ਭੀਖੀ, 11 ਮਾਰਚ (ਗੁਰਵਿੰਦਰ ਸਿੰਘ ਚਹਿਲ)- ਨਜ਼ਦੀਕੀ ਪਿੰਡ ਹੋਡਲਾ ਕਲਾਂ ਵਿਖੇ ਨੌਜਵਾਨ ਤਪਿੰਦਰ ਸਿੰਘ (35 ਸਾਲ) ਦੀ ਅਚਾਨਕ ਮੌਤ ਹੋ ਜਾਣ ਨਾਲ ਪਰਿਵਾਰ ਨੂੰ ਵਡਾ ਸਦਮਾ ਲਗਾ ਹੈ।ਜਾਣਕਾਰੀ ਦਿੰਦਿਆਂ ਕੁਲਵਿੰਦਰ ਸਿੰਘ ਪਿੰਦਾ ਨੇ ਦਸਿਆ ਕਿ ਤਪਿੰਦਰ ਸਿੰਘ ਕੁਝ ਸਮਾਂ ਪਹਿਲਾਂ ਡਿਗ ਜਾਣ ਕਾਰਨ ਛਾਤੀ ਵਿਚ ਸਟ ਵਜੀ ਸੀ।ਉਨ੍ਹਾਂ ਦਸਿਆ ਕਿ ਬੀਤੇ ਦਿਨ ਉਸ ਦੀ ਤਬੀਅਤ ਖਰਾਬ ਹੋਣ ਕਾਰਨ ਮੌਕੇ ‘ਤੇ ਹੀ ਮੌਤ ਹੋ ਗਈ।ਉਹ ਆਪਣੇ ਪਿਛੇ ਵਿਧਵਾ ਪਤਨੀ ਤੋਂ ਇਲਾਵਾ ਇਕ ਲੜਕਾ ਅਤੇ ਲੜਕੀ ਨੂੰ ਹਮੇਸ਼ਾ ਵਾਸਤੇ ਰੋਂਦਿਆਂ ਛਡ ਗਿਆ। ਤਪਿੰਦਰ ਸਿੰਘ ਦੀ ਅਚਾਨਕ ਮੌਤ ‘ਤੇ ਸਟੇਟ ਐਵਾਰਡੀ ਕਿਸਾਨ ਅਤੇ ਸਾਬਕਾ ਸਰਪੰਚ ਮਨਮੋਹਨ ਸਿੰਘ,ਸਾਬਕਾ ਜ਼ਿਲ੍ਹਾ ਪ੍ਰੀਸ਼ਦ ਮੈਂਬਰ ਤੇ ਸਾਬਕਾ ਸਰਪੰਚ ਜਰਨੈਲ ਸਿੰਘ,ਸਰਪੰਚ ਦਵਿੰਦਰ ਸਿੰਘ ਜ਼ੈਲਦਾਰ, ਸਾਬਕਾ ਸਰਪੰਚ ਕਾਕਾ ਸਿੰਘ ਆਦਿ ਨੇ ਮਿਰਤਕ ਦੇ ਪਿਤਾ ਸੇਵਾਮੁਕਤ ਅਧਿਆਪਕ ਭੁਪਿੰਦਰ ਸਿੰਘ ਨਾਲ ਦੁਖ ਸਾਂਝਾ ਕੀਤਾ।