ਅਮਲੋਹ (ਰਣਜੀਤ ਸਿੰਘ ਘੁੰਮਣ)- ਵਿਧਾਨ ਸਭਾ ਹਲਕਾ ਅਮਲੋਹ ਦੇ 94 ਪਿੰਡਾਂ ਨੂੰ ਸਮਾਰਟ ਵਿਲੇਜ ਸਕੀਮ ਅਧੀਨ ਲਿਆ ਕੇ ਪਿੰਡਾਂ ਦਾ ਸਰਬਪੱਖੀ ਵਿਕਾਸ ਕਰਵਾਇਆ ਜਾਵੇਗਾ ਤਾਂ ਜੋ ਪਿੰਡਾਂ ਦੇ ਲੋਕਾਂ ਨੂੰ ਸਾਰੀਆਂ ਲੋੜੀਂਦੀਆਂ ਸਹੂਲਤਾਂ ਮੁਹੱਈਆ ਕਰਵਾਈਆਂ ਜਾ ਸਕਣ ਅਤੇ ਪਿੰਡਾਂ ਦਾ ਵਾਤਾਵਰਣ ਸਵੱਛ ਹੋ ਸਕੇ। ਇਹ ਪ੍ਰਗਟਾਵਾ ਹਲਕਾ ਅਮਲੋਹ ਦੇ ਵਿਧਾਇਕ ਕਾਕਾ ਰਣਦੀਪ ਸਿੰਘ ਨੇ ਬੀ.ਡੀ.ਪੀ.ਓ. ਦਫ਼ਤਰ ਅਮਲੋਹ ਵਿਖੇ ਹਲਕੇ ਦੇ 16 ਪਿੰਡਾਂ ਨੂੰ ਸਮਾਰਟ ਵਿਲੇਜ ਸਕੀਮ ਅਧੀਨ 2 ਕਰੋੜ 78 ਲੱਖ ਰੁਪਏ ਅਤੇ 14ਵੇਂ ਵਿੱਤ ਕਮਿਸ਼ਨ ਅਧੀਨ 94 ਪਿੰਡਾਂ ਦੀਆਂ ਪੰਚਾਇਤਾਂ ਨੂੰ 1 ਕਰੋੜ 67 ਲੱਖ ਰੁਪਏ ਦੇ ਚੈਕ ਵੰਡਣ ਮੌਕੇ ਕਰਵਾਏ ਸਮਾਗਮ ਨੂੰ ਸੰਬੋਧਨ ਕਰਦਿਆਂ ਕੀਤਾ। ਵਿਧਾਇਕ ਰਣਦੀਪ ਸਿੰਘ ਨੇ ਕਿਹਾ ਕਿ ਪਹਿਲੇ ਪੜਾਅ ਦੌਰਾਨ ਸਮਾਰਟ ਵਿਲੇਜ ਸਕੀਮ ਅਧੀਨ ਹਲਕੇ ਦੇ 16 ਪਿੰਡਾਂ ਨੂੰ ਸ਼ਾਮਲ ਕੀਤਾ ਗਿਆ ਹੈ ਅਤੇ ਇਨ੍ਹਾਂ ਪਿੰਡਾਂ ਵਿੱਚ ਕੰਪਿਊਟਰ ਸੈਂਟਰ ਖੋਲ੍ਹੇ ਜਾਣਗੇ ਤਾਂ ਜੋ ਪਿੰਡਾਂ ਦੇ ਬੱਚਿਆਂ ਨੂੰ ਵੀ ਆਧੁਨਿਕ ਤਕਨੀਕਾਂ ਦੀ ਸਿਖਲਾਈ ਨਾਲ ਜੋੜਿਆ ਜਾ ਸਕੇ। ਇਸ ਤੋਂ ਇਲਾਵਾ ਪਿੰਡਾਂ ਵਿੱਚ ਐਲ.ਈ.ਡੀ. ਸਟਰੀਟ ਲਾਈਟਾਂ ਲਗਾਈਆਂ ਜਾਣਗੀਆਂ, ਪਿੰਡਾਂ ਦੀਆਂ ਗਲੀਆਂ ਨਾਲੀਆਂ ਬਣਾਈਆਂ ਜਾਣਗੀਆਂ ਅਤੇ ਪਿੰਡਾਂ ਦੇ ਛੱਪੜਾਂ ਦੀ ਸਾਫ ਸਫਾਈ ਕਰਵਾਕੇ ਚਾਰ ਦੀਵਾਰੀ ਬਣਾਈ ਜਾਵੇਗੀ ਅਤੇ ਵੱਧ ਤੋਂ ਵੱਧ ਵੱਖ-ਵੱਖ ਕਿਸਮ ਦੇ ਪੌਦੇ ਵੀ ਲਗਾਏ ਜਾਣਗੇ। ਸਮਾਗਮ ਨੂੰ ਬਲਾਕ ਕਾਂਗਰਸ ਦੇ ਪ੍ਰਧਾਨ ਜਗਬੀਰ ਸਿੰਘ ਸਲਾਣਾ, ਆੜਤੀ ਐਸੋਸੀਏਸ਼ਨ ਦੇ ਸ਼੍ਰੀ ਜਗਵਿੰਦਰ ਸਿੰਘ ਰਹਿਲ, ਸ਼੍ਰੀ ਰਾਮ ਕ੍ਰਿਸ਼ਨ ਭੱਲਾ ਪੀ.ਏ., ਐਡਵੋਕੇਟ ਬਲਵਿੰਦਰ ਸਿੰਘ ਅਤੇ ਰਣਜੀਤ ਸਿੰਘ ਘੋਲਾ ਨੇ ਵੀ ਸੰਬੋਧਨ ਕੀਤਾ। ਇਸ ਮੌਕੇ ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਮੈਂਬਰ ਸ਼੍ਰੀ ਜਸਮੀਤ ਸਿੰਘ ਰਾਜਾ, ਪ੍ਰਧਾਨ ਜਗਵੀਰ ਸਿੰਘ ਸਲਾਣਾ, ਐਡਵੋਕੇਟ ਬਲਜਿੰਦਰ ਸਿੰਘ ਭੱਟੋਂ, ਸਰਪੰਚ ਗੂਰਪ੍ਰੀਤ ਸਿੰਘ ਗਰੇਵਾਲ , ਬਲਵਿੰਦਰ ਮਿੰਟੂ, ਬਿੰਦਰ ਖਨਿਆਣ, ਸ਼ਹਿਰੀ ਪ੍ਰਧਾਨ ਹੈਪੀ ਪਦਨੀ, ਕਾਂਗਰਸੀ ਆਗੂ ਹੈਪੀ ਸੂਦ, ਚੇਅਰਮੈਨ ਸ਼ਰਨ ਭੱਟੀ, ਮੰਡੀ ਗੋਬਿੰਦਗੜ੍ਹ ਦੇ ਬਲਾਕ ਪ੍ਰਧਾਨ ਸ਼੍ਰੀ ਸੰਜੀਵ ਦੱਤਾ, ਸਰਪੰਚ ਹਰਜਿੰਦਰ ਸਿੰਘ ਟਿੰਕਾਂ, ਜਸਵੰਤ ਸਿੰਘ, ਖਨਿਆਣ, ਸਰਪੰਚ ਹਰਨੈਲ ਸਿੰਘ, ਮਨਪ੍ਰੀਤ ਸਿੰਘ ਗੋਗਾ , ਪ੍ਰਧਾਨ ਜਗਵਿੰਦਰ ਸਿੰਘ ਰਹਿਲ , ਸਰਪੰਚ ਜੱਗਾ ਸਿੰਘ , ਨਛੱਤਰ ਸਿੰਘ ਸਲਾਣਾ , ਸਰਪੰਚ ਗੁਰਪ੍ਰੀਤ ਸਿੰਘ ਗੁਰੀ , ਸਰਪੰਚ ਸੁਖਦਾਨ ਸਿੰਘ ਘੁਟੀਡ , ਅਮਨਦੀਪ ਸਿੰਘ ਲੱਲੋ , ਸਰਪੰਚ ਰਘਵੀਰ ਸਿੰਘ ਲੱਲੋ , ਨਿਰਮਲ ਸਿੰਘ ਮਾਲੋਵਾਲ ਤੋਂ ਇਲਾਵਾ ਵੱਡੀ ਗਿਣਤੀ ਵਿੱਚ ਪੰਚ ਸਰਪੰਚ, ਬਲਾਕ ਸੰਮਤੀ ਮੈਬਰ , ਸਟਾਫ ਤੇ ਹੋਰ ਪਤਵੰਤੇ ਮੌਜੂਦ ਸੀ।