ਮੁਜ਼ੱਫਰਨਗਰ, 15 ਅਪ੍ਰੈਲ (ਪੀ.ਟੀ.)-ਇੱਕ ਸਥਾਨਿਕ ਅਦਾਲਤ ਨੇ ਹਿੰਸਾ ਸਬੰਧੀ ਹੱਤਿਆ ਦੇ ਇੱਕ ਮਾਮਲੇ ਦੇ 3 ਦੋਸ਼ੀਆਂ ਦੀ ਜ਼ਮਾਨਤ ਲਈ ਅਰਜ਼ੀ ਖਾਰਜ ਕਰ ਦਿੱਤੀ। ਜ਼ਿਲ੍ਹਾ ਜੱਜ ਵਿਜੇ ਲਕਸ਼ਮੀ ਨੇ ਕੱਲ੍ਹ ਦੋਸ਼ੀਆਂ ਨੀਰਜ, ਰਾਮਪਾਲ ਅਤੇ ਉਪਿੰਦਰ ਦੀ ਜ਼ਮਾਨਤ ਲਈ ਅਰਜ਼ੀ ਇਹ ਕਹਿੰਦੇ ਹੋਏ ਖਾਰਜ ਕਰ ਦਿੱਤੀ ਕਿ ਉਨ੍ਹਾਂ ਨੂੰ ਜ਼ਮਾਨਤ ਦੇਣ ਦਾ ਸਵਾਲ ਹੀ ਪੈਦਾ ਨਹੀਂ ਹੁੰਦਾ। ਤਿੰਨਾਂ ਦੋਸ਼ੀਆਂ ਨੂੰ ਪਿਛਲੇ ਸਾਲ ਜ਼ਿਲ੍ਹੇ ਦੇ ਬਹਾਵੜੀ ਪਿੰਡ ’ਚ ਫਿਰਕੂ ਹਿੰਸਾ ਦੇ ਦੌਰਾਨ ਹ¤ਤਿਆ ਅਤੇ ਹਿੰਸਾ ਭੜਕਾਉਣ ਦੇ ਦੋਸ਼ ’ਚ ਗ੍ਰਿਫ਼ਤਾਰ ਕੀਤਾ ਗਿਆ ਸੀ। ਹਿੰਸਾ ਦੌਰਾਨ ਦੰਗਾਕਾਰੀਆਂ ਨੇ ਕੁਝ ਘਰਾਂ ਨੂੰ ਅੱਗ ਲਗਾ ਦਿੱਤੀ ਸੀ ਅਤੇ ਸਗੀਰ ਨਾਂਅ ਦੇ ਇੱਕ ਵਿਅਕਤੀ ਨੂੰ ਮਾਰ ਦਿੱਤਾ ਗਿਆ ਸੀ।



