May 13, 2026 7:44 pm

ਭਾਈ ਲੌਂਗੋਵਾਲ ਨੇ ਅਮਰੀਕਾ ’ਚ ਸਿੱਖ ’ਤੇ ਨਸਲੀ ਹਮਲੇ ਦੀ ਨਿਖੇਧੀ ਕੀਤੀ

ਅੰਮ੍ਰਿਤਸਰ – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਸ੍ਰੀ ਅੰਮ੍ਰਿਤਸਰ ਦੇ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਨੇ ਵਿਦੇਸ਼ਾਂ ਅੰਦਰ ਸਿੱਖਾਂ ਉਤੇ ਹੁੰਦੇ ਨਸਲੀ ਹਮਲਿਆਂ ’ਤੇ ਗਹਿਰੀ ਚਿੰਤਾ ਪ੍ਰਗਟਾਈ ਹੈ। ਉਨ੍ਹਾਂ ਆਖਿਆ ਕਿ ਦੁੱਖ ਦੀ ਗੱਲ ਹੈ ਕਿ ਸਿੱਖਾਂ ਨੂੰ ਵਿਦੇਸ਼ਾਂ ਅੰਦਰ ਲਗਾਤਾਰ ਨਫਰਤ ਦਾ ਸ਼ਿਕਾਰ ਹੋਣਾ ਪੈ ਰਿਹਾ ਹੈ। ਭਾਈ ਲੌਂਗੋਵਾਲ ਨੇ ਇਹ ਪ੍ਰਗਟਾਵਾ ਅਮਰੀਕਾ ਦੇ ਕੈਲੀਫੋਰਨੀਆ ਵਿਚ ਇੱਕ ਸਿੱਖ ਕਲਰਕ ਦੀ ਜੌਹਨ ਕਰੈਨ ਨਾਂ ਦੇ ਵਿਅਕਤੀ ਵੱਲੋਂ ਮਾਰਕੁੱਟ ਕਰਨ ਅਤੇ ਉਸ ’ਤੇ ਗਰਮ ਕੌਫੀ ਸੁੱਟਣ ਦੀ ਘਟਨਾ ਤੋਂ ਬਾਅਦ ਕੀਤਾ ਹੈ। ਸ਼੍ਰੋਮਣੀ ਕਮੇਟੀ ਪ੍ਰਧਾਨ ਨੇ ਇਸ ਦੀ ਨਿੰਦਾ ਕਰਦਿਆਂ ਕਿਹਾ ਕਿ ਅਜਿਹਾ ਵਰਤਾਰਾ ਠੀਕ ਨਹੀਂ ਹੈ। ਉਨ੍ਹਾਂ ਕਿਹਾ ਕਿ ਸਿੱਖਾਂ ਨੇ ਵੱਖ-ਵੱਖ ਦੇਸ਼ਾਂ ਦੀ ਤਰੱਕੀ ਵਿਚ ਵੱਡਾ ਯੋਗਦਾਨ ਪਾਇਆ ਹੈ ਅਤੇ ਅੱਜ ਸਿੱਖ ਵਿਦੇਸ਼ਾਂ ਅੰਦਰ ਸਰਕਾਰਾਂ ਦਾ ਵੀ ਹਿੱਸਾ ਬਣੇ ਹੋਏ ਹਨ। ਉਨ੍ਹਾਂ ਸਿੱਖਾਂ ’ਤੇ ਹੁੰਦੇ ਨਸਲੀ ਹਮਲਿਆਂ ਨੂੰ ਰੋਕਣ ਲਈ ਭਾਰਤ ਸਰਕਾਰ ਨੂੰ ਲੋੜੀਂਦੀ ਕਾਰਵਾਈ ਕਰਨ ਦੀ ਅਪੀਲ ਵੀ ਕੀਤੀ।

Send this to a friend