ਜਗਰਾਉਂ (ਪਰਮਜੀਤ ਸਿੰਘ ਗਰੇਵਾਲ)- ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਵੱਲੋਂ ਅਕਾਲੀ ਦਲ ਦੇ ਜੱਥੇਬੰਦਕ ਢਾਂਚੇ ਦੇ ਵਿਸਥਾਰ ਸਮੇਂ ਹਲਕਾ ਰਾਏਕੋਟ ਅਤੇ ਹਲਕਾ ਜਗਰਾਉਂ ਦੇ ਪੰਥਕ ਆਗੂ ਜੱਥੇਦਾਰ ਜਗਜੀਤ ਸਿੰਘ ਤਲਵੰਡੀ ਮੈਂਬਰ ਅੰਤ੍ਰਿਗ ਕਮੇਟੀ ਅਤੇ ਫੈਡਰੇਸ਼ਨ ਪ੍ਰਧਾਨ ਭਾਈ ਗੁਰਚਰਨ ਸਿੰਘ ਗਰੇਵਾਲ ਮੈਂਬਰ ਐਸ. ਜੀ. ਪੀ. ਸੀ. ਨੂੰ ਅਕਾਲੀ ਦਲ ਦੀ ਅਹਿਮ ਕਮੇਟੀ ਪੀ. ਏ. ਸੀ. ਦਾ ਮੈਂਬਰ ਨਿਯੁਕਤ ਕੀਤਾ ਗਿਆ ਹੈ, ਜਿਸ ਦਾ ਪੰਥਕ ਹਲਕਿਆਂ ’ਚ ਭਰਪੂਰ ਸਵਾਗਤ ਕੀਤਾ ਜਾ ਰਿਹਾ ਹੈ। ਦੋਵਾਂ ਆਗੂਆਂ ਦੇ ਅੱਜ ਇਤਿਹਾਸਿਕ ਅਸਥਾਨ ਗੁਰਦੁਆਰਾ ਪੰਜੂਆਣਾ ਸਾਹਿਬ ਮਾ ਜੱਟਪੁਰਾ ਵਿਖੇ ਪਹੁੰਚਣ ’ਤੇ ਗੁਰਦੁਆਰਾ ਸਾਹਿਬ ਦੇ ਮੁੱਖ ਸੇਵਾਦਾਰ ਬਾਬਾ ਬਲਵੀਰ ਸਿੰਘ, ਇਲਾਕੇ ਦੀਆਂ ਪੰਚਾਇਤਾਂ ਅਤੇ ਹੋਰ ਸੰਸਥਾਵਾਂ ਵੱਲੋਂ ਸਨਮਾਨ ਕੀਤਾ ਗਿਆ। ਇਸ ਮੌਕੇ ਬਾਬਾ ਬਲਵੀਰ ਸਿੰਘ, ਸਰਪੰਚ ਅਮਨਦੀਪ ਸਿੰਘ, ਸਰਪੰਚ ਪ੍ਰਮਿੰਦਰ ਸਿੰਘ ਚੀਮਾ ਅਤੇ ਦਰਸ਼ਨ ਸਿੰਘ ਜੱਟਪੁਰਾ ਨੇ ਵਧਾਈ ਦਿੰਦਿਆਂ ਕਿਹਾ ਕਿ ਇਨ੍ਹਾਂ ਆਗੂਆਂ ਦੀਆਂ ਪੰਥਕ ਅਤੇ ਰਾਜਨੀਤਿਕ ਸੇਵਾਵਾਂ ਨੂੰ ਮਾਣ ਪ੍ਰਾਪਤ ਹੋਇਆ ਹੈ। ਇਨ੍ਹਾਂ ਵੱਲੋਂ ਸਿੱਖ ਕੌਮ ਦੀ ਦਿਨ-ਰਾਤ ਸੇਵਾ ਅਤੇ ਪਾਰਟੀ ਪ੍ਰਤੀ ਵਫ਼ਾਦਾਰੀ ਦਾ ਮੁੱਲ ਪਾਰਟੀ ਨੇ ਪਾਇਆ ਹੈ, ਜਿਸ ਨਾਲ ਪੰਥਕ ਹਲਕਿਆਂ ਅਤੇ ਪਾਰਟੀ ਵਰਕਰਾਂ ’ਚ ਖੁਸ਼ੀ ਦੀ ਲਹਿਰ ਹੈ। ਜੱਥੇਦਾਰ ਤਲਵੰਡੀ ਅਤੇ ਭਾਈ ਗਰੇਵਾਲ ਨੇ ਜਿੱਥੇ ਗੁਰੂ ਘਰ ਨਤਮਸਤਕ ਹੋ ਕੇ ਗੁਰੂ ਦੀਆਂ ਖੁਸ਼ੀਆਂ ਪ੍ਰਾਪਤ ਕੀਤੀਆਂ, ਉਥੇ ਵਰਕਰਾਂ ਵੱਲੋਂ ਉਨ੍ਹਾਂ ਦਾ ਗਰਮ ਜੋਸ਼ੀ ਨਾਲ ਸਵਾਗਤ ਵੀ ਕੀਤਾ ਗਿਆ। ਇਸ ਮੌਕੇ ਗੁਰਚਰਨ ਸਿੰਘ ਢਿੱਲੋਂ, ਹਰਬੰਸ ਸਿੰਘ ਪੰਚ, ਜਸਵੰਤ ਸਿੰਘ, ਨਿਰਪਾਲ ਸਿੰਘ, ਜਗਜੀਤ ਸਿੰਘ, ਕਰਮਵੀਰ ਸਿੰਘ ਢਿੱਲੋਂ, ਨੰਬਰਦਾਰ ਜਰਨੈਲ ਸਿੰਘ, ਸਿਕੰਦਰ ਸਿੰਘ, ਡਾ: ਬਲਦੇਵ ਸਿੰਘ, ਗੁਰਪ੍ਰੀਤ ਸਿੰਘ ਗੋਪੀ, ਬਲਵੀਰ ਸਿੰਘ, ਨਾਜਰ ਸਿੰਘ, ਹਰਨੇਕ ਸਿੰਘ, ਸੋਹਣ ਸਿੰਘ, ਮੇਘ ਸਿੰਘ, ਬਲਵੀਰ ਸਿੰਘ ਬੀਰਾ, ਕਮਲਜੀਤ ਸਿੰਘ ਗਾਲਿਬ ਤੇ ਹਰਪ੍ਰੀਤ ਸਿੰਘ ਜਗਰਾਉਂ ਆਦਿ ਹਾਜ਼ਰ ਸਨ।