ਪ੍ਰਧਾਨ ਮੰਤਰੀ ਸ਼੍ਰੀ ਨਰਿੰਦਰ ਮੋਦੀ ਨੇ ਰਾਜਸਥਾਨ ਵਿਖੇ ਇਕ ਰੈਲੀ ਦੌਰਾਨ ਇਹ ਆਖਿਆ ਹੈ ਕਿ ਸਾਡੀ ਲੜਾਈ ਅ¤ਤਵਾਦ ਵਿਰੁ¤ਧ ਹੈ ਅਤੇ ਮਨੁ¤ਖਤਾ ਦੇ ਦੁਸ਼ਮਣ ਨਾਲ ਹੈ।ਸਾਡੀ ਲੜਾਈ ਕਸ਼ਮੀਰ ਲਈ ਹੈ, ਕਸ਼ਮੀਰੀਆਂ ਵਿਰੁੱਧ ਨਹੀਂ। ਪੁਲਵਾਮਾ ਹਮਲੇ ਤੋਂ ਬਾਅਦ ਇਹ ਪਹਿਲਾ ਮੌਕਾ ਜਦੋਂ ਪ੍ਰਧਾਨ ਮੰਤਰੀ ਵੱਲੋਂ ਇਸ ਮੁੱਦੇ ’ਤੇ ਜਨਤਕ ਤੌਰ ’ਤੇ ਬਿਆਨ ਦਿੱਤਾ ਗਿਆ ਹੈ। ਸੀ.ਆਰ.ਪੀ.ਐਫ. ਦੇ ਕਾਫਲੇ ਉ¤ਪਰ ਪੁਲਵਾਮਾ ਵਿਖੇ ਹੋਏ ਹਮਲੇ ਤੋਂ ਬਾਅਦ ਕਾਫੀ ਉ¤ਥਲ-ਪੁੱਥਲ ਹੋਈ ਹੈ, ਪ੍ਰੰਤੂ ਪ੍ਰਧਾਨ ਮੰਤਰੀ ਨੇ ਬਹੁਤ ਦੇਰ ਨਾਲ ਇਸ ਮੁੱਦੇ ’ਤੇ ਬਿਆਨ ਦਿੱਤਾ ਹੈ। ਪੁਲਵਾਮਾ ਘਟਨਾ ਤੋਂ ਬਾਅਦ ਦੇਸ਼ ਭਰ ਵਿੱਚ ਕਸ਼ਮੀਰੀਆਂ ਨੂੰ ਨਿਸ਼ਾਨਾ ਬਣਾਇਆ ਗਿਆ। ਇਸ ਦੌਰਾਨ ਸਰਕਾਰ ਨੇ ਪੂਰੀ ਤਰ੍ਹਾਂ ਚੁਪੀ ਸਾਧੀ ਰੱਖੀ। ਹੋਰ ਤਾਂ ਹੋਰ ਸਰਕਾਰ ਪੱਖੀ ਧਿਰਾਂ ਵੱਲੋਂ ਜੰਮੂ-ਕਸ਼ਮੀਰ ਅਤੇ ਹੋਰ ਸ਼ਹਿਰਾਂ ਵਿੱਚ ਕਸ਼ਮੀਰੀਆਂ ਅਤੇ ਮੁਸਲਿਮ ਭਾਈਚਾਰੇ ਖਿਲਾਫ਼ ਹਿੰਸਕ ਵਿਖਾਵੇ ਕੀਤੇ। ਇਕ ਤਰ੍ਹਾਂ ਨਾਲ ਸਥਿਤੀ ਨੂੰ ਫਿਰਕੂ ਰੰਗਤ ਦੇਣ ਦੀ ਕੋਸ਼ਿਸ਼ ਕੀਤੀ ਗਈ। ਪ੍ਰਧਾਨ ਮੰਤਰੀ ਅਤੇ ਉਨ੍ਹਾਂ ਦੇ ਸਾਥੀ ਮੰਤਰੀ ਇਸ ਦੌਰਾਨ ਚੁੱਪ ਰਹੇ। ਲਗਭਗ ਇਕ ਹਫਤੇ ਦੀ ਦੇਰੀ ਪਿੱਛੋਂ ਪ੍ਰਧਾਨ ਮੰਤਰੀ ਇਹ ਆਖ ਰਹੇ ਹਨ ਕਿ ਉਨ੍ਹਾਂ ਦੀ ਲੜਾਈ ਕਸ਼ਮੀਰ ਲਈ ਹੈ, ਕਸ਼ਮੀਰੀਆਂ ਵਿਰੁੱਧ ਨਹੀਂ ਹੈ। ਦੇਸ਼ ਵਿੱਚ ਜਿਸ ਤਰ੍ਹਾਂ ਦਾ ਮਾਹੌਲ ਬਣਿਆ ਹੋਇਆ ਹੈ ਉਹ ਪ੍ਰਧਾਨ ਮੰਤਰੀ ਦੇ ਬਿਆਨਾਂ ਦੀ ਪੈਰਵਾਈ ਨਹੀਂ ਕਰਦਾ। ਪ੍ਰਧਾਨ ਮੰਤਰੀ ਨੂੰ ਸਿਰਫ ਬਿਆਨ ਨਹੀਂ ਦੇਣਾ ਚਾਹੀਦਾ ਸਗੋਂ ਸਥਿਤੀ ਨੂੰ ਇਸ ਮੁਤਾਬਿਕ ਹੀ ਮੋੜਾ ਦੇਣਾ ਚਾਹੀਦਾ ਹੈ। ਫਿਰਕੂ ਤਣਾਅ ਪੈਦਾ ਕਰਨ ਵਾਲੇ ਅਨਸਰਾਂ ਖਿਲਾਫ ਤੁਰੰਤ ਕਾਰਵਾਈ ਹੋਣੀ ਚਾਹੀਦੀ ਸੀ, ਪ੍ਰੰਤੂ ਸਰਕਾਰ ਤਮਾਸ਼ਾ ਦੇਖਦੀ ਰਹੀ। ਪੁਲਵਾਮਾ ਹਮਲੇ ਤੋਂ ਬਾਅਦ ਵਾਪਰੀਆਂ ਘਟਨਾਵਾਂ ਕਾਰਨ ਕਸ਼ਮੀਰੀਆਂ ਅਤੇ ਮੁਸਲਿਮ ਭਾਈਚਾਰੇ ਅੰਦਰ ਬਿਗਾਨਗੀ ਦੀ ਭਾਵਨਾ ਪੈਦਾ ਹੋਈ ਹੈ। ਇਸ ਦੀ ਭਰਪਾਈ ਨੂੰ ਲੰਬਾ ਸਮਾਂ ਲੱਗੇਗਾ। ਕਸ਼ਮੀਰ ਦੇ ਹਾਲਾਤ ਇਸ ਕਰਕੇ ਮਾੜੇ ਹਨ ਕਿਉਂਕਿ ਸਰਕਾਰ ਅਤੇ ਸੁਰੱਖਿਆ ਫੋਰਸਾਂ ਦੀ ਕਾਰਵਾਈ ਕਸ਼ਮੀਰੀ ਲੋਕਾਂ ਵਿੱਚ ਰੋਸ ਪੈਦਾ ਕਰ ਰਹੀ ਹੈ। ਸਰਕਾਰ ਸਥਿਤੀ ਨਾਲ ਠੀਕ ਤਰੀਕੇ ਨਾਲ ਨਜਿੱਠਣ ਵਿੱਚ ਅਸਫਲ ਰਹੀ ਹੈ। ਸੁਰੱਖਿਆ ਫੋਰਸਾਂ ਦੀਆਂ ਜ਼ਿਆਦਤੀਆਂ ਕਾਰਨ ਲੋਕਾਂ ਵਿੱਚ ਭਾਰੀ ਰੋਸ ਹੈ। ਸਰਕਾਰ ਲੋਕਾਂ ਦਾ ਭਰੋਸਾ ਜਿੱਤਣ ਲਈ ਕੰਮ ਨਹੀਂ ਕਰ ਰਹੀ ਸਗੋਂ ਬੰਦੂਕ ਦੇ ਆਸਰੇ ਹੀ ਜੰਮੂ-ਕਸ਼ਮੀਰ ਵਿੱਚ ਹਾਲਾਤ ਨੂੰ ਸੰਭਾਲਣ ਦੀ ਕੋਸ਼ਿਸ਼ ਕਰ ਰਹੀ ਹੈ। ਪ੍ਰਧਾਨ ਮੰਤਰੀ ਦਾ ਇਹ ਕਹਿਣਾ ਬਹੁਤ ਸ਼ਲਾਘਾਯੋਗ ਹੈ ਕਿ ਕਸ਼ਮੀਰੀ ਬੱਚਿਆਂ ਦੀ ਸੁਰੱਖਿਆ ਉਨ੍ਹਾਂ ਦੀ ਜ਼ਿੰਮੇਵਾਰੀ ਹੈ। ਇਸ ਜ਼ਿੰਮੇਵਾਰੀ ਨੂੰ ਨਿਭਾਉਣ ਲਈ ਪ੍ਰਧਾਨ ਮੰਤਰੀ ਅਤੇ ਉਨ੍ਹਾਂ ਦੀ ਸਰਕਾਰ ਨੂੰ ਅੱਗੇ ਆਉਣਾ ਚਾਹੀਦਾ ਹੈ। ਦੇਸ਼ ਭਰ ਵਿੱਚ ਕਸ਼ਮੀਰੀ ਵਿਦਿਆਰਥੀਆਂ ਅਤੇ ਨੌਜਵਾਨਾਂ ਨਾਲ ਹੋ ਰਿਹਾ ਸਲੂਕ ਬਹੁਤ ਚਿੰਤਾਜਨਕ ਹੈ। ਸਰਕਾਰ ਨੂੰ ਇਸ ਸਬੰਧ ਵਿੱਚ ਤੁਰੰਤ ਸਰਗਰਮ ਹੋਣਾ ਚਾਹੀਦਾ ਹੈ। ਸ਼ਰਾਰਤੀ ਅਤੇ ਫਿਰਕੂ ਅਨਸਰਾਂ ਖਿਲਾਫ ਕਰੜੀ ਕਾਰਵਾਈ ਹੋਣੀ ਚਾਹੀਦੀ ਹੈ ਤਾਂ ਜੋ ਭਾਈਚਾਰਕ ਸਦਭਾਵਨਾ ਨੂੰ ਕਾਇਮ ਰੱਖਿਆ ਜਾ ਸਕੇ।
– ਬਲਜੀਤ ਸਿੰਘ ਬਰਾੜ