ਮੋਰਿੰਡਾ, 8 ਫ਼ਰਵਰੀ (ਹਰਜਿੰਦਰ ਸਿੰਘ ਛਿੱਬਰ)- ਕੈਪਟਨ ਦੀ ਅਗਵਾਈ ਵਾਲੀ ਕਾਂਗਰਸ ਸਰਕਾਰ ਨੇ ਪੰਜਾਬ ਦੀ ਜਨਤਾ ਨਾਲ ਚੋਣਾਂ ਦੌਰਾਨ ਕੀਤੇ ਵਾਦਿਆਂ ਨੂੰ ਪੂਰਾ ਨਾ ਕਰਕੇ ਵੱਡਾ ਧ੍ਰੋਹ ਕਮਾਇਆ ਹੈ। ਉਪਰੋਕਤ ਸ਼ਬਦਾਂ ਦਾ ਪ੍ਰਗਟਾਵਾ ਸੀਨੀਅਰ ਅਕਾਲੀ ਆਗੂ ਕੌਂਸਲਰ ਅੰਮ੍ਰਿਤਪਾਲ ਸਿੰਘ ਖੱਟੜਾ ਨੇ ਅਪਣੀ ਅਗਵਾਈ ਹੇਠ ਗੁਰਦੁਆਰਾ ਸ਼ਹੀਦ ਗੰਜ਼ ਸਾਹਿਬ ਮੋਰਿੰਡਾ ਵਿਖੇ ਸ਼੍ਰੋਮਣੀ ਯੂਥ ਅਕਾਲੀ ਦਲ ਦੀ ਹੋਈ ਭਰਵੀਂ ਮੀਟਿੰਗ ਨੂੰ ਸੰਬੋਧਨ ਕਰਦਿਆਂ ਕੀਤਾ। ਉਨ੍ਹਾਂ ਕਿਹਾ ਕਿ ਕੈਪਟਨ ਅਮਰਿੰਦਰ ਸਿੰਘ ਵੱਲੋਂ ਸਰਕਾਰ ਬਣਨ ਤੋਂ ਬਾਅਦ ਵੀ ਚੋਣਾਂ ਸਮੇਂ ਨੋਜਵਾਨ ਵਰਗ ਨਾਲ ਕੀਤੇ ਵੱਡੇ ਵੱਡੇ ਵਾਅਦੇ ਪੂਰੇ ਤਾਂ ਕੀ ਕਰਨੇ ਸਨ ਸਗੋਂ ਪਿਛਲੇ 2 ਸਾਲਾਂ ਦੋਰਾਨ ਨੋਜਵਾਨ ਵਰਗ ਨੂੰ ਅਣਡਿੱਠਾ ਹੀ ਕੀਤਾ ਹੋਇਆ ਹੈ। ਉਨ੍ਹਾਂ ਦੀ ਬੇਰੁਖੀ ਦਾ ਹੀ ਨਤੀਜਾ ਹੈ ਕਿ ਨੋਜਵਾਨਾਂ ਦਾ ਝੁਕਾਅ ਕਾਂਗਰਸ ਪਾਰਟੀ ਦੀ ਬਜਾਏ ਸ਼੍ਰੋਮਣੀ ਅਕਾਲੀ ਦਲ ਵੱਲ ਵੱਧ ਹੋ ਰਿਹਾ ਹੈ। ਇਸ ਮੀਟਿੰਗ ਵਿੱਚ ਵਿਸੇਸ਼ ਪੁੱਜੇ ਸਰਬਜੀਤ ਸਿੰਘ ਝਿੰਜਰ ਪ੍ਰਧਾਨ ਐਸ.ਓ.ਆਈ ਮਾਲਵਾ ਜੋਨ 3 ਨੇ ਵੀ ਮੀਟਿੰਗ ’ਚ ਹਾਜ਼ਰ ਯੂਥ ਅਕਾਲੀ ਵਰਕਰਾਂ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਕਾਂਗਰਸ ਪਾਰਟੀ ਦੀਆਂ ਲੋਕ ਮਾਰੂ ਨੀਤੀਆਂ ਹੀ ਕਾਂਗਰਸ ਪਾਰਟੀ ਦੇ ਤਾਬੂਤ ਵਿੱਚ ਆਖ਼ਰੀ ਕਿੱਲ ਸਾਬਤ ਹੋਣਗੀਆਂ। ਉਨ੍ਹਾਂ ਕਿਹਾ ਕਿ ਕੈਪਟਨ ਸਰਕਾਰ ਦੇ ਹੋਂਦ ’ਚ ਆਉਣ ਤੋਂ ਪਹਿਲਾਂ ਪੰਜਾਬ ਦੀ ਜਨਤਾ ਦੀ ਭਲਾਈ ਲਈ ਵੱਡੇ ਵੱਡੇ ਦਾਅਵੇ ਕੀਤੇ ਜਾ ਰਹੇ ਸਨ ਪ੍ਰੰਤੂ ਸਰਕਾਰ ਬਣਨ ਤੋਂ ਬਾਅਦ ਸਾਰੇ ਦਾਅਵੇ ਅਤੇ ਵਾਅਦਾ ਹਵਾ ਹੋ ਗਏ ਹਨ।
ਇਸ ਮੋਕੇ ਸਹਿਕਾਰੀ ਸਭਾ ਕਜੋਲੀ ਦੇ ਪ੍ਰਧਾਨ ਧਰਮਿੰਦਰ ਸਿੰਘ ਕੋਟਲੀ, ਸਹਿਕਾਰੀ ਸਭਾ ਰਤਨਗੜ ਦੇ ਪ੍ਰਧਾਨ ਪਰਮਜੀਤ ਸਿੰਘ ਖੱਟੜਾ, ਪਿਸੋਰਾ ਸਿੰਘ ਸੱਖੋਮਾਜਰਾ, ਅਮਰਿੰਦਰ ਸਿੰਘ ਹੈਲੀ, ਹਰਚੰਦ ਸਿੰਘ ਡੂਮਛੇੜੀ, ਮਨਦੀਪ ਸਿੰਘ ਰੌਣੀ, ਗੁਰਪ੍ਰੀਤ ਸਿੰਘ ਗੋਪਾਲਪੁਰ, ਨੰਬਰਦਾਰ ਜਗਵਿੰਦਰ ਸਿੰਘ ਪੰਮੀ, ਪਰਮਿੰਦਰ ਸਿੰਘ ਬਿੱਟੂ ਕੰਗ, ਸੇਰ ਸਿੰਘ ਡੂਮਛੇੜੀ, ਮਨਿੰਦਰ ਸਿੰਘ ਮਾਨਖੇੜੀ ਪ੍ਰਧਾਨ ਗੋਲਡਨ ਸਟਾਰ ਕਲੱਬ, ਗੁਰਪ੍ਰੀਤ ਸਿੰਘ, ਕਮਲਜੀਤ ਸਿੰਘ ਅਤੇ ਬਲਜੀਤ ਸਿੰਘ ਆਦਿ ਵੱਡੀ ਗਿਣਤੀ ਵਿੱਚ ਨੋਜਵਾਨ ਹਾਜ਼ਰ ਸਨ।