Skip to content
Independent perspectives. Global stories.
BREAKING

ਮੁੱਖ ਮੰਤਰੀ ਵੱਲੋਂ ਬਨੂੜ ਉਦਯੋਗਿਕ ਹੱਬ ਮਾਸਟਰ ਪਲਾਨ ਨੂੰ ਸਿਧਾਂਤਕ ਪ੍ਰਵਾਨਗੀ

Share this story

ਚੰਡੀਗੜ੍ਹ – ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਬਨੂੜ ਨੂੰ ਉਦਯੋਗਿਕ ਧੁਰੇ ਵਜੋਂ ਵਿਕਸਤ ਕਰਨ ਲਈ ਮਾਸਟਰ ਪਲਾਨ ਨੂੰ ਸਿਧਾਂਤਕ ਪ੍ਰਵਾਨਗੀ ਦੇ ਦਿੱਤੀ ਹੈ ਅਤੇ ਇਹ ਪ੍ਰਾਜੈਕਟ ਸਮੇਂ ਸੀਮਾ ਵਿੱਚ ਮੁਕੰਮਲ ਕਰਵਾਉਣ ਲਈ ਕੌਂਟਰੀ ਐਡ ਟਾਊਨ ਪਲੈਨਿੰਗ ਵਿਭਾਗ ਨੂੰ ਤੁਰੰਤ ਜ਼ਰੂਰੀ ਸੋਧਾਂ ਕਰਨ ਲਈ ਨਿਰਦੇਸ਼ ਦਿੱਤੇ ਹਨ। ਅੱਜ ਏਥੇ ਪੰਜਾਬ ਰੀਜਨਲ ਐਂਡ ਟਾਊਨ ਪਲੈਨਿੰਗ ਅਤੇ ਡਿਵੈਲਪਮੈਂਟ ਬੋਰਡ ਦੀ 37ਵੀਂ ਮੀਟਿੰਗ ਦੀ ਪ੍ਰਧਾਨਗੀ ਕਰਦੇ ਹੋਏ ਕੈਪਟਨ ਅਮਰਿੰਦਰ ਸਿੰਘ ਨੇ ਸੂਬੇ ਵਿੱਚ ਬਣੇ ਨਿਵੇਸ਼ ਪੱਖੀ ਮਾਹੌਲ ਦੀ ਰੋਸ਼ਨੀ ਵਿੱਚ ਖਿੱਤੇ ਦੇ ਸਨਅਤੀ ਵਿਕਾਸ ਨੂੰ ਬੜ੍ਹਾਵਾ ਦੇਣ ਦੀ ਮਹੱਤਤਾ ’ਤੇ ਜ਼ੋਰ ਦਿੱਤਾ ਹੈ। ਮੁੱਖ ਮੰਤਰੀ ਨੇ ਕਨਫੈਡਰੇਸ਼ਨ ਆਫ ਰੀਅਲ ਇਸਟੇਟ ਡਿਵੈਲਪਰਜ਼ ਐਸੋਸੀਏਸ਼ਨ ਆਫ ਇੰਡੀਆ (ਸੀ.ਆਰ.ਈ.ਡੀ.ਏ.ਆਈ) ਪੰਜਾਬ ਦੀ ਮੰਗ ਨੂੰ ਪ੍ਰਵਾਨ ਕਰਦੇ ਹੋਏ ਵਿਕਾਸ ਨਿਯੰਤਰਣ ਨਿਯਮ ਸੋਧਣ ਲਈ ਪ੍ਰਵਾਨਗੀ ਦੇ ਦਿੱਤੀ ਹੈ। ਉਨ੍ਹਾਂ ਨੇ ਵੱਖ-ਵੱਖ ਮਾਸਟਰ ਪਲਾਨਾ ਵਿੱਚ ਸੈਕਟਰ/ਅੰਤਰ ਸੈਕਟਰ ਸੜਕਾਂ ਦੇ ਸੰਪਰਕ ਲਈ ਜੋਨਲ ਸੜਕਾਂ ਦੀ ਕਤਾਰਬੰਦੀ ਅਤੇ ਈ.ਡਬਲਯੂ.ਐਸ ਸਥਾਨਾਂ ਦੇ ਵਿਕਰੀ ਖੇਤਰਾਂ ਦੇ ਤਖਮੀਨੇ ਸਬੰਧੀ ਮੰਗ ਉਠਾਈ ਸੀ। ਇਕ ਹੋਰ ਮਹੱਤਵਪੂਰਨ ਕਦਮ ਚੁਕਦੇ ਹੋਏ ਮੁੱਖ ਮੰਤਰੀ ਨੇ ਮਾਸਟਰ ਪਲਾਨਜ਼ ਲਈ ਸੰਗਠਿਤ ਜੋਨਿੰਗ ਨਿਯਮ ਅਤੇ ਵਿਕਾਸ ਬੰਧੇਜ ਸੋਧਣ ਨੂੰ ਵੀ ਪ੍ਰਵਾਨਗੀ ਦੇ ਦਿੱਤੀ ਹੈ ਤਾਂ ਜੋ ਸੂਬੇ ਵਿੱਚ ਯੋਜਨਾਬਧ ਅਤੇ ਇਕਸਾਰ ਵਿਕਾਸ ਨੂੰ ਯਕੀਨੀ ਬਣਾਇਆ ਜਾ ਸਕੇ। ਮੀਟਿੰਗ ਦੌਰਾਨ ਇਹ ਵੀ ਫੈਸਲਾ ਕੀਤਾ ਗਿਆ ਕਿ ਨੋਟੀਫਾਈ ਪਲਾਨ ਦੇ ਖੇਤੀਬਾੜੀ ਜੋਨਾਂ ਵਿੱਚ ਸਾਰੀਆਂ ਵਸਤਾਂ ਦੇ ਮਾਲ ਗੋਦਾਮਾਂ ਦੀ ਆਗਿਆ ਦਿੱਤੀ ਜਾਵੇ ਜਿਸ ਦੇ ਵਾਸਤੇ ਮਾਸਟਰ ਪਲਾਨ ਦੇ ਅੰਤਿਮ ਨੋਟੀਫਿਕੇਸ਼ਨ ਤੋਂ ਪਹਿਲਾਂ ਆਮ ਲੋਕਾਂ ਤੋਂ ਇਤਰਾਜ ਮੰਗੇ ਜਾਣ।
ਮੁੱਖ ਮੰਤਰੀ ਨੇ ਹਾਲ ਹੀ ਵਿੱਚ ਨਵੀਂ ਬਣਾਈ ਗਈ ਡੇਰਾ ਬਾਬਾ ਨਾਨਕ ਵਿਸ਼ੇਸ਼ ਵਿਕਾਸ ਅਥਾਰਟੀ ਵਿੱਚ ਅਸਾਮੀਆਂ ਪੈਦਾ ਕਰਨ ਦੇ ਪ੍ਰਸਤਾਵ ਨੂੰ ਵੀ ਪ੍ਰਵਾਨਗੀ ਦੇ ਦਿੱਤੀ ਹੈ ਤਾਂ ਜੋ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਸਮਾਰੋਹਾਂ ਦੇ ਹਿੱਸੇ ਵਜੋਂ ਇਸ ਖਿੱਤੇ ਦੇ ਬੁਨਿਆਦੀ ਢਾਂਚੇ ਨੂੰ ਉਚਿਆਉਣ ਦੇ ਨਾਲ-ਨਾਲ ਇਸ ਦਾ ਸੁੰਦਰੀਕਰਨ ਕੀਤਾ ਜਾ ਸਕੇ।

WRITTEN BY