ਰਾਮਪੁਰਾ ਫੂਲ, 7 ਮਾਰਚ (ਮਨਦੀਪ ਢੀਂਗਰਾ)- ਨੇੜਲੇ ਪਿੰਡ ਸਿਧਾਣਾ ਦੀ ਪੰਚਾਇਤ ਨੂੰ ਪਿੰਡ ਦੇ ਵਿਕਾਸ ਕਾਰਜਾਂ ਲਈ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੇ ਹੁਕਮਾਂ ਅਨੁਸਾਰ ਕੈਬਨਿਟ ਮੰਤਰੀ ਗੁਰਪ੍ਰੀਤ ਸਿੰਘ ਕਾਂਗੜ ਨੇ ਪਿੰਡ ਭਗਤਾ ਭਾਈਕਾ ਵਿਖੇ ਰੱਖੇ ਵਿਸੇਸ਼ ਸਮਾਗਮ ਦੌਰਾਨ ਸਰਪੰਚ ਹਰਪ੍ਰੀਤ ਕੌਰ ਸਰਾਂ ਪਤਨੀ ਬੂਟਾ ਸਿੰਘ ਸਰਾਂ ਨੂੰ 25 ਲੱਖ 35 ਹਜਾਰ ਦੀ ਰਾਸ਼ੀ ਦਾ ਚੈਕ ਦਿੱਤਾ। ਬੂਟਾ ਸਿੰਘ ਸਰਾਂ ਨੇ ਨਗਰ ਪੰਚਾਇਤ ਸਿਧਾਣਾ ਵੱਲੋਂ ਕੈਬਨਿਟ ਮੰਤਰੀ ਗੁਰਪ੍ਰੀਤ ਕਾਂਗੜ ਦਾ ਧੰਨਵਾਦ ਕਰਦਿਆਂ ਕਿਹਾ ਕਿ ਸਰਕਾਰ ਵੱਲੋਂ ਮਿਲੀ ਗ੍ਰਾਂਟ ਨੂੰ ਪਿੰਡ ਦੇ ਵਿਕਾਸ ਕਾਰਜਾਂ ਲਈ ਲਾਇਆ ਜਾਵੇਗਾ ਅਤੇ ਪਿੰਡ ਦੇ ਵਿਕਾਸ਼ ਵਿੱਚ ਕੋਈ ਕਮੀ ਨਹੀ ਆਉਣ ਦਿੱਤੀ ਜਾਵੇਗੀ। ਕੈਬਨਿਟ ਮੰਤਰੀ ਗੁਰਪ੍ਰੀਤ ਸਿੰਘ ਕਾਂਗੜ ਨੇ ਕਿਹਾ ਕਿ ਹਲਕਾ ਰਾਮਪੁਰਾ ਫੂਲ ਦੇ ਪਿੰਡਾਂ ਦਾ ਵਿਕਾਸ਼ ਪੂਰੀ ਤੇਜੀ ਨਾਲ ਕੀਤਾ ਜਾਵੇਗਾ। ਇਸ ਮੌਕੇ ਹੋਰਨਾਂ ਤੋਂ ਇਲਾਵਾ ਸਮੂਹ ਪੰਚਾਇਤ ਮੈਂਬਰ ਹਾਜਰ ਸਨ।