ਜ਼ਿਲ੍ਹਾ ਵਾਸੀਆਂ ਨੂੰ ਦਿੱਤਾ ਜਾਵੇਗਾ ਸਾਫ਼ ਸੁਥਰਾ ਪ੍ਰਸ਼ਾਸਨ
ਫਰੀਦਕੋਟ, 14 ਫਰਵਰੀ (ਗੁਰਜੀਤ ਰੋਮਾਣਾ)- ਸੀਨੀਅਰ ਆਈ.ਏ.ਐਸ ਅਧਿਕਾਰੀ ਅਤੇ ਕੁਸ਼ਲ ਪ੍ਰਸਾਸ਼ਕ ਵਜੋਂ ਜਾਣੇ ਜਾਂਦੇ ਨਵ-ਨਿਯੁਕਤ ਡਿਪਟੀ ਕਮਿਸ਼ਨਰ ਸ. ਗੁਰਲਵਲੀਨ ਸਿੰਘ ਸਿਧੂ, ਆਈ.ਏ.ਐਸ ਨੇ ਅਜ ਬਤੌਰ ਡਿਪਟੀ ਕਮਿਸ਼ਨਰ ਫਰੀਦਕੋਟ ਆਪਣੇ ਅਹੁਦੇ ਦਾ ਚਾਰਜ ਸੰਭਾਲ ਲਿਆ। ਉਨ੍ਹਾਂ ਨੂੰ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਸਥਿਤ ਉਨ੍ਹਾਂ ਦੇ ਦਫਤਰ ਵਿਖੇ ਪੁਲਿਸ ਦੀ ਟੁਕੜੀ ਵਲੋਂ ਗਾਰਡ ਆਫ਼ ਆਨਰ ਪੇਸ਼ ਕੀਤਾ ਗਿਆ। ਇਸ ਮੌਕੇ ਸੀਨੀਅਰ ਅਧਿਕਾਰੀਆਂ ਨੇ ਉਨ੍ਹਾਂ ਨੂੰ ਜੀ ਆਇਆ ਕਿਹਾ ਅਤੇ ਜ਼ਿਲ੍ਹੇ ਵਿਚ ਡਿਪਟੀ ਕਮਿਸ਼ਨਰ ਦਾ ਅਹੁਦਾ ਸੰਭਾਲਣ ਤੇ ਮੁਬਾਰਕਵਾਦ ਦਿਤੀ।
ਸ. ਸਿਧੂ ਨੇ ਅਧਿਕਾਰੀਆਂ ਨਾਲ ਜਾਣ ਪਹਿਚਾਣ ਕੀਤੀ ਅਤੇ ਉਨ੍ਹਾਂ ਖੁਸ਼ੀ ਜ਼ਾਹਿਰ ਕਰਦਿਆਂ ਕਿਹਾ ਕਿ ਉਨ੍ਹਾਂ ਨੂੰ ਬਾਬਾ ਫਰੀਦ ਦੀ ਚਰਨ ਛੋਹ ਪ੍ਰਾਪਤ ਦੀ ਪਵਿਤਰ ਧਰਤੀ ਤੇ ਲੋਕਾਂ ਦੀ ਸੇਵਾ ਕਰਨ ਦਾ ਮੌਕਾ ਮਿਲਿਆ ਹੈ। ਉਹਨ੍ਹਾਂ ਕਿਹਾ ਕਿ ਉਹ ਜ਼ਿਲ੍ਹਾ ਵਾਸੀਆਂ ਨੂੰ ਸਾਫ਼ ਸੁਥਰਾ ਪ੍ਰਸ਼ਾਸ਼ਨ ਦੇਣ ਲਈ ਵਚਨਬਧ ਹਨ ਅਤੇ ਆਮ ਲੋਕਾਂ ਦੇ ਕੰਮ ਪਹਿਲ ਦੇ ਆਧਾਰ ਤੇ ਕਰਨ ਨੂੰ ਯਕੀਨੀ ਬਣਾਇਆ ਜਾਵੇਗਾ।ਜ਼ਿਕਰਯੋਗ ਹੈ ਕਿ ਸ. ਗੁਰਲਵਲੀਨ ਸਿੰਘ ਸਿਧੂ 2005 ਬੈਚ ਦੇ ਆਈ.ਏ.ਐਸ ਅਧਿਕਾਰੀ ਹਨ। ਆਪ ਇਸ ਤੋਂ ਪਹਿਲਾਂ ਡੀ.ਪੀ.ਆਈ ਕਾਲਜਿਜ ਦਾ ਵਿਭਾਗ ਦੇਖ ਰਹੇ ਸਨ। ਇਸ ਤੋਂ ਪਹਿਲਾਂ ਆਪ ਡਿਪਟੀ ਕਮਿਸ਼ਨਰ ਬਰਨਾਲਾ ਅਤੇ ਡਿਪਟੀ ਕਮਿਸ਼ਨਰ ਗੁਰਦਾਸਪੁਰ ਦੇ ਅਹੁਦੇ ਤੇ ਕੰਮ ਕਰ ਚੁਕੇ ਹਨ। ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ (ਜ) ਸ. ਗੁਰਜੀਤ ਸਿੰਘ, ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਸ਼੍ਰੀਮਤੀ ਪਰਮਜੀਤ ਕੌਰ, ਐਸ.ਡੀ.ਐਮ ਫਰੀਦਕੋਟ ਸ. ਪਰਮਦੀਪ ਸਿੰਘ, ਪੁਲਿਸ ਕਪਤਾਨ (ਸਥਾਨਕ) ਸ਼੍ਰੀਮਤੀ ਗੁਰਮੀਤ ਕੌਰ, ਜ਼ਿਲ੍ਹਾ ਵਿਕਾਸ ਤੇ ਪੰਚਾਇਤ ਅਫਸਰ ਸ਼੍ਰੀਮਤੀ ਬਲਜੀਤ ਕੌਰ, ਤਹਿਸੀਲਦਾਰ ਰਮੇਸ਼ ਕੁਮਾਰ ਜੈਨ, ਤਹਿਸੀਲਦਾਰ ਜੈਤੋ ਸ਼ੀਸ਼ਪਾਲ ਸਿੰਗਲਾ, ਉਪ ਜ਼ਿਲ੍ਹਾ ਸਿਖਿਆ (ਸੈ:) ਸ੍ਰੀ ਪਰਦੀਪ ਕੁਮਾਰ ਦਿਓੜਾ, ਨਾਇਬ ਤਹਿਸੀਲਦਾਰ ਕੋਟਕਪੂਰਾ ਸ਼੍ਰੀ ਅਨਿਲ ਕੁਮਾਰ, ਨਾਇਬ ਤਹਿਸੀਲਦਾਰ ਜੈਤੋ ਸ਼੍ਰੀਮਤੀ ਹੀਰਾਵੰਤੀ, ਨਾਇਬ ਤਹਿਸੀਲਦਾਰ ਸਾਦਿਕ ਲਵਪ੍ਰੀਤ ਕੌਰ, ਜ਼ਿਲ੍ਹਾ ਗਾਈਡੈਂਸ ਕਾਉਂਸਲਰ ਜਸਬੀਰ ਸਿੰਘ ਜਸੀ ਅਤੇ ਸ੍ਰੀ ਮਹਿੰਦਰ ਪਾਲ ਪੀ.ਏ ਹਾਜ਼ਰ ਸਨ।