Skip to content
Independent perspectives. Global stories.
BREAKING

ਰਾਹੁਲ ਗਾਂਧੀ ਨੇ ਬਾਜਵਾ ਨੂੰ ਮਨੁੱਖੀ ਬੰਬ ਬਣਾ ਕੇ ਪੰਜਾਬ ਕਾਂਗਰਸ ਤਬਾਹ ਕਰਨ ਦਾ ਜ਼ਿੰਮਾ ਸੌਂਪਿਆ : ਸੁਖਬੀਰ ਬਾਦਲ”

Share this story

ਬਾਜਵਾ ਨੂੰ ਦਿੱਤੀ ਚੁਣੌਤੀ, ਸਰਹੱਦੀ ਖੇਤਰ ਲਈ ਯੂ.ਪੀ.ਏ. ਸਰਕਾਰ ਤੋਂ ਲਿਆਂਦੇ ਕਿਸੇ ਇੱਕ ਪ੍ਰੋਜੈਕਟ ਬਾਰੇ ਦੱਸਣ ਲਈ ਕਿਹਾ

image ਬਟਾਲਾ/ਗੁਰਦਾਸਪੁਰ, 10 ਅਪ੍ਰੈਲ (ਅਵਤਾਰ ਸਿੰਘ ਬੋਪਾਰਾਏ, ਪਰਮਜੀਤ ਬਾਜਵਾ)-ਸ਼੍ਰੋਮਣੀ ਅਕਾਲੀ ਦਲ ਪ੍ਰਧਾਨ ਅਤੇ ਉ¤ਪ ਮੁੱਖ ਮੰਤਰੀ ਪੰਜਾਬ ਸ. ਸੁਖਬੀਰ ਸਿੰਘ ਬਾਦਲ ਨੇ ਅੱਜ ਇਥੇ ਕਿਹਾ ਕਿ ਸਿਆਸਤ ਤੋਂ ਪਿੱਛਾ ਛੁਡਾਉਣ ਲਈ ਕਾਂਗਰਸ ਦੀ ਮੁਕੰਮਲ ਤਬਾਹੀ ਦੀਆਂ ਤਿਆਰੀਆਂ ਕਰ ਰਹੇ ਕਾਂਗਰਸ ਪਾਰਟੀ ਦੇ ਯੁਵਰਾਜ ਸ੍ਰੀ ਰਾਹੁਲ ਗਾਂਧੀ ਨੇ ਪੰਜਾਬ ਪ੍ਰਦੇਸ਼ ਕਾਂਗਰਸ ਦੇ ਪ੍ਰਧਾਨ ਸ. ਪ੍ਰਤਾਪ ਸਿੰਘ ਬਾਜਵਾ ਨੂੰ ਮਨੁੱਖੀ ਬੰਬ ਬਣਾ ਕੇ ਇੰਨ੍ਹਾਂ ਲੋਕ ਸਭਾ ਚੋਣਾਂ ਦੌਰਾਨ ਖੁਦ ਨੂੰ ਸਿਆਸੀ ਤੌਰ ’ਤੇ ਖ਼ਤਮ ਕਰਨ ਦੇ ਨਾਲ-ਨਾਲ ਪੰਜਾਬ ਕਾਂਗਰਸ ਦੇ ਮੁਕੰਮਲ ਸਫਾਏ ਦੀ ਜ਼ਿੰਮੇਵਾਰੀ ਸੌਂਪੀ ਹੈ। ਅੱਜ ਇਥੇ ਅਕਾਲੀ-ਭਾਜਪਾ ਗਠਜੋੜ ਦੇ ਗੁਰਦਾਸਪੁਰ ਲੋਕ ਸਭਾ ਹਲਕੇ ਤੋਂ ਉਮੀਦਵਾਰ ਸ੍ਰੀ ਵਿਨੋਦ ਖੰਨਾ ਦੇ ਹੱਕ ਵਿੱਚ ਹੋਈ ਭਰਵੀਂ ਰੈਲੀ ਨੂੰ ਸੰਬੋਧਨ

ਕਰਦਿਆਂ ਸ. ਬਾਦਲ ਨੇ ਕਿਹਾ ਕਿ ਸ੍ਰੀ ਰਾਹੁਲ ਗਾਂਧੀ ਸਿਆਸਤ ਦੀ ਜਿੰਮੇਵਾਰੀ ਸੰਭਾਲਨ ਤੋਂ ਹਮੇਸ਼ਾਂ ਡਰਦੇ ਰਹੇ ਹਨ ਅਤੇ ਉਨ੍ਹਾਂ ’ਤੇ ਇਹ ਭਾਰ ਕਾਂਗਰਸ ਪਾਰਟੀ ਦੇ ਸੀਨੀਅਰ ਆਗੂਆਂ ਵੱਲੋਂ ਧੱਕੇ ਨਾਲ ਲੱਦਿਆ ਗਿਆ ਹੈ। ਉਨ੍ਹਾਂ ਕਿਹਾ ਕਿ ਇਸ ਭਾਰ ਤੋਂ ਨਿਜ਼ਾਤ ਪਾਉਣ ਲਈ ਹੁਣ ਸ੍ਰੀ ਰਾਹੁਲ ਨੇ ਪੂਰੀ ਪਾਰਟੀ ਨੂੰ ਹੀ ਖ਼ਤਮ ਕਰਨ ਦਾ ਮਨ ਬਣਾ ਲਿਆ ਹੈ। ਸ. ਬਾਦਲ ਨੇ ਕਿਹਾ, ‘‘ਰਾਹੁਲ ਕਦੇ ਵੀ ਸਿਆਸਤ ’ਚ ਨਹੀਂ ਆਉਣਾ ਚਾਹੁੰਦੇ ਸੀ ਪਰ ਉਨ੍ਹਾਂ ਦੀ ਮਾਤਾ ਸ੍ਰੀਮਤੀ ਸੋਨੀਆ ਗਾਂਧੀ ਅਤੇ ਕੁਝ ਸੀਨੀਅਰ ਕਾਂਗਰਸੀ ਆਗੂਆਂ ਨੇ ਉਨ੍ਹਾਂ ਨੂੰ ਇਸ ਮੈਦਾਨ  ’ਚ ਖਿੱਚ ਲਿਆ। ਹੁਣ ਰਾਹੁਲ ਗਾਂਧੀ ਨੇ ਲੋਕ ਸਭਾ ਚੋਣਾਂ ’ਚ ਕਾਂਗਰਸ ਦਾ ਪੂਰੀ ਤਰ੍ਹਾਂ ਸਫਾਇਆ ਕਰਨ ਦੀ ਯੋਜਨਾ ਤਹਿਤ ਹਰੇਕ ਰਾਜ ਵਿੱਚ ਕੁਝ ਮਨੁੱਖੀ ਬੰਬ ਤੈਨਾਤ ਕਰ ਦਿੱਤੇ ਹਨ। ਸ. ਪ੍ਰਤਾਪ ਸਿੰਘ ਬਾਜਵਾ ਵੀ ਉਨ੍ਹਾਂ ਮਨੁੱਖੀ ਬੰਬਾਂ ’ਚੋਂ ਇੱਕ ਹਨ’’। ਸੂਬਾ ਕਾਂਗਰਸ ਪ੍ਰਧਾਨ ’ਤੇ ਤਿੱਖੇ ਹਮਲੇ ਕਰਦਿਆਂ ਸ. ਬਾਦਲ ਨੇ ਕਿਹਾ ਕਿ ਸ. ਪ੍ਰਤਾਪ ਸਿੰਘ ਬਾਜਵਾ ਪਾਰਟੀ ਦੇ ਸੂਬਾ ਪ੍ਰਧਾਨ ਹੋਣ ਦੇ ਬਾਵਜੂਦ ਕਾਂਗਰਸ ਦੀ ਅਗਵਾਈ ਵਾਲੀ ਯੂ.ਪੀ.ਏ ਸਰਕਾਰ ਤੋਂ ਇੱਕ ਵੀ ਪ੍ਰੋਜੈਕਟ ਸਰਹੱਦੀ ਖੇਤਰ ਦੇ ਵਿਕਾਸ ਲਈ ਨਹੀਂ ਲਿਆ ਸਕੇ। ਉਨ੍ਹਾਂ ਕਿਹਾ ਕਿ ਪ੍ਰਧਾਨ ਬਨਣ ਉਪੰਰਤ ਪਾਰਟੀ ਦੇ ਅੰਦਰੂਨੀ ਕਲੇਸ਼ ’ਚ ਰੁੱਝੇ ਰਹੇ ਸ. ਬਾਜਵਾ ਨੇ ਕਦੇ ਜ਼ੁਅਰਤ ਤੱਕ ਵੀ ਨਹੀਂ ਕੀਤੀ ਕਿ ਉਹ ਕਾਂਗਰਸ ਦੀ ਪੰਜਾਬ ਵਿਰੋਧੀ ਯੂ.ਪੀ.ਏ ਸਰਕਾਰ ਨੂੰ ਪੰਜਾਬ ਜਾਂ ਪੰਜਾਬ ਦੇ ਸਰਹੱਦੀ ਖੇਤਰ ਦੇ ਵਿਕਾਸ ਲਈ ਕੋਈ ਪ੍ਰੋਜੈਕਟ ਆਰੰਭਣ ਲਈ ਰਾਜੀ ਕਰਨ। ਸ. ਬਾਦਲ ਨੇ ਅੱਗੇ ਕਿਹਾ ਕਿ ਹੁਣ ਸ. ਬਾਜਵਾ ਕਾਂਗਰਸ ਦੀ ਕੇਂਦਰ ਸਰਕਾਰ ਵੱਲੋਂ ਸਰਹੱਦੀ ਖੇਤਰ ਦੇ ਲੋਕਾਂ ਨਾਲ ਕੀਤੀ ਬੇਇਨਸਾਫੀ ਦੇ ਪਰਦਾ ਪਾਉਣ ਦੀ ਕੋਸ਼ਿਸ਼ ’ਚ ਗੁਮਰਾਹਕੁੰਨ ਬਿਆਨ ਦੇਣ ’ਚ ਰੁੱਝੇ ਹੋਏ ਹਨ।
ਪੰਜਾਬ ਦੇ ਸਰਹੱਦੀ ਖੇਤਰ ਦੇ ਵਿਕਾਸ ਨੂੰ ਲਗਾਤਾਰ ਅੱਖੋਂ-ਪਰੋਖੇ ਕਰਨ ਲਈ ਕਾਂਗਰਸ ਪਾਰਟੀ ’ਤੇ ਵਰ੍ਹਦਿਆਂ ਸ. ਬਾਦਲ ਨੇ ਕਿਹਾ ਕਿ ਸ੍ਰੀ ਅਟਲ ਬਿਹਾਰੀ ਵਾਜਪਾਈ ਦੀ ਸਰਕਾਰ ਵੱਲੋਂ ਕੰਡਿਆਲੀ ਤਾਰ ਤੋਂ ਪਾਰ ਖੇਤੀ ਕਰਨ ਜਾਣ ਵਾਲੇ ਕਿਸਾਨਾਂ ਨੂੰ ਰਾਹਤ ਪਹੁੰਚਾਉਣ ਲਈ ਜੋ ਰਾਹਤ ਯੋਜਨਾ ਆਰੰਭ ਕੀਤੀ ਸੀ ਉਹ ਵੀ ਕੇਂਦਰ ਦੀ ਯੂ.ਪੀ.ਏ ਸਰਕਾਰ ਵੱਲੋਂ ਬੰਦ ਕਰ ਦਿੱਤੀ ਗਈ। ਉਨ੍ਹਾਂ ਕਿਹਾ ਕਿ ਪੰਜਾਬ ਦੀ ਅਕਾਲੀ-ਭਾਜਪਾ ਸਰਕਾਰ ਵੱਲੋਂ ਵਾਰ-ਵਾਰ ਬੇਨਤੀ ਕਰਨ ਦੇ ਬਾਵਜੂਦ ਕਾਂਗਰਸ ਦੀ  ਕੇਂਦਰ ਸਰਕਾਰ ਨੇ ਸੂਬੇ ਦੇ ਸਰਹੱਦੀ ਖੇਤਰ ਦੇ ਲੋਕਾਂ ਦੀਆਂ ਮੁਸ਼ਕਲਾਂ ਹੱਲ ਕਰਨ ਵੱਲ ਕੋਈ ਕਦਮ ਨਹੀਂ ਪੁੱਟਿਆ। ਸ. ਬਾਦਲ ਨੇ ਕਿਹਾ ਕਿ ਇਥੇ ਹੀ ਬੱਸ ਨਹੀਂ ਕੇਂਦਰੀ ਗ੍ਰਹਿ ਮੰਤਰੀ ਸ੍ਰੀ ਸੁਸ਼ੀਲ ਕੁਮਾਰ ਸ਼ਿੰਦੇ ਵੱਲੋਂ ਇਸ ਸਰਹੱਦੀ ਖੇਤਰ ਦਾ ਦੌਰਾ ਕਰਨ ਮੌਕੇ ਵੀ ਸ. ਪ੍ਰਤਾਪ ਸਿੰਘ ਬਾਜਵਾ ਨੇ ਉਨ੍ਹਾਂ ’ਤੇ ਖੇਤਰ ਦੀਆਂ ਮੁਸ਼ਕਲਾਂ ਹੱਲ ਕਰਨ ਦਾ ਦਬਾਅ ਬਨਾਉਣ ਦੀ ਜਗ੍ਹਾ ਕਾਂਗਰਸੀ ਆਗੂਆਂ ਦੇ ਵਫ਼ਦ ਨਾਲ ਉਨ੍ਹਾਂ ਨੂੰ ਇਲਾਕੇ ਲਈ ਕੋਈ ਵਿਕਾਸ ਯੋਜਨਾ ਆਰੰਭ ਕਰਨ ਲਈ ਸਿਰਫ ਇਸ ਲਈ ਰੋਕ ਦਿੱਤਾ ਤਾਂ ਕਿ ਇਸ ਦਾ ਅਕਾਲੀ-ਭਾਜਪਾ ਸਰਕਾਰ ਕਿਤੇ ਸਿਆਸੀ ਲਾਹਾ ਨਾ ਲੈ ਜਾਵੇ।
ਕਾਂਗਰਸ ਵੱਲੋਂ ਧੱਕੇ ਨਾਲ ਚੋਣ ਮੈਦਾਨ ’ਚ ਉਤਾਰੇ ਗਏ ਉਮੀਦਵਾਰਾਂ ’ਤੇ ਵਿਅੰਗ ਕੱਸਦਿਆਂ ਸ. ਬਾਦਲ ਨੇ ਕਿਹਾ ਕਿ ਲੋਕਾਂ ਦੇ ਰੋਹ ਨੂੰ ਦੇਖਦਿਆਂ ਕਾਂਗਰਸ ਦੇ ਜ਼ਿਆਦਾਤਰ ਨੌਜਵਾਨ ਆਗੂ ਜਾਂ ਤਾਂ ਚੋਣ ਮੈਦਾਨ ਛੱਡ ਕੇ ਭੱਜ ਗਏ ਹਨ ਜਾਂ ਫਿਰ ਉਨ੍ਹਾਂ ਆਪਣੇ ਹਲਕੇ ਬਦਲ ਲਏ ਹਨ। ਸ. ਬਾਦਲ ਨੇ ਕਿਹਾ ਕਿ ਇਸ ਸਮੱਸਿਆ ਦੇ ਹੱਲ ਲਈ ਪਾਰਟੀ ਨੇ ਅੰਗ੍ਰੇਜਾਂ ਦੇ ਜਮਾਨੇ ਵਾਲੀਆਂ ਤੋਪਾਂ ਵਰਗੇ ਕੁਝ ਪੁਰਾਣੇ ਆਗੂਆਂ ਨੂੰ ਧੱਕੇ ਨਾਲ ਚੋਣ ਮੈਦਾਨ ’ਚ ਉਤਾਰ ਦਿੱਤਾ ਹੈ। ਸ. ਬਾਦਲ ਨੇ ਕਿਹਾ ਕਿ ਇਹ ਪੁਰਾਣੀਆਂ ਤੋਪਾਂ ਕਿਸੇ ਕਿਲ੍ਹੇ ਦੇ ਦਰਵਾਜ਼ੇ ’ਤੇ ਸ਼ਿਗਾਰ ਦਾ ਕੰਮ ਕਰ ਸਕਦੀਆਂ ਹਨ ਪਰ ਉਸ ਢਹਿੰਦੇ ਕਿਲ੍ਹੇ ਦੀ ਰਾਖੀ ਨਹੀਂ ਕਰ ਸਕਦੀਆਂ।
ਇਸ ਮੌਕੇ ਭਾਰੀ ਇਕੱਠ ਨੂੰ ਪੰਜਾਬ ਦੇ ਭਲੇ ਦਾ ਵਾਸਤਾ ਦਿੰਦਿਆਂ ਸ. ਬਾਦਲ ਨੇ ਅਪੀਲ ਕੀਤੀ ਹੁਣ ਸਮਾਂ ਆ ਗਿਆ ਹੈ ਕਿ ਕਾਂਗਰਸ ਦੀ ਅਗਵਾਈ ਵਾਲੀ ਯੂ.ਪੀ.ਏ ਸਰਕਾਰ ਨੂੰ ਬਾਹਰ ਦਾ ਰਸਤਾ ਦਿਖਾਉਂਦਿਆਂ ਕੇਂਦਰ ’ਚ ਲੋਕ ਪੱਖੀ ਅਤੇ ਪੰਜਾਬ ਪੱਖੀ ਐਨ.ਡੀ.ਏ ਸਰਕਾਰ ਸਥਾਪਤ ਕੀਤੀ ਜਾਵੇ। ਉਨ੍ਹਾਂ ਕਿਹਾ ਕਿ ਇਹ ਸਿਰਫ ਐਨ.ਡੀ.ਏ ਸਰਕਾਰ ਹੀ ਸੀ ਜਿਸ ਦੇ ਗ੍ਰਹਿ ਮੰਤਰੀ ਸ੍ਰੀ ਐਲ.ਕੇ. ਅਡਵਾਨੀ ਨੇ ਪੰਜਾਬ ਦੇ ਸਰਹੱਦੀ ਦੌਰੇ ਦੌਰਾਨ ਕਿਸਾਨਾਂ ਦੀਆਂ ਤਕਲੀਫਾਂ ਦੇਖ ਕੇ ਤੁਰੰਤ ਰਾਹਤ ਯੋਜਨਾ ਆਰੰਭ ਕਰ ਦਿੱਤੀ ਸੀ।
ਸ. ਬਾਦਲ ਨੇ ਕਿਹਾ ਕਿ ਜੇਕਰ ਐਨ.ਡੀ.ਏ ਕੇਂਦਰ ’ਚ ਸਰਕਾਰ ਬਣਾਉਂਦੀ ਹੈ ਤਾਂ ਇਸ ਦਾ ਸੱਭ ਤੋਂ ਵੱਧ ਫਾਇਦਾ ਪੰਜਾਬ ਨੂੰ ਹੀ ਹੋਵੇਗਾ। ਉਨ੍ਹਾਂ ਕਿਹਾ ਕਿ ਐਨ.ਡੀ.ਏ ਦੇ ਪ੍ਰਧਾਨ ਮੰਤਰੀ ਦੇ ਆਹੁਦੇਦਾਰ ਸ੍ਰੀ ਨਰਿੰਦਰ ਮੋਦੀ ਅਤੇ ਪੰਜਾਬ ਦੇ ਮੁੱਖ ਮੰਤਰੀ ਸ. ਪ੍ਰਕਾਸ਼ ਸਿੰਘ ਬਾਦਲ ਵਿਚਲੀ ਸਾਂਝ ਬਾਰੇ ਸਾਰਾ ਸੰਸਾਰ ਜਾਣਦਾ ਹੈ। ਉਨ੍ਹਾਂ ਕਿਹਾ ਕਿ ਅੰਮ੍ਰਿਤਸਰ ਤੋਂ ਚੋਣ ਜਿੱਤਣ ਉਪਰੰਤ ਸ੍ਰੀ ਅਰੁਣ ਕੁਮਾਰ ਜੇਤਲੀ ਨੂੰ ਵੀ ਕੇਂਦਰ ’ਚ ਦੂਸਰੇ ਨੰਬਰ ’ਤੇ ਸੱਭ ਤੋਂ ਵੱਧ ਪ੍ਰਭਾਵਸ਼ਾਲੀ ਮੰਤਰਾਲਾ ਦਿੱਤਾ ਜਾਵੇਗਾ। ਸ. ਬਾਦਲ ਨੇ ਕਿਹਾ ਕਿ ਅਜਿਹਾ ਹੋਣ ’ਤੇ ਸ. ਬਾਦਲ, ਸ੍ਰੀ ਮੋਦੀ, ਸ੍ਰੀ ਜੇਤਲੀ ਅਤੇ ਸ੍ਰੀ ਵਿਨੋਦ ਖੰਨਾ ਮਿਲ ਕੇ ਨਾ ਸਿਰਫ ਇਸ ਸਰਹੱਦੀ ਖੇਤਰ ਦੇ ਵਿਕਾਸ ’ਚ ਹਨ੍ਹੇਰੀ ਲਿਆ ਦੇਣਗੇ ਬਲਕਿ ਆਉਂਦੇ 2 ਸਾਲਾਂ ’ਚ ਪੰਜਾਬ ਦਾ ਨਕਸ਼ਾ ਹੀ ਬਦਲ ਜਾਵੇਗਾ। ਉਨ੍ਹਾਂ ਕਿਹਾ ਕਿ ਗੁਰਦਾਸਪੁਰ ਹਲਕੇ ਦੇ ਲੋਕ ਜਾਣਦੇ ਹਨ ਕਿ ਕਿਸ ਤਰ੍ਹਾਂ ਸ੍ਰੀ ਵਿਨੋਦ ਖੰਨਾ ਨੇ ਐਨ.ਡੀ.ਏ ਦੀ ਸਰਕਾਰ ਦੌਰਾਨ ਇਸ ਹਲਕੇ ਦੇ ਵਿਕਾਸ ਲਈ ਪੂਰੀ ਮਿਹਨਤ ਕੀਤੀ ਸੀ। ਉਨ੍ਹਾਂ ਤੋਂ ਪਹਿਲਾਂ ਇਕੱਠ ਨੂੰ ਸੰਬੋਧਨ ਕਰਦਿਆਂ ਸ੍ਰੀ ਵਿਨੋਦ ਖੰਨਾ ਨੇ ਗੁਰਦਾਸਪੁਰ ਹਲਕੇ ਨੂੰ ਆਪਣੀ ਪੰਜਾਵੀ ਔਲਾਦ ਕਿਹਾ। ਉਨ੍ਹਾਂ ਕਿਹਾ ਕਿ ਸ੍ਰੀ ਵਾਜਪਾਈ ਦੀ ਸਰਕਾਰ ਦੌਰਾਨ ਉਨ੍ਹਾਂ ਹਲਕੇ ਦੇ ਵਿਕਾਸ ਲਈ ਪੂਰੀ ਕੋਸ਼ਿਸ਼ ਕੀਤੀ ਸੀ ਅਤੇ ਵਿਸ਼ਵਾਸ ਦਿਵਾਇਆ ਕਿ ਐਨ.ਡੀ.ਏ ਸਰਕਾਰ ਬਣਦਿਆਂ ਹੀ ਕੁਝ ਸਾਲਾਂ ਦੇ ਅੰਦਰ ਅੰਦਰ ਹੀ ਉਹ ਇਸ ਹਲਕੇ ਨੂੰ ਦੇਸ਼ ਦੇ ਸੱਭ ਤੋਂ ਵੱਧ ਵਿਕਸਤ ਹਲਕਿਆਂ ’ਚੋਂ ਇਕ ’ਚ ਸ਼ਾਮਿਲ ਕਰਵਾ ਦੇਣਗੇ। ਇਸ ਮੌਕੇ ਸ. ਲਖਬੀਰ ਸਿੰਘ ਲੋਧੀਨੰਗਲ ਨੇ ਸ਼੍ਰੋਮਣੀ ਅਕਾਲੀ ਦਲ ਪ੍ਰਧਾਨ ਅਤੇ ਸ੍ਰੀ ਵਿਨੋਦ ਖੰਨਾ ਨੂੰ ਵਿਸ਼ਵਾਸ ਦਿਵਾਇਆ ਕਿ ਸ੍ਰੀ ਖੰਨਾ ਬਟਾਲਾ ਖੇਤਰ ਤੋਂ ਸੱਭ ਤੋਂ ਵੱਧ ਵੋਟਾਂ ਦੇ ਫਰਕ ਨਾਲ ਜਿੱਤ ਪ੍ਰਾਪਤ ਕਰਨਗੇ।

WRITTEN BY