Skip to content
Independent perspectives. Global stories.
BREAKING

ਮੁੱਖ ਮੰਤਰੀ ਵੱਲੋਂ ਪੱਤਰਕਾਰਾਂ ਲਈ ਪੈਨਸ਼ਨ ਸਕੀਮ ਨੂੰ ਪ੍ਰਵਾਨਗੀ

Share this story

ਚੰਡੀਗੜ੍ਹ, 8 ਫ਼ਰਵਰੀ (ਪੰਜਾਬ ਟਾਇਮਜ਼ ਬਿਊਰੋ)- ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਅੱਜ ਮਾਨਤਾ ਪ੍ਰਾਪਤ ਵੈਟਰਨ ਪੱਤਰਕਾਰਾਂ ਲਈ ਪ੍ਰਤੀ ਮਹੀਨਾ 12000 ਰੁਪਏ ਪੈਨਸ਼ਨ ਮੁਹੱਈਆ ਕਰਵਾਉਣ ਨੂੰ ਪ੍ਰਵਾਨਗੀ ਦੇ ਦਿੱਤੀ ਗਈ ਹੈ। ਮੁੱਖ ਮੰਤਰੀ ਵੱਲੋਂ ਇਹ ਫੈਸਲਾ ਪੱਤਰਕਾਰ ਭਾਈਚਾਰੇ ਦੁਆਰਾ ਇਸ ਸਬੰਧੀ ਲੰਮੇ ਸਮੇਂ ਤੋਂ ਕੀਤੀ ਜਾ ਰਹੀ ਮੰਗ ਨੂੰ ਪ੍ਰਮੁੱਖਤਾ ਨਾਲ ਵਿਚਾਰਦਿਆਂ ਕੀਤਾ ਗਿਆ। ਇਸ ਸਬੰਧੀ ਇਕ ਬੁਲਾਰੇ ਨੇ ਦੱਸਿਆ ਕਿ ਮੁੱਖ ਮੰਤਰੀ ਵੱਲੋਂ ਪੱਤਰਕਾਰਾਂ ਲਈ ਪੈਨਸ਼ਨ ਸਕੀਮ ਨੂੰ ਪ੍ਰਵਾਨਗੀ ਦਿੱਤੀ ਗਈ ਹੈ। ਇਸ ਸਬੰਧੀ ਨੋਟੀਫਿਕੇਸ਼ਨ ਜਲਦ ਹੀ ਜਾਰੀ ਕੀਤਾ ਜਾਵੇਗਾ। ਬੁਲਾਰੇ ਨੇ ਦੱਸਿਆ ਕਿ ਇਸ ਸਕੀਮ ਤਹਿਤ ਉਹ ਵੈਟਰਨ ਪੱਤਰਕਾਰ ਯੋਗ ਹੋਣਗੇ ਜਿਨ੍ਹਾਂ ਦੀ ਉਮਰ 60 ਸਾਲ ਤੋਂ ਘੱਟ ਨਾ ਹੋਵੇ ਅਤੇ ਜਿਨ੍ਹਾਂ ਨੂੰ ਘੱਟੋ-ਘੱਟ 20 ਸਾਲਾਂ ਲਈ ਪੰਜਾਬ ਦੇ ਸੂਚਨਾ ਤੇ ਲੋਕ ਸੰਪਰਕ ਵਿਭਾਗ ਵੱਲੋਂ ਮਾਨਤਾ ਪ੍ਰਾਪਤ ਰਹੀ ਹੋਵੇ।ਯੋਗਤਾ ਤਹਿਤ ਇਹ ਵੀ ਲਾਜ਼ਮੀ ਹੋਵੇਗਾ ਕਿ ਪਤਰਕਾਰ ਖਿਲਾਫ ਕੋਈ ਅਪਰਾਧਿਕ ਕਾਰਵਾਈ ਲੰਬਿਤ ਨਾ ਹੋਵੇ ਅਤੇ ਨਾ ਹੀ ਕਿਸੇ ਵੀ ਸਰਕਾਰੀ ਜਾਇਦਾਦ ‘ਤੇ ਉਸ ਦਾ ਗੈਰ-ਕਾਨੂੰਨੀ ਕਬਜ਼ਾ ਹੋਵੇ।

WRITTEN BY