May 15, 2026 6:15 am

ਕੈਬਨਿਟ ਮੰਤਰੀ ਚੰਨੀ ਨੇ ਸੀਸਵਾਂ ਨਦੀ ’ਤੇ ਬਣਨ ਵਾਲੇ ਪੁੱਲ ਦਾ ਰੱਖਿਆ ਨੀਂਹ ਪਥਰ

ਰੂਪਨਗਰ (ਲਾਡੀ ਖਾਬੜਾ)- ਤਕਨੀਕੀ ਸਿਖਿਆ ਅਤੇ ਉਦਯੋਗਿਕ ਸਿਖਲਾਈ ਮੰਤਰੀ ਸ਼੍ਰੀ ਚਰਨਜੀਤ ਸਿੰਘ ਚੰਨੀ ਨੇ ਕੁਰਾਲੀ ਅਧਰੇੜ੍ਹਾ ਲਿੰਕ ਸੜਕ ਨੂੰ ਕਰਾਸ ਕਰਦੀ ਸੀਸਵਾਂ ਨਦੀ ਉਤੇ ਬਣਨ ਵਾਲੇ ਹਾਈ ਲੈਵਲ ਪੁਲ ਦਾ ਨੀਂਹ ਪਥਰ ਰਖਿਆ । ਇਸ ਦੌਰਾਨ ਆਪਣੇ ਸੰਬੋਧਨ ਵਿਚ ਕੈਬੀਨਟ ਮੰਤਰੀ ਸ਼੍ਰੀ ਚਰਨਜੀਤ ਸਿੰਘ ਚੰਨੀ ਨੇ ਕਿਹਾ ਕਿ ਮੁਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਿਚ ਰਾਜ ਵਿਚ ਵਡੇ ਪਧਰ ਤੇ ਵਿਕਾਸ ਕਾਰਜਾਂ ਦੀ ਯੋਜਨਾ ਉਲੀਕੀ ਗਈ ਹੈ। ਮੁਖ ਮੰਤਰੀ ਵਲੋਂ ਸ਼੍ਰੀ ਚਮਕੌਰ ਸਾਹਿਬ ਵਿਖੇ ਵੀ ਵਿਕਾਸ ਪ੍ਰੋਜੈਕਟਾਂ ਦੇ ਨੀਂਹ ਪਥਰ ਰਖੇ ਜਾ ਰਹੇ ਹਨ। ਉਨ੍ਹਾਂ ਕਿਹਾ ਕਿ ਇਸ ਪੁਲ ਨੂੰ ਤਹਿ ਸਮੇਂ ਸੀਮਾ ਅੰਦਰ ਤਿਆਰ ਕਰ ਲਿਆ ਜਾਵੇਗਾ। ਇਸ ਮੌਕੇ ਤੇ ਸਬੰਧਤ ਵਿਭਾਗ ਦੇ ਅਧਿਕਾਰੀਆਂ ਤੋਂ ਇਲਾਵਾ ਇਲਾਕਾ ਨਿਵਾਸੀ ਵੀ ਮੌਜੂਦ ਸਨ ।

Send this to a friend