ਫਿਰੋਜ਼ਪੁਰ, 28 ਫਰਵਰੀ (ਰਵੀ ਸ਼ਰਮਾ)- ਅੱਜ ਚਿੱਟੇ ਦਿਨੇ ਦੋ ਅਣਪਛਾਤੇ ਮੋਟਰਸਾਈਕਲਾਂ ਸਵਾਰਾਂ ਵਲੋਂ ਕਾਂਗਰਸ ਦੇ ਜ਼ਿਲ੍ਹਾ ਪ੍ਰੀਸ਼ਦ ਮੈਂਬਰ ਦਾ ਗੋਲੀਆਂ ਮਾਰ ਕੇ ਕਤਲ ਕਰ ਦਿੱਤਾ ਗਿਆ। ਮ੍ਰਿਤਕ ਕਾਂਗਰਸ ਦੇ ਜ਼ਿਲ੍ਹਾ ਪ੍ਰੀਸ਼ਦ ਮੈਂਬਰ ਦੀ ਪਛਾਣ ਪ੍ਰੀਤਮ ਸਿੰਘ ਵਜੋਂ ਹੋਈ ਹੈ। ਦੱਸਿਆ ਜਾ ਰਿਹਾ ਹੈ ਕਿ ਇਹ ਘਟਨਾ ਉਸ ਵੇਲੇ ਵਾਪਰੀ ਜਦੋਂ ਕਾਂਗਰਸ ਦੇ ਜ਼ਿਲ੍ਹਾ ਪ੍ਰੀਸ਼ਦ ਮੈਂਬਰ ਪ੍ਰੀਤਮ ਸਿੰਘ ਆਪਣੇ ਬੱਚਿਆਂ ਨੂੰ ਸਕੂਲ ਛੱਡਣ ਤੋਂ ਬਾਅਦ ਆਪਣੇ ਘਰ ਵਾਪਸ ਜਾ ਰਿਹਾ ਸੀ। ਪ੍ਰੀਤਮ ਸਿੰਘ ਜਦੋਂ ਬਾਂਸੀ ਗੇਟ ਦੇ ਮੂਹਰੇ ਪਹੁੰਚਿਆ ਤਾਂ ਇਸ ਦੌਰਾਨ ਇਕ ਮੋਟਰਸਾਈਕਲ ’ਤੇ ਸਵਾਰ ਹੋ ਕੇ ਆਏ ਦੋ ਅਣਪਛਾਤੇ ਨੌਜ਼ਵਾਨਾਂ ਨੇ ਸ਼ਰੇਆਮ ਗੋਲੀਆਂ ਮਾਰ ਕੇ ਉਸ ਦਾ ਕਤਲ ਕਰ ਦਿੱਤਾ ਗਿਆ। ਦੱਸ ਦਈਏ ਕਿ 21 ਦਸੰਬਰ 2018 ਨੂੰ ਮ੍ਰਿਤਕ ਪ੍ਰੀਤਮ ਸਿੰਘ ਦੇ ਚਾਚਾ ਬੱਗਾ ਸਿੰਘ ਦੀ ਸਮੱਗਲਰ ਹਰਭਜਨ ਸਿੰਘ ਉਰਫ ਰਾਣਾ ਨੇ ਗੋਲੀਆਂ ਮਾਰ ਕੇ ਕਤਲ ਕਰ ਦਿੱਤਾ ਸੀ। ਦੱਸਿਆ ਜਾ ਰਿਹਾ ਹੈ ਕਿ ਹਰਭਜਨ ਸਿੰਘ ਦਾ ਪੂਰਾ ਪਰਿਵਾਰ ਹੈਰੋਇਨ ਸਮਗ¦ਿਗ ਦੇ ਧੰਦੇ ਵਿਚ ਲਪਿਤ ਹੈ ਅਤੇ ਉਨ੍ਹਾਂ ਨੂੰ ਸ਼ੱਕ ਸੀ ਕਿ ਬੱਗਾ ਸਿੰਘ ਦਾ ਪਰਿਵਾਰ ਪੁਲਿਸ ਵਿਚ ਉਨ੍ਹਾਂ ਖਿਲਾਫ ਮੁਖਬਰੀ ਕਰਦਾ ਹੈ। ਇਸੇ ਰੰਜ਼ਿਸ਼ ਦੇ ਚੱਲਦੇ ਹਰਭਜਨ ਸਿੰਘ ਨੇ ਬੱਗਾ ਸਿੰਘ ’ਤੇ ਗੋਲੀ ਚਲਾਈ ਸੀ ਅਤੇ ਇਸੇ ਦੌਰਾਨ ਹਰਭਜਨ ਸਿੰਘ ਵੱਲ ਬੱਗਾ ਸਿੰਘ ਨੇ ਇੱਟ ਸੁੱਟੀ ਸੀ, ਜਿਸ ਕਾਰਨ ਉਸ ਦੀ ਵੀ ਮੌਤ ਹੋ ਗਈ ਸੀ। ਦੱਸ ਦਈਏ ਕਿ ਪੁਲਿਸ ਵਲੋਂ ਘਟਨਾ ਸਥਾਨ ’ਤੇ ਪਹੁੰਚ ਕੇ ਕਾਰਵਾਈ ਕੀਤੀ ਜਾ ਰਹੀ ਹੈ।