੌਮੀ ਸੜਕ ਸੁਰੱਖਿਆ ਸਪਤਾਹ ਦੌਰਾਨ ਅੱਜ ਪੰਜਾਬ ਭਵਨ ਵਿਖੇ ਟਰਾਂਸਪੋਰਟ ਮੰਤਰੀ ਸ੍ਰੀਮਤੀ ਅਰੁਨਾ ਚੌਧਰੀ ਦੀ ਹਾਜ਼ਰੀ ਵਿੱਚ ਟਰਾਂਸਪੋਰਟ, ਮਿਸ਼ਨ ਤੰਦਰੁਰਸ਼ਤ ਪੰਜਾਬ, ਲੋਕ ਨਿਰਮਾਣ ਵਿਭਾਗ ਤੇ ਟ੍ਰੈਫਿਕ ਪੁਲਿਸ ਦੇ ਉਚ ਅਧਿਕਾਰੀਆਂ ਅਤੇ ਡਬਲਿਊ.ਆਰ.ਆਈ. ਤੇ ਹੌਂਡਾ ਦੇ ਨੁਮਾਇੰਦਿਆਂ ਵੱਲੋਂ ਇਹ ਐਮ.ਓ.ਯੂ. ਸਹੀਬੱਧ ਕੀਤਾ ਗਿਆ।ਟਰਾਂਸਪੋਰਟ ਇਸ ਮੌਕੇ ਪ੍ਰਮੁੱਖ ਸਕੱਤਰ ਟਰਾਂਸਪੋਰਟ ਸ੍ਰੀ ਕੇ.ਸਿਵਾ ਪ੍ਰਸਾਦ, ਮਿਸ਼ਨ ਡਾਇਰੈਕਟਰ, ਤੰਦਰੁਸਤ ਸ੍ਰੀ ਕੇ.ਐਸ ਪੰਨੂੰ, ਲੋਕ ਨਿਰਮਾਣ ਵਿਭਾਗ ਦੇ ਸਕੱਤਰ ਸ੍ਰੀ ਹੁਸਨ ਲਾਲ, ਏ.ਡੀ.ਜੀ.ਪੀ. ਟ੍ਰੈਫਿਕ ਡਾ.ਐਸ.ਐਸ ਚੌੋਹਾਨ, ਸਟੇਟ ਟਰਾਂਸਪੋਰਟ ਕਮਿਸ਼ਨਰ ਸ੍ਰੀ ਦਿਲਰਾਜ ਸਿੰਘ, ਟ੍ਰੈਫਿਕ ਸਲਾਹਕਾਰ ਸ੍ਰੀ ਨਵਦੀਪ ਅਸੀਜਾ, ਮੈਸ. ਹੌਂਡਾ ਮੋਟਰਸਾਈਕਲ ਅਤੇ ਸਕੂਟਰ ਇੰਡੀਆ ਪ੍ਰਾਈਵੇਟ ਲਿਮਟਿਡ ਦੇ ਡਾਇਰੈਕਟਰ ਜਨਰਲ (ਕਾਰਪੋਰੇਟ ਮਾਮਲੇ) ਸ੍ਰੀ ਹਰਭਜਨ ਸਿੰਘ ਤੇ ਸੀ.ਐਸ.ਆਰ. ਮੁਖੀ ਸ੍ਰੀ ਸ਼ਰਧ ਪ੍ਰਧਾਨ, ਡਬਲਿਊ.ਆਰ.ਆਈ. ਇੰਡੀਆ ਦੀ ਸੜਕ ਸੁਰੱਖਿਆ ਮੁਖੀ ਸਾਰਿਕਾ ਪਾਂਡਾ ਭੱਟ, ਅਤੇ ਟਰਾਂਸਪੋਰਟ ਵਿਭਾਗ ਤੋਂ ਸ੍ਰੀ ਸੁਖਵਿੰਦਰ ਸਿੰਘ ਬਰਾੜ ਵੀ ਮੌਜੂਦ ਸਨ।