ਨਵੀਂ ਦਿਲੀ, 12 ਮਾਰਚ (ਪੰਜਾਬ ਟਾਇਮਜ਼ ਬਿਊਰੋ)- ਸਾਬਕਾ ਪ੍ਰਧਾਨ ਮੰਤਰੀ ਡਾ. ਮਨਮੋਹਨ ਸਿੰਘ ਅੰਮ੍ਰਿਤਸਰ ਤੋਂ ਚੋਣ ਨਹੀਂ ਲੜਨਗੇ। ਇਸ ਦੀ ਪੁਸ਼ਟੀ ਮੁਖ ਕੈਪਟਨ ਮੰਤਰੀ ਅਮਰਿੰਦਰ ਸਿੰਘ ਨੇ ਕੀਤੀ ਹੈ। ਉਨ੍ਹਾਂ ਕਿਹਾ ਕਿ ਡਾ. ਮਨਮੋਹਨ ਸਿੰਘ ਕਦੇ ਅੰਮ੍ਰਿਤਸਰ ਤੋਂ ਉਮੀਦਵਾਰ ਨਹੀਂ ਸਨ।ਉਨ੍ਹਾਂ ਬਹੁਤ ਸਮਾਂ ਪਹਿਲਾਂ ਹੀ ਦਸ ਦਿਤਾ ਸੀ ਕਿ ਉਨ੍ਹਾਂ ਦੀ ਚੋਣਾਂ ਲੜਨ ਵਿਚ ਕੋਈ ਦਿਲਚਸਪੀ ਨਹੀਂ।ਦਰਅਸਲ ਸਾਬਕਾ ਪੀ.ਐਮ. ਡਾ. ਮਨਮੋਹਨ ਸਿੰਘ ਦੇ ਅੰਮ੍ਰਿਤਸਰ ਲੋਕ ਸਭਾ ਸੀਟ ਤੋਂ ਚੋਣਾਂ ਲੜਨ ਦੀਆਂ ਖ਼ਬਰਾਂ ਸਾਹਮਣੇ ਆਈਆਂ ਸੀ ਕਿ ਪਾਰਟੀ ਨੇ ਉਨ੍ਹਾਂ ਨੂੰ ਇਥੋਂ ਚੋਣਾਂ ਲੜਨ ਲਈ ਕਿਹਾ ਹੈ।ਇਸ ਤੋਂ ਇਲਾਵਾ ਕੈਪਟਨ ਅਮਰਿੰਦਰ ਸਿੰਘ ਨੇ ਪੰਜਾਬ ਵਿਚ ਪਾਰਟੀ ਨਾਲ ਕਿਸੇ ਤਰ੍ਹਾਂ ਦਾ ਵੀ ਗਠਜੋੜ ਕਰਨ ਤੋਂ ਸਾਫ ਇਨਕਾਰ ਕਰ ਦਿਤਾ ਹੈ। ਉਨ੍ਹਾਂ ਨੇ ਸਾਫ ਕਰ ਦਿਤਾ ਹੈ ਕਿ ਲੋਕ ਸਭਾ ਚੋਣਾਂ ਵਿਚ ਆਮ ਆਦਮੀ ਪਾਰਟੀ ਨਾਲ ਕੋਈ ਗਠਜੋੜ ਨਹੀਂ ਹੋਏਗਾ।ਕੈਪਟਨ ਨੇ ਪੰਜਾਬ ਵਿਚ ‘ਆਪ’ ਨਾਲ ਗਠਜੋੜ ਸਬੰਧੀ ਕਿਹਾ ਕਿ ਬਿਲਕੁਲ ਨਹੀਂ, ਸਾਡਾ ਕੇਜਰੀਵਾਲ ਜਾਂ ਕਿਸੇ ਹੋਰ ਨਾਲ ਕੋਈ ਗਠਜੋੜ ਨਹੀਂ ਹੈ।ਉਨ੍ਹਾਂ ਕਿਹਾ ਕਿ ਅਸੀਂ ਇਕਲੇ ਚੋਣ ਲੜਾਂਗੇ ਤੇ ਜਿਤਾਂਗੇ ਵੀ।