ਅੰਮ੍ਰਿਤਸਰ, 13 ਅਪ੍ਰੈਲ (ਦਵਾਰਕਾ ਨਾਥ ਰਾਣਾ)-ਵਿਸ਼ਵ ਪ੍ਰਸਿੱਧ ਤੇ ਦੇਸ਼ ਦੇ ਜਾਨੇ ਮਾਨੇ ਉਦਯੋਗਪਤੀ ਸ੍ਰੀ ਕੁਮਾਰ ਮੰਗਲਮ ਬਿਰਲਾ ਨੇ ਆਪਣੀ ਪਤਨੀ ਸ੍ਰੀਮਤੀ ਨੀਰਜਾ ਬਿਰਲਾ ਤੇ ਬੇਟੀ ਅਧਵੇਦਸ਼ਾ ਬਿਰਲਾ ਨਾਲ ਰੁਹਾਨੀਅਤ ਦੇ ਕੇਂਦਰ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਮੱਥਾ ਟੇਕਿਆ ਤੇ ਪਰਿਵਾਰਕ ਸਾਂਤੀ ਦੀ ਅਰਦਾਸ ਕੀਤੀ। ਇਸ ਦੌਰਾਨ ਉਨ੍ਹਾਂ ਨੂੰ ਸੂਚਨਾਂ ਅਧਿਕਾਰੀ ਸ.ਹਰਪ੍ਰੀਤ ਸਿੰਘ ਨੇ ਸ੍ਰੀ ਹਰਿਮੰਦਰ ਸਾਹਿਬ ਦੇ ਇਤਿਹਾਸ ਬਾਰੇ ਵਿਸਥਾਰ ਨਾਲ ਜਾਣਕਾਰੀ ਦਿੱਤੀ। ਉਪਰੰਤ ਉਹ ਸ਼੍ਰੋਮਣੀ ਕਮੇਟੀ ਦੇ ਦਫ਼ਤਰ ’ਚ ਜਥੇਦਾਰ ਅਵਤਾਰ ਸਿੰਘ ਪ੍ਰਧਾਨ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੂੰ ਮਿਲਣ ਪੁੱਜੇ ਜਿਥੇ ਉਨ੍ਹਾਂ ਨੂੰ ਸ਼੍ਰੋਮਣੀ ਕਮੇਟੀ ਦੇ ਸਕੱਤਰ ਸ.ਰੂਪ ਸਿੰਘ ਤੇ ਸ.ਮਨਜੀਤ ਸਿੰਘ ਨੇ ਜੀ ਆਇਆਂ ਕਿਹਾ ਤੇ ਜਥੇਦਾਰ ਅਵਤਾਰ
ਸਿੰਘ ਪ੍ਰਧਾਨ ਸ਼੍ਰੋਮਣੀ ਕਮੇਟੀ ਨਾਲ ਜਾਣ ਪਹਿਚਾਣ ਕਰਵਾਈ।
ਜਥੇਦਾਰ ਅਵਤਾਰ ਸਿੰਘ ਨੇ ਸ੍ਰੀ ਕੁਮਾਰ ਮੰਗਲਮ ਬਿਰਲਾ ਤੇ ਉਨ੍ਹਾਂ ਦੇ ਪਰਿਵਾਰਕ ਮੈਂਬਰਾਂ ਨੂੰ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦਾ ਸੁਨਹਿਰੀ ਮਾਡਲ, ਸ਼ਾਲ, ਲੋਈ ਤੇ ਸਿਰੋਪਾਓ ਤੇ ਧਾਰਮਿਕ ਕਿਤਾਬਾਂ ਦੇ ਸੈ¤ਟ ਨਾਲ ਸਨਮਾਨਿਤ ਕੀਤਾ ਅਤੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਗੁਰਦੁਆਰਾ ਸਾਹਿਬਾਨ ਦੇ ਪ੍ਰਬੰਧਾਂ ਤੋਂ ਇਲਾਵਾ ਚਲਾਏ ਜਾ ਰਹੇ ਸਕੂਲ, ਕਾਲਜ, ਇੰਜੀਅਰਿੰਗ ਕਾਲਜ ਤੇ ਮੈਡੀਕਲ ਕਾਲਜ ਅਤੇ ਲੋਕਾਂ ਲਈ ਬੇਹਤਰ ਸਿਹਤ ਸਹੂਲਤਾਂ ਸਬੰਧੀ ਹਸਪਤਾਲਾਂ ਤੇ ਕੈਂਸਰ ਰਲੀਫ਼ ਫੰਡ ਬਾਰੇ ਵਿਸਥਾਰ ਨਾਲ ਜਾਣਕਾਰੀ ਦਿੱਤੀ। ਜਿਸ ਤੋਂ ਸ੍ਰੀ ਬਿਰਲਾ ਬਹੁਤ ਪ੍ਰਭਾਵਤ ਹੋਏ ਤੇ ਉਨ੍ਹਾਂ ਨੇ ਸ਼੍ਰੋਮਣੀ ਕਮੇਟੀ ਵੱਲੋਂ ਕੀਤੇ ਜਾ ਰਹੇ ਕਾਰਜਾਂ ਦੀ ਭਰਪੂਰ ਸ਼ਲਾਘਾ ਕੀਤੀ। ਸ੍ਰੀ ਬਿਰਲਾ ਨੇ ਸ਼੍ਰੋਮਣੀ ਕਮੇਟੀ ਵੱਲੋਂ ਮਿਲੇ ਮਾਨ ਸਨਮਾਨ ਬਦਲੇ ਜਥੇਦਾਰ ਅਵਤਾਰ ਸਿੰਘ ਪ੍ਰਧਾਨ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦਾ ਧੰਨਵਾਦ ਵੀ ਕੀਤਾ।
ਇਸ ਮੌਕੇ ਸ.ਮਹਿੰਦਰ ਸਿੰਘ ਆਹਲੀ, ਸ.ਪਰਮਜੀਤ ਸਿੰਘ ਸਰੋਆ ਤੇ ਸ.ਹਰਭਜਨ ਸਿੰਘ ਮਨਾਵਾਂ ਵਧੀਕ ਸਕੱਤਰ, ਸ.ਸੁਖਦੇਵ ਸਿੰਘ ਭੂਰਾ ਕੋਹਨਾ, ਸ.ਸਕੱਤਰ ਸਿੰਘ, ਸ.ਜਗਜੀਤ ਸਿੰਘ ਤੇ ਸ.ਬਿਜੈ ਸਿੰਘ ਮੀਤ ਸਕੱਤਰ, ਸ.ਪ੍ਰਤਾਪ ਸਿੰਘ ਮੈਨੇਜਰ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ, ਸ.ਕੁਲਵਿੰਦਰ ਸਿੰਘ ਰਮਦਾਸ ਇੰਚਾਰਜ ਪਬਲੀਸਿਟੀ, ਸ.ਹਰਮਿੰਦਰ ਸਿੰਘ ਮੂਧਲ ਸੁਪ੍ਰਿੰਟੈਂਡੈਂਟ ਆਦਿ ਮੌਜੂਦ ਸਨ।



