ਸ੍ਰੀ ਅਨੰਦਪੁਰ ਸਾਹਿਬ, 13 ਮਾਰਚ (ਦਵਿੰਦਰਪਾਲ ਸਿੰਘ, ਅੰਕੁਸ਼)- ਖਾਲਸਾ ਪੰਥ ਦੀ ਚੜਦੀਕਲਾ ਦਾ ਪ੍ਰਤੀਕ ਹੋਲਾ ਮਹੱਲਾ ਹਰ ਸਾਲ ਦੀ ਤਰ੍ਹਾਂ ਸ੍ਰੀ ਅਨੰਦਪੁਰ ਸਾਹਿਬ ਵਿਖੇ ਇਸ ਵਾਰ ਮਿਤੀ 16 ਮਾਰਚ ਤੋਂ 21 ਮਾਰਚ 2019 ਤੱਕ ਖਾਲਸ਼ਾਈ ਸ਼ਾਨੋ ਸ਼ੌਕਤ ਨਾਲ ਮਨਾਇਆ ਜਾ ਰਿਹਾ ਹੈ। ਜਿਸ ਦੀ ਅਰੰਭਤਾ ਪੁਰਾਤਨ ਪਰੰਪਰਾ ਅਨੁਸਾਰ ਭਲਕੇ 15 ਮਾਰਚ ਨੂੰ ਕਿਲ੍ਹਾ ਅਨੰਦਗੜ੍ਹ ਸਾਹਿਬ ਵਿਖੇ ਅੰਮ੍ਰਿਤ ਵੇਲੇ ਪੰਜ ਨਗਾਰਿਆਂ ਤੇ ਚੋਟ ਲਗਾ ਕੇ ਕੀਤੀ ਜਾਵੇਗੀ। ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਕਰਦਿਆਂ ਡਾ. ਦਿਲਜੀਤ ਸਿੰਘ ਭਿੰਡਰ ਮੈਂਬਰ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਕਿਹਾ ਕਿ ਅਜਿਹੇ ਸਮੇਂ ਬਹੁਤ ਹੀ ਵੱਡੇ ਭਾਗਂਾ ਨਾਲ ਨਸੀਬ ਹੁੰਦੇ ਹਨ ਜਦੋਂ ਸਾਨੂੰ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਵਲੋਂ ਅਰੰਭ ਕੀਤੀਆਂ ਸ਼ਾਨਂਾ ਮੱਤੀ ਪਰੰਪਰਾਵਾਂ ਸਮੇਂ ਹਾਜ਼ਰ ਹੋਣ ਦਾ ਲਾਹਾ ਪ੍ਰਾਪਤ ਹੁੰਦਾ ਹੈ। ਉਨ੍ਹਾਂ ਅਜਿਹੇ ਸੁਭਾਗੇ ਅਵਸਰ ਤੇ ਸਮੁੱਚੇ ਸਿੱਖ ਜਗਤ ਨੂੰ ਸ਼ਮੂਲੀਅਤ ਕਰਨ ਲਈ ਹਾਰਦਿਕ ਸੱਦਾ ਵੀ ਦਿੱਤਾ। ਅੱਗੇ ਜਿਕਰ ਕਰਦਿਆਂ ਉਨ੍ਹਾਂ ਦੱਸਿਆ ਕਿ ਪਿੰਡ ਜੋਘੋਂ ਜਗਤਪੁਰ (ਹਿਮਾਚਲ ਪ੍ਰਦੇਸ਼) ਦੀ ਸਮੂਹ ਸੰਗਤ ਵੱਲੋਂ ਹਰ ਸਾਲ ਦੀ ਤਰ੍ਹਾਂ ਇਕ ਮਹਾਨ ਨਗਰ ਕੀਰਤਨ ਪਿੰਡ ਜੋਘੋਂ ਤੋਂ ਅਰੰਭ ਹੋ ਕੇ ਬਰੂਣਾ, ਬਘੇਰੀ, ਪੰਡਿਆਣਾ, ਗੁਰਦੁਆਰਾ ਟਿੱਬੀ ਸਾਹਿਬ ਤੋਂ ਹੁੰਦਾ ਹੋਇਆ ਕਿਲ੍ਹਾ ਅਨੰਦਗੜ੍ਹ ਸਾਹਿਬ ਵਿਖੇ ਸੰਪੂਰਨ ਹੋਵੇਗਾ। ਨਗਰ ਕੀਰਤਨ ਦੀ ਸੰਪੂਰਨਤਾ ਤੋ ਉਪਰੰਤ ਕਿਲ੍ਹਾ ਅਨੰਦਗੜ੍ਹ ਸਾਹਿਬ ਵਿਖੇ ਮਹਾਨ ਗੁਰਮਤਿ ਸਮਾਗਮ ਸਜਾਇਆ ਜਾਵੇਗਾ ਜਿਸ ਵਿਚ ਪੰਥ ਦੇ ਮਹਾਨ ਰਾਗੀ, ਢਾਡੀ, ਕਥਾ ਵਾਚਕ ਅਤੇ ਸਨਮਾਨਿਤ ਸ਼ਖਸੀਅਤਾਂ ਜਿਨ੍ਹਾਂ ਵਿਚ ਸਿੰਘ ਸਾਹਿਬ ਗਿਆਨੀ ਰਘਬੀਰ ਸਿੰਘ ਜਥੇਦਾਰ ਤਖਤ ਸ੍ਰੀ ਕੇਸਗੜ੍ਹ ਸਾਹਿਬ, ਸੰਤ ਬਾਬਾ ਲਾਭ ਸਿੰਘ ਕਿਲ੍ਹਾ ਅਨੰਦਗੜ੍ਹ ਸਾਹਿਬ, ਮੈਂਬਰ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਭਾਈ ਅਮਰਜੀਤ ਸਿੰਘ ਚਾਵਲਾ ਅਤੇ ਪ੍ਰਿੰ. ਸੁਰਿੰਦਰ ਸਿੰਘ, ਡਾ. ਰੂਪ ਸਿੰਘ ਮੁੱਖ ਸਕੱਤਰ ਸ੍ਰੋਮਣੀ ਗੁਰਦੁਆਰਾ ਪ੍ਰਬੰਧ ਕਮੇਟੀ, ਬਾਬਾ ਜਰਨੈਲ ਸਿੰਘ ਕਿਲ੍ਹਾ ਅਨੰਦਗੜ੍ਹ ਸਾਹਿਬ ਸੰਗਤ ਦੇ ਦਰਸ਼ਨ ਕਰਨਗੇ। ਇਸ ਮੌਕੇ ਉਪਰੋਕਤ ਤੋਂ ਇਲਾਵਾ ਲਖਵਿੰਦਰ ਸਿੰਘ ਅਤੇ ਮਲਕੀਤ ਸਿੰਘ ਮੀਤ ਮੈਨੇਜਰ, ਬਾਬਾ ਜਰਨੈਲ ਸਿੰਘ ਕਿਲ੍ਹਾ ਅਨੰਦਗੜ੍ਹ ਸਾਹਿਬ, ਐਡਵੋਕੇਟ ਹਰਦੇਵ ਸਿੰਘ ਅਤੇ ਸੁਰਜੀਤ ਸਿੰਘ ਫੌਜੀ ਸੂਚਨਾ ਅਫਸਰ, ਸੰਦੀਪ ਸਿੰਘ ਕਲੋਤਾ ਜਿਲ੍ਹਾ ਪ੍ਰਧਾਨ ਅਕਾਲੀ ਦਲ, ਭਾਗ ਸਿੰਘ ਸੂਬੇਦਾਰ, ਬਲਦੇਵ ਸਿੰਘ, ਬਲਵੀਰ ਸਿੰਘ, ਸੁਖਚੈਨ ਸਿੰਘ, ਬਹਾਦਰ ਸਿੰਘ, ਗਿਆਨੀ ਕਿਸ਼ੋਰ ਸਿੰਘ ਬੰਗੜ ਅਤੇ ਨਸੀਬ ਸਿੰਘ ਜੋਘੋਂ ਆਦਿ ਹਾਜ਼ਰ ਸਨ।