Skip to content
Independent perspectives. Global stories.
BREAKING

ਸ਼ਬਦ ਗੁਰੂ ਯਾਤਰਾ ਗੁਰਦੁਆਰਾ ਸਾਹਿਬ ਬਾਗ ਸ਼ਹੀਦਾਂ ਸੈਕਟਰ 44-ਏ ਚੰਡੀਗੜ੍ਹ ਤੋਂ ਅਗਲੇ ਪੜਾਅ ਲਈ ਰਵਾਨਾ

Share this story

ਅੰਮ੍ਰਿਤਸਰ, 25 ਫ਼ਰਵਰੀ- ਜਗਤ ਗੁਰੂ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਗੁਰਪੁਰਬ ਨੂੰ ਸਮਰਪਿਤ ਸ਼ਬਦ ਗੁਰੂ ਯਾਤਰਾ ਅੱਜ ਗੁਰਦੁਆਰਾ ਸਾਹਿਬ ਬਾਗ ਸ਼ਹੀਦਾਂ ਸੈਕਟਰ 44-ਏ ਚੰਡੀਗੜ੍ਹ ਤੋਂ ਅਗਲੇ ਪੜਾਅ ਗੁਰਦੁਆਰਾ ਸਾਹਿਬ ਪਾਤਸ਼ਾਹੀ ਛੇਵੀਂ, ਕੁਰਾਲੀ ਲਈ ਰਵਾਨਾ ਹੋਈ। ਇਸ ਮੌਕੇ ਗੁਰਦੁਆਰਾ ਸਾਹਿਬ ਦੇ ਹੈਡ ਗ੍ਰੰਥੀ ਭਾਈ ਗੁਰਬਚਨ ਸਿੰਘ ਨੇ ਅਰੰਭਤਾ ਦੀ ਅਰਦਾਸ ਕੀਤੀ। ਪੰਜ ਪਿਆਰੇ ਸਾਹਿਬਾਨ ਅਤੇ ਨਿਸ਼ਾਨਚੀ ਸਿੰਘਾਂ ਨੂੰ ਸਿਰੋਪਾਓ ਦੇਣ ਮਗਰੋਂ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ ਪਾਵਨ ਸਰੂਪ ਸ਼੍ਰੋਮਣੀ ਕਮੇਟੀ ਮੈਂਬਰ ਬੀਬੀ ਹਰਜਿੰਦਰ ਕੌਰ ਨੇ ਪਾਲਕੀ ਸਾਹਿਬ ਵਿਚ ਸੁਸ਼ੋਭਿਤ ਕੀਤਾ। ਇਸ ਮੌਕੇ ਸੰਗਤ ਵੱਲੋਂ ਸ੍ਰੀ ਗੁਰੂ ਗ੍ਰੰਥ ਸਾਹਿਬ ’ਤੇ ਫੁੱਲਾਂ ਦੀ ਭਰਵੀਂ ਵਰਖਾ ਕੀਤੀ ਗਈ। ਨਗਰ ਕੀਰਤਨ ਦੌਰਾਨ ਵੱਖ-ਵੱਖ ਸਕੂਲਾਂ ਦੇ ਬੱਚਿਆਂ ਵੱਲੋਂ ਬੈਂਡ ਅਤੇ ਗਤਕਾ ਪਾਰਟੀਆਂ ਨੇ ਸਿੱਖ ਮਾਰਸ਼ਲ ਆਰਟ ਦੇ ਜੌਹਰ ਦਿਖਾਏ। ਇਸ ਤੋਂ ਇਲਾਵਾ ਵੱਖ-ਵੱਖ ਪੜਾਵਾਂ ’ਤੇ ਸੰਗਤ ਨੇ ਭਰਵਾਂ ਸਵਾਗਤ ਕਰਦਿਆਂ ਜਿਥੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਨੂੰ ਰੁਮਾਲਾ ਸਾਹਿਬ ਭੇਟ ਕੀਤੇ ਉਥੇ ਹੀ ਪੰਜ ਪਿਆਰੇ ਸਾਹਿਬਾਨ ਨੂੰ ਸਿਰੋਪਾਓ ਦੇ ਕੇ ਨਿਵਾਜਿਆ। ਇਸ ਮੌਕੇ ਸੰਗਤ ਨਾਲ ਪ੍ਰਚਾਰਕ ਸਾਹਿਬਾਨਾਂ ਨੇ ਗੁਰਮਤਿ ਵਿਚਾਰਾਂ ਸਾਂਝੀਆਂ ਕੀਤੀਆਂ ਰਾਗੀ ਜਥਿਆਂ ਨੇ ਗੁਰਬਾਣੀ ਕੀਰਤਨ ਕੀਤਾ। ਸ਼ਬਦ ਗੁਰੂ ਯਾਤਰਾ ਦੀ ਅਰੰਭਤਾ ਸਮੇਂ ਵੱਖ-ਵੱਖ ਪ੍ਰਮੁੱਖ ਸ਼ਖ਼ਸੀਅਤਾਂ ਵਿਚ ਸ਼੍ਰੋਮਣੀ ਕਮੇਟੀ ਦੇ ਮੈਂਬਰ ਬੀਬੀ ਹਰਜਿੰਦਰ ਕੌਰ ਚੰਡੀਗੜ੍ਹ, ਸ. ਸਤਪਾਲ ਸਿੰਘ ਮੈਨੇਜਰ ਗੁਰਦੁਆਰਾ ਸਾਹਿਬ ਬਾਗ ਬੁੜੈਲ ਚੰਡੀਗੜ੍ਹ, ਇੰਚਾਰਜ ਟਰੱਸਟ ਸ. ਮਨਜੀਤ ਸਿੰਘ, ਸ. ਬਲਵਿੰਦਰ ਸਿੰਘ ਮੀਤ ਮੈਨੇਜਰ ਗੁਰਦੁਆਰਾ ਫਤਿਹਗੜ੍ਹ ਸਾਹਿਬ, ਸ. ਜੋਗਾ ਸਿੰਘ ਮੈਨੇਜਰ ਗੁਰਦੁਆਰਾ ਅੰਬ ਸਾਹਿਬ, ਸੁਪਰਵਾਈਜ਼ਰ ਸ. ਹਰਜਿੰਦਰ ਸਿੰਘ, ਗੁ: ਇੰਸਪੈਕਟਰ ਸ. ਗੁਰਚਰਨ ਸਿੰਘ, ਸ. ਗੁਰਵਿੰਦਰ ਸਿੰਘ, ਸ. ਭੁਪਿੰਦਰ ਸਿੰਘ ਸਮੇਤ ਵੱਡੀ ਗਿਣਤੀ ਵਿਚ ਸੰਗਤ ਮੌਜੂਦ ਸੀ।

WRITTEN BY