Skip to content
Independent perspectives. Global stories.
BREAKING

ਅਕਾਲੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਸਮਾਗਮਾਂ ਲਈ ਸਰਕਾਰ ਦਾ ਸਾਥ ਦੇਣ : ਕੈਪਟਨ

Share this story

ਸ੍ਰੀ ਕਰਤਾਰਪੁਰ ਸਾਹਿਬ ਦੇ ਦਰਸ਼ਨ ਬਿਨਾਂ ਪਾਸਪੋਰਟ ਤੋਂ ਯਕੀਨੀ ਬਣਾਏ ਜਾਣ

ਚੰਡੀਗੜ੍ਹ, 20 ਫਰਵਰੀ- ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਅੱਜ ਵਿਧਾਨ ਸਭਾ ਵਿੱਚ ਅਕਾਲੀਆਂ ਨੂੰ ਅਪੀਲ ਕੀਤੀ ਕਿ ਉਹ ਸਰਕਾਰ ਦੇ ਨਾਲ ਮਿਲ ਕੇ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸਮਾਗਮ ਢੁੱਕਵੇਂ ਢੰਗ ਨਾਲ ਨੇਪਰੇ ਚਾੜ੍ਹਨ ਨੂੰ ਯਕੀਨੀ ਬਣਾਉਣ। ਉਨ੍ਹਾਂ ਵਿਧਾਨ ਸਭਾ ਵਿੱਚ ਸ਼੍ਰੋਮਣੀ ਅਕਾਲੀ ਦਲ ਦੇ ਡਿਪਟੀ ਲੀਡਰ ਨੂੰ ਕਿਹਾ ਕਿ ਉਹ ਇਸ ਬਾਬਤ ਪਾਰਟੀ ਲੀਡਰਸ਼ਿਪ ਨਾਲ ਵਿਚਾਰ ਕਰਨ। ਰਾਜਪਾਲ ਦੇ ਭਾਸ਼ਨ ’ਤੇ ਆਪਣੇ ਜਵਾਬ ਦੌਰਾਨ ਬੋਲਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਅਜਿਹੇ ਪਵਿੱਤਰ ਮੌਕੇ ਸਾਰਿਆਂ ਦੇ ਸਹਿਯੋਗ ਅਤੇ ਸਾਂਝੇ ਯਤਨਾ ਨਾਲ ਹੀ ਸੰਪੂਰਨ ਹੁੰਦੇ ਹਨ, ਜਿਸ ਲਈ ਸਾਨੂੰ ਸਿਆਸੀ, ਪੱਧਰ/ਹੱਦਬੰਦੀਆਂ ਤੋਂ ਉਪਰ ਉਠ ਕੇ ਚੱਲਣਾ ਚਾਹੀਦਾ ਹੈ। ਪ੍ਰਕਾਸ਼ ਪੁਰਬ ਦੇ ਪਵਿੱਤਰ ਮੌਕੇ ਕਾਂਗਰਸ ਪਾਰਟੀ ਅਤੇ ਸਾਬਕਾ ਪ੍ਰਧਾਨ ਮੰਤਰੀ ਮਨਮੋਹਨ ਸਿੰਘ ਦੇ ਕਰਤਾਰਪੁਰ ਲਾਂਘੇ ਨੂੰ ਖੋਲੇ ਜਾਣ ਸਬੰਧੀ ਕੀਤੇ ਯਤਨਾਂ ਨੂੰ ਬੂਰ ਪੈਣ ਨੂੰ ਕਾਂਗਰਸ ਦੀ ਜਿੱਤ ਦੱਸਦਿਆਂ ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਉਨ੍ਹਾਂ ਖੁਦ ਵੀ ਕਰਤਾਰਪੁਰ ਲਾਂਘਾ ਖੋਲ੍ਹੇ ਜਾਣ ਦਾ ਮੁੱਦਾ ਕਈ ਵਾਰ ਚੁੱਕਿਆ ਅਤੇ ਹੁਣ ਇਹ ਲਾਂਘਾ ਬਿਨਾਂ ਵੀਜਾ ਅਤੇ ਪਾਸਪੋਰਟ ਦੀ ਸ਼ਰਤ ਤੋਂ ਖੋਲ੍ਹਿਆ ਜਾਣਾ ਚਾਹੀਦਾ ਹੈ ਤਾਂ ਜੋ ਸ਼ਰਧਾਲੂਆਂ ਲਈ ਖੁਲ੍ਹੇ ਦਰਸ਼ਨ–ਦੀਦਾਰ ਯਕੀਨੀ ਬਣਾਏ ਜਾ ਸਕਣ। ਉਨ੍ਹਾਂ ਕਿਹਾ ਜੇਕਰ ਪਾਸਪੋਰਟ ਅਤੇ ਵੀਜ਼ਾ ਲਾਜ਼ਮੀ ਹੁੰਦਾ ਹੈ ਤਾਂ ਲੱਖਾਂ ਸ਼ਰਧਾਲੂ ਦਰਸ਼ਨਾਂ ਤੋਂ ਵਾਂਝੇ ਰਹਿ ਜਾਣਗੇ ਜੋ ਕਿ ਸਰਾਸਰ ਤਰਕਹੀਣ ਹੈ। ਉਨ੍ਹਾ ਕਿਹਾ ਕਿ ਇਸ ਬਾਬਤ ਪਹਿਲਾਂ ਹੀ ਕੇਂਦਰ ਨੂੰ ਉਨ੍ਹਾਂ ਵੱਲੋਂ ਕੀਤੀ ਬੇਨਤੀ ਮੰਨਣ ਲਈ ਪਹੁੰਚ ਕਰ ਚੁੱਕੇ ਹਨ। ਇਸ ਮੌਕੇ ਵਿਧਾਇਕ ਹਰਦਿਆਲ ਸਿੰਘ ਕੰਬੋਜ ਵੱਲੋਂ ਕੀਤੀ ਬੇਨਤੀ ਨੂੰ ਪ੍ਰਵਾਨ ਕਰਦਿਆਂ ਮੁੱਖ ਮੰਤਰੀ ਨੇ ਪੰਜਾਬੀ ਯੂਨੀਵਰਸਿਟੀ, ਪਟਿਆਲਾ ਵਿੱਚ ਮਹਾਨ ਸ਼ਹੀਦ ਉਧਮ ਸਿੰਘ ਦੇ ਨਾਂ ’ਤੇ ਚੇਅਰ ਸਥਾਪਤ ਕਰਨ ਨੂੰ ਪ੍ਰਵਾਨਗੀ ਦਿੱਤੀ ਜੋ ਕਿ ਨੌਜਵਾਨਾਂ ਵਿੱਚ ਦੇਸ਼ ਭਗਤੀ ਅਤੇ ਰਾਸ਼ਟਰਵਾਦ ਦੀ ਭਾਵਨਾ ਨੂੰ ਹੋਰ ਮਜ਼ਬੂਤ ਕਰਨ ਵਿੱਚ ਸਹਾਈ ਹੋਵੇਗਾ। ਮੁੱਖ ਮੰਤਰੀ ਨੇ ਅੰਡੇਮਾਨ ਜੇਲ ਵਿੱਚ ਜੇਲਾਂ ਕੱਟਣ ਵਾਲੇ ਕਈ ਪੰਜਾਬੀਆਂ ਦੇ ਨਾਂ ਲਿਖੇ ਹੋਣ ਦੀ ਗੱਲ ਕਰਦਿਆਂ ਸੁਝਾਅ ਦਿੱਤਾ ਕਿ ਉਨ੍ਹਾਂ ਪੰਜਾਬੀਆਂ ਦੀ ਯਾਦ ਵਿੱਚ ਯਾਦਗਾਰ ਮੈਮੋਰੀਅਲ ਸਥਾਪਤ ਕੀਤਾ ਜਾਵੇ। ਸਪੀਕਰ ਰਾਣਾ ਕੇ.ਪੀ ਸਿੰਘ ਨੇ ਸਦਨ ਨੂੰ ਦੱਸਿਆ ਕਿ ਵਿਧਾਨ ਸਭਾ ਇਸ ਸਬੰਧੀ ਪਹਿਲਾਂ ਹੀ ਇੱਕ ਕਮੇਟੀ ਦਾ ਗਠਨ ਕਰ ਚੁੱਕੀ ਹੈ

WRITTEN BY