May 13, 2026 2:23 pm

ਕੇਂਦਰ ਸਰਕਾਰ ਨੂੰ ਚੁੱਪ ਬੈਠਣ ਦੀ ਥਾਂ ਕੁੱਝ ਕਰਨ ਦੀ ਜ਼ਰੂਰਤ : ਰਾਣਾ ਕੇ.ਪੀ. ਸਿੰਘ

ਪੰਜਾਬ ਵਿਧਾਨ ਸਭਾ ਸਪੀਕਰ ਰਾਣਾ ਕੇ.ਪੀ. ਸਿੰਘ ਨੇ ਪੁਲਵਾਮਾਂ ਵਿੱਚ ਹੋਏ ਹਮਲੇ ਦੀ ਕੀਤੀ ਕਠੋਰ ਨਿੰਦਾ

ਸ੍ਰੀ ਅਨੰਦਪੁਰ ਸਾਹਿਬ, 15 ਫਰਵਰੀ (ਦਵਿੰਦਰਪਾਲ ਸਿੰਘ, ਅੰਕੁਸ਼)- ਪੰਜਾਬ ਵਿਧਾਨ ਸਭਾ ਦੇ ਸਪੀਕਰ ਰਾਣਾ ਕੰਵਰਪਾਲ ਸਿੰਘ ਨੇ ਬੀਤੇ ਕੱਲ੍ਹ ਪੁਲਵਾਮਾਂ ਵਿੱਚ ਸੀ.ਆਰ.ਪੀ.ਐਫ. ਦੇ ਕਾਂਫਲੇ ਉਤੇ ਹਮਲਾ ਕਰਕੇ ਜਵਾਨਾਂ ਨੂੰ ਸ਼ਹੀਦ ਕਰਨ ਦੀ ਜ਼ੋਰਦਾਰ ਸ਼ਬਦਾਂ ਵਿੱਚ ਨਿੰਦਾ ਕੀਤੀ ਹੈ। ਉਨ੍ਹਾਂ ਕਿਹਾ ਕਿ ਕੇਂਦਰ ਸਰਕਾਰ ਨੂੰ ਇਸ ਮਸਲੇ ਨੂੰ ਗੰਭੀਰਤਾ ਨਾਲ ਲੈਂਦੇ ਹੋਏ ਚੁੱਪ ਬੈਠਣ ਦੀ ਥਾਂ ਕੁੱਝ ਕਰਨ ਦੀ ਜ਼ਰੂਰਤ ਹੈ। ਸਪੀਕਰ ਰਾਣਾ ਕੇ.ਪੀ. ਸਿੰਘ ਨੇ ਕਿਹਾ ਕਿ ਵਿਦੇਸ਼ੀ ਤਾਕਤਾਂ ਵੱਲੋਂ ਜੰਮੂ ਕਸ਼ਮੀਰ ਦੇ ਪੁਲਵਾਮਾਂ ਵਿੱਚ ਸੀ.ਆਰ.ਪੀ.ਐਫ. ਦੇ ਕਾਫ਼ਲੇ ਉਤੇ ਬੁਜ਼ਦਿਲ ਕਾਰਵਾਈ ਕਰਦੇ ਹੋਏ ਹਮਲਾ ਕਰਕੇ ਸੀ.ਆਰ.ਪੀ.ਐਫ. ਦੇ ਜਵਾਨਾਂ ਨੂੰ ਸ਼ਹੀਦ ਕਰਨ ਦੀ ਕਾਰਵਾਈ ਦੀ ਸਾਰੇ ਦੇਸ਼ ਵਿੱਚ ਨਿੰਦਾ ਕੀਤੀ ਜਾ ਰਹੀ ਹੈ।
ਇਸ ਨਾਲ ਸਾਰੇ ਭਾਰਤੀਆਂ ਦੇ ਹਿਰਦੇ ਵਲੂੰਦਰੇ ਗਏ ਹਨ। ਸਾਡੇ ਅਨਮੋਲ ਹੀਰੇ, ਸਾਡੇ ਸੁਰੱਖਿਆ ਦਲਾਂ ਦੇ ਜਵਾਨਾਂ ਉਤੇ ਹਮਲਾ ਕਰਨ ਦੀ ਕਾਰਵਾਈ ਬੇਹੱਦ ਨਿੰਦਣਯੋਗ ਹੈ। ਜਿਸ ਨੂੰ ਬਰਦਾਸ਼ਤ ਨਹੀਂ ਕੀਤਾ ਜਾ ਸਕਦਾ। ਉਨ੍ਹਾਂ ਕਿਹਾ ਕਿ ਕੇਂਦਰ ਸਰਕਾਰ ਹੁਣ ਚੁੱਪ ਬੈਠਣ ਦੀ ਬਜਾਏ ਕੁਝ ਕਰਨ ਨੂੰ ਯਕੀਨੀ ਬਣਾਵੇ ਤਾਂ ਜੋ ਦੇਸ਼ ਵਾਸੀਆਂ ਦੇ ਹਿਰਦੇ ਤੇ ਮਲ੍ਹਮ ਲੱਗ ਸਕੇ। ਉਨ੍ਹਾਂ ਕਿਹਾ ਕਿ ਇਸ ਕਾਰਵਾਈ ਦੀ ਹਰ ਪਾਸੇ ਸਖਤ ਨਿੰਦਾ ਹੋ ਰਹੀ ਹੈ।

Send this to a friend