May 14, 2026 3:37 am

ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਗੁਰਪੁਰਬ ਨੂੰ ਸਮਰਪਿਤ

ਸ਼ਬਦ ਗੁਰੂ ਯਾਤਰਾ ਗੁਰਦੁਆਰਾ ਡੇਰਾ ਬਾਬਾ ਅਮਰੀਕ ਸਿੰਘ ਜੀ ਘਨੌਰ ਤੋਂ ਅਗਲੇ ਪੜਾਅ ਲਈ ਰਵਾਨਾ
ਅੰਮ੍ਰਿਤਸਰ – ਜਗਤ ਗੁਰੂ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਗੁਰਪੁਰਬ ਨੂੰ ਸਮਰਪਿਤ ਸ਼ਬਦ ਗੁਰੂ ਯਾਤਰਾ ਅੱਜ ਗੁਰਦੁਆਰਾ ਡੇਰਾ ਬਾਬਾ ਅਮਰੀਕ ਸਿੰਘ ਜੀ ਘਨੌਰ ਤੋਂ ਅਗਲੇ ਪੜਾਅ ਗੁਰਦੁਆਰਾ ਸ਼ਹੀਦ ਬਾਬਾ ਸੁੱਖਾ ਸਿੰਘ ਜੀ ਨੀਲਪੁਰ, ਰਾਜਪੁਰਾ ਲਈ ਰਵਾਨਾ ਹੋਈ। ਇਸ ਮੌਕੇ ਭਾਈ ਬਲਦੇਵ ਸਿੰਘ ਨੇ ਅਰੰਭਤਾ ਦੀ ਅਰਦਾਸ ਕੀਤੀ ਅਤੇ ਸੰਗਤ ਨੂੰ ਹੁਕਮਨਾਮਾ ਗ੍ਰੰਥੀ ਭਾਈ ਜਸਵੰਤ ਸਿੰਘ ਨੇ ਸਰਵਣ ਕਰਵਾਇਆ। ਪੰਜ ਪਿਆਰੇ ਸਾਹਿਬਾਨ ਅਤੇ ਨਿਸ਼ਾਨਚੀ ਸਿੰਘਾਂ ਨੂੰ ਸਿਰੋਪਾਓ ਦੇਣ ਮਗਰੋਂ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ ਪਾਵਨ ਸਰੂਪ ਸ਼੍ਰੋਮਣੀ ਕਮੇਟੀ ਮੈਂਬਰ ਜਥੇਦਾਰ ਜਸਮੇਰ ਸਿੰਘ ਲਾਛੜੂ ਨੇ ਪਾਲਕੀ ਸਾਹਿਬ ਵਿਚ ਸੁਸ਼ੋਭਿਤ ਕੀਤਾ। ਇਸ ਮੌਕੇ ਸੰਗਤ ਵੱਲੋਂ ਸ੍ਰੀ ਗੁਰੂ ਗ੍ਰੰਥ ਸਾਹਿਬ ’ਤੇ ਫੁੱਲਾਂ ਦੀ ਭਰਵੀਂ ਵਰਖਾ ਕੀਤੀ ਗਈ। ਨਗਰ ਕੀਰਤਨ ਦੌਰਾਨ ਵੱਖ-ਵੱਖ ਸਕੂਲਾਂ ਦੇ ਬੱਚਿਆਂ ਵੱਲੋਂ ਬੈਂਡ ਅਤੇ ਗਤਕਾ ਪਾਰਟੀਆਂ ਨੇ ਸਿੱਖ ਮਾਰਸ਼ਲ ਆਰਟ ਦੇ ਜੌਹਰ ਦਿਖਾਏ। ਇਸ ਤੋਂ ਇਲਾਵਾ ਵੱਖ-ਵੱਖ ਪੜਾਵਾਂ ’ਤੇ ਸੰਗਤ ਨੇ ਭਰਵਾਂ ਸਵਾਗਤ ਕਰਦਿਆਂ ਜਿਥੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਨੂੰ ਰੁਮਾਲਾ ਸਾਹਿਬ ਭੇਟ ਕੀਤੇ ਉਥੇ ਹੀ ਪੰਜ ਪਿਆਰੇ ਸਾਹਿਬਾਨ ਨੂੰ ਸਿਰੋਪਾਓ ਦੇ ਕੇ ਨਿਵਾਜਿਆ। ਸ਼ਬਦ ਗੁਰੂ ਯਾਤਰਾ ਦੀ ਅਰੰਭਤਾ ਸਮੇਂ ਵੱਖ-ਵੱਖ ਪ੍ਰਮੁੱਖ ਸ਼ਖ਼ਸੀਅਤਾਂ ਵਿਚ ਸ਼੍ਰੋਮਣੀ ਕਮੇਟੀ ਦੇ ਮੈਂਬਰ ਸ. ਜਸਮੇਰ ਸਿੰਘ ਲਾਸੜੂ, ਬੀਬੀ ਹਰਪ੍ਰੀਤ ਕੌਰ ਸਾਬਕਾ ਵਿਧਾਇਕ, ਬਾਬਾ ਇੰਦਰ ਸਿੰਘ ਪਟਿਆਲਾ ਕਾਰਸੇਵਾ ਵਾਲੇ, ਬਾਬਾ ਅਮਰੀਕ ਸਿੰਘ, ਬਾਬਾ ਟਹਿਲ ਸਿੰਘ, ਬਾਬਾ ਗੁਰਦੀਪ ਸਿੰਘ, ਬਾਬਾ ਪਾਲ ਸਿੰਘ, ਬਾਬਾ ਸੁਖਦੇਵ ਸਿੰਘ, ਬਾਬਾ ਹਰਨੇਕ ਸਿੰਘ, ਸ. ਅਜੈਬ ਸਿੰਘ ਮੁਖਮੈਲਪੁਰ, ਸ. ਕਮਲਦੀਪ ਸਿੰਘ, ਸ. ਅਵਤਾਰ ਸਿੰਘ, ਸ. ਭੁਪਿੰਦਰ ਸਿੰਘ ਸੇਖੂਪੁਰਾ, ਸ. ਸੁਖਜੀਤ ਸਿੰਘ, ਸ. ਅਮਰਿੰਦਰ ਸਿੰਘ, ਸ. ਸਾਧੂ ਸਿੰਘ ਲਾਛੜੂ, ਬਾਬਾ ਕੁਲਤਾਰ ਸਿੰਘ, ਸ. ਅਜਾਇਬ ਸਿੰਘ, ਸ. ਤਰਸੇਮ ਸਿੰਘ ਆਦਿ ਮੌਜੂਦ ਸਨ। ਇਸ ਮੌਕੇ ਸੰਗਤ ਨਾਲ ਪ੍ਰਚਾਰਕ ਸਾਹਿਬਾਨਾਂ ਨੇ ਗੁਰਮਤਿ ਵਿਚਾਰਾਂ ਸਾਂਝੀਆਂ ਕੀਤੀਆਂ ਅਤੇ ਰਾਗੀ ਜਥਿਆਂ ਨੇ ਗੁਰਬਾਣੀ ਕੀਰਤਨ ਕੀਤਾ। ਇਸ ਮੌਕੇ ਹੋਰਨਾਂ ਸਮੇਤ ਇੰਚਾਰਜ ਟਰੱਸਟ ਸ. ਮਨਜੀਤ ਸਿੰਘ, ਸ. ਕਰਨੈਲ ਸਿੰਘ ਨਾਭਾ ਮੈਨੇਜਰ ਗੁਰਦੁਆਰਾ ਸ੍ਰੀ ਦੂਖ ਨਿਵਾਰਨ ਸਾਹਿਬ ਪਟਿਆਲਾ, ਸ. ਬਲਵਿੰਦਰ ਸਿੰਘ ਮੀਤ ਮੈਨੇਜਰ, ਸੁਪਰਵਾਈਜ਼ਰ ਸ. ਹਰਜਿੰਦਰ ਸਿੰਘ ਤੇ ਸ. ਗੁਰਿੰਦਰ ਸਿੰਘ, ਗੁਰਦੁਆਰਾ ਇੰਸ: ਸ. ਗੁਰਚਰਨ ਸਿੰਘ, ਸ. ਭੁਪਿੰਦਰ ਸਿੰਘ, ਸ. ਤਲਵਿੰਦਰ ਸਿੰਘ ਰੁੜਕਾ, ਸ. ਜਸਪਾਲ ਸਿੰਘ ਰੁੜਕਾ, ਸ. ਸਰਦੂਲ ਸਿੰਘ ਲਾਛੜੂ, ਸ. ਅਮਰਜੀਤ ਸਿੰਘ ਲਾਛੜੂ, ਸ. ਕੁਲਦੀਪ ਸਿੰਘ, ਸ. ਮਨਜੀਤ ਸਿੰਘ, ਸ. ਗੁਰਾ ਸਿੰਘ, ਸ. ਭੁਪਿੰਦਰ ਸਿੰਘ, ਸ. ਸੁਰਿੰਦਰਪਾਲ ਸਿੰਘ ਘਨੌਰ, ਸ. ਸਵਰਨ ਸਿੰਘ, ਸ. ਪ੍ਰਗਟ ਸਿੰਘ, ਸ. ਕੁਲਵਿੰਦਰ ਸਿੰਘ ਸ. ਦਵਿੰਦਰ ਸਿੰਘ ਤੇ ਅਮਰਿੰਦਰ ਸਿੰਘ ਸਮੇਤ ਵੱਡੀ ਗਿਣਤੀ ਵਿਚ ਸੰਗਤ ਮੌਜੂਦ ਸੀ।

Send this to a friend