ਮੋਗਾ, 12 ਮਾਰਚ (ਪੰਜਾਬ ਟਾਇਮਜ਼ ਬਿਊਰੋ)- ਲੋਕ ਸਭਾ ਚੋਣਾਂ ਦੇ ਐਲਾਨ ਤੋਂ ਬਾਅਦ ਹਰ ਪਾਰਟੀ ਆਪਣੇ ਵੋਟਰਾਂ ਨੂੰ ਲੁਭਾਉਣ ਲਈ ਨੁਕੜ ਮੀਟਿੰਗਾਂ ਅਤੇ ਰੈਲੀਆਂ ਕਰ ਰਹੀ ਹੈ। ਇਸੇ ਨੂੰ ਲੈ ਕੇ ਬੀਤੇ ਦਿਨ ਸੰਗਰੂਰ ਤੋਂ ਆਮ ਆਦਮੀ ਪਾਰਟੀ ਦੇ ਸੰਸਦ ਮੈਂਬਰ ਭਗਵੰਤ ਮਾਨ ਵਲੋਂ ਮੋਗਾ ਜ਼ਿਲ੍ਹੇ ਦੇ ਛੇ ਪਿੰਡਾਂ ‘ਚ ਨੁਕੜ ਮੀਟਿੰਗਾਂ ਕੀਤੀਆਂ ਗਈਆਂ। ਇਸ ਦੌਰਾਨ ਮਾਨ ਵਲੋਂ ਜ਼ਿਲ੍ਹੇ ਦੇ ਦੋ ਪਿੰਡਾਂ ‘ਚ ਸਰਕਾਰੀ ਥਾਵਾਂ ‘ਤੇ ਨੁਕੜ ਬੈਠਕਾਂ ਕੀਤੀਆਂ ਗਈਆਂ।ਇਸ ਨੂੰ ਲੈ ਕੇ ਮੋਗਾ ਦੇ ਡਿਪਟੀ ਕਮਿਸ਼ਨਰ ਸੰਦੀਪ ਹੰਸ ਨੇ ‘ਆਪ‘ ਨੂੰ ਨੋਟਿਸ ਜਾਰੀ ਕੀਤਾ ਹੈ। ਜ਼ਿਕਰਯੋਗ ਹੈ ਕਿ ਚੋਣਾਂ ਦੇ ਐਲਾਨ ਤੋਂ ਬਾਅਦ ਪੂਰੇ ਦੇਸ਼ ‘ਚ ਚੋਣ ਜ਼ਾਬਤਾ ਲਾਗੂ ਹੋ ਗਿਆ ਹੈ ਅਤੇ ਚੋਣ ਕਮਿਸ਼ਨ ਦੇ ਹੁਕਮਾਂ ਮੁਤਾਬਕ ਇਸ ਦੌਰਾਨ ਕੋਈ ਵੀ ਚੋਣ ਬੈਠਕ ਜਾਂ ਰੈਲੀ ਸਰਕਾਰੀ ਥਾਂ ‘ਤੇ ਨਹੀਂ ਕੀਤੀ ਜਾ ਸਕਦੀ।