ਤਲਵੰਡੀ ਸਾਬੋ, 12 ਮਾਰਚ (ਰਾਮ ਰੇਸ਼ਮ ਨਥੇਹਾ)- ਸਿੱਖ ਕੌਮ ਦੇ ਚੌਥੇ ਤਖਤ ਤਖਤ ਸ੍ਰੀ ਦਮਦਮਾ ਸਾਹਿਬ ਦੀ ਇਮਾਰਤ ਦੀ ਨਵ ਉਸਾਰੀ ਲਈ ਉਲੀਕੀ ਯੋਜਨਾ ਤਹਿਤ ਕਾਰ ਸੇਵਾ ਆਰੰਭ ਕਰਨ ਲਈ ਤਖਤ ਸਾਹਿਬ ਤੇ 17 ਮਾਰਚ ਨੂੰ ਰੱਖਿਆ ਜਾਣ ਵਾਲਾ ਸਮਾਗਮ ਸ੍ਰੀ ਅਕਾਲ ਤਖਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਅਤੇ ਤਖਤ ਸ੍ਰੀ ਦਮਦਮਾ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਹਰਪ੍ਰੀਤ ਸਿੰਘ ਨੇ ਮੁਲਤਵੀ ਕਰ ਦਿੱਤਾ ਹੈ। ਅੱਜ ਇੱਥੋਂ ਜਾਰੀ ਪ੍ਰੈਸ ਬਿਆਨ ਰਾਹੀਂ ਸਿੰਘ ਸਾਹਿਬ ਨੇ ਉਕਤ ਜਾਣਕਾਰੀ ਦਿੰਦਿਆਂ ਦੱਸਿਆ ਕਿ ਤਖਤ ਸਾਹਿਬ ਦੀ ਸ਼ਾਨਦਾਰ ਸੁੰਦਰ ਇਮਾਰਤ ਬਣਾਉਣ ਲਈ ਯੋਜਨਾ ਉਲੀਕੀ ਗਈ ਸੀ ਤੇ ਇਸ ਦੀ ਸੇਵਾ ਕਾਰ ਸੇਵਾ ਦਿੱਲੀ ਵਾਲਿਆਂ ਨੂੰ ਸੌਂਪਣ ਬਾਰੇ ਉਨਾਂ ਨੂੰ ਜਾਣੂੰ ਕਰਵਾ ਦਿੱਤਾ ਗਿਆ ਸੀ। ਪ੍ਰੰਤੂ ਫਿਲਹਾਲ ਕੁਝ ਕਾਰਣਾ ਕਰਕੇ ਉਕਤ ਸੇਵਾ ਅਜੇ ਨਾ ਸ਼ੁਰੂ ਕਰਨ ਦਾ ਫੈਸਲਾ ਲਿਆ ਗਿਆ ਹੈ।ਸਿੰਘ ਸਾਹਿਬ ਨੇ ਪ੍ਰੈਸ ਬਿਆਨ ਵਿੱਚ ਦੱਸਿਆ ਕਿ ਇਸਦੀ ਜਾਣਕਾਰੀ ਕਾਰ ਸੇਵਾ ਵਾਲੇ ਮਹਾਂਪੁਰਖਾਂ ਤੇ ਸੰਗਤਾਂ ਨੂੰ ਦੇ ਦਿੱਤੀ ਗਈ ਹੈ। ਉਨ੍ਹਾਂ ਕਿਹਾ ਕਿ ਤਖਤ ਸਾਹਿਬ ਦੀ ਕਾਰ ਸੇਵਾ ਆਰੰਭਣ ਸਬੰਧੀ ਅਗਲਾ ਪ੍ਰੋਗਰਾਮ ਭਵਿੱਖ ਵਿੱਚ ਸਿੱਖ ਧਾਰਮਿਕ ਜਥੇਬੰਦੀਆਂ ਤੇ ਸੰਗਤਾਂ ਨਾਲ ਸਲਾਹ ਮਸ਼ਵਰੇ ਉਪਰੰਤ ਹੀ ਉਲੀਕਿਆ ਜਾਵੇਗਾ।ਫੋਟੋ ਕੈਪਸ਼ਨ: