ਸ੍ਰੀ ਅਨੰਦਪੁਰ ਸਾਹਿਬ, 15 ਅਪ੍ਰੈਲ (ਦਵਿੰਦਰਪਾਲ ਸਿੰਘ/ਅੰਕੁਸ਼ ਕੁਮਾਰ)-ਖਾਲਸੇ ਦਾ ਸਿਰਜਣਾ ਦਿਵਸ ਸ਼੍ਰੀ ਅਨੰਦਪੁਰ ਸਾਹਿਬ ਅਤੇ ਸ਼੍ਰੀ ਕੀਰਤਪੁਰ ਸਾਹਿਬ ਵਿਖੇ ਬੜੀ ਹੀ ਧੂਮ ਧਾਮ ਨਾਲ ਮਨਾਇਆ ਗਿਆ ਜਿਸ ਵਿਚ ਵੱਡੀ ਗਿਣਤੀ ‘ਚ ਸ਼ਰਧਾਲੂ ਤਖਤ ਸ਼੍ਰੀ ਕੇਸਗੜ੍ਹ ਸਾਹਿਬ ਅਤੇ ਹੋਰ ਗੁਰਦੁਆਰਿਆਂ ਵਿਚ ਨਤਮਸਤਕ ਹੋਏ। ਵਿਸਾਖੀ ਵਾਲੇ ਦਿਨ ਭਾਰੀ ਗਿਣਤੀ ਵਿਚ ਸੰਗਤਾਂ ਨੇ ਅੰਮ੍ਰਿਤਪਾਨ ਵੀ ਕੀਤਾ। 13 ਅਪ੍ਰੈਲ ‘ਤੇ 14 ਅਪ੍ਰੈਲ ਨੂੰ ਤਖਤ ਸ਼ੀ ਕੇਸਗੜ ਸਾਹਿਬ ਵਿਖੇ ਦੀਵਾਨ ਵੀ ਸਜਾਏ ਗਏ ਜਿਸ ਵਿਚ ਰਾਗੀਆਂ ਢਾਡੀਆਂ ਵਲੋਂ ਗੁਰਬਾਣੀ ਕੀਰਤਨ ਰਾਹੀਂ ਸੰਗਤਾਂ ਨੂੰ ਨਿਹਾਲ ਕੀਤਾ ਗਿਆ। ਸੰਗਤਾਂ ਨੇ ਸਰੋਵਰ ਵਿਚ ਇਸ਼ਨਾਨ ਵੀ ਕੀਤਾ। ਇਸ ਤੋਂ ਇਲਾਵਾ ਤਖਤ ਸ਼੍ਰੀ ਕੇਸਗੜ੍ਹ ਸਾਹਿਬ ਦੇ ਜੱਥੇਦਾਰ ਸਿੰਂਘ ਸਾਹਿਬ ਗਿਆਨੀ
ਮੱਲ ਸਿੰਘ ਜੀ ਨੇ ਸੰਗਤਾਂ ਨੂੰ ਵਧਾਈ ਦੇ ਨਾਲ ਸਿੱਖ ਕੌਮ ਦੇ ਨਾਂ ਸੰਦੇਸ਼ ਵੀ ਜਾਰੀ ਕੀਤਾ ਜਿਸ ਵਿਚ ਉਹਨਾਂ ਕਿਹਾ ਕਿ ਲੜਕੀ ਅਤੇ ਲੜਕੇ ਦੇ ਵਖਰੇਵੇਂ ਤੋਂ ਉ¤ਪਰ ਉ¤ਠ ਕੇ ਇੱਕੋ ਜਿਹਾ ਮਾਣ ਸਤਿਕਾਰ ਕਰੀਏ। ਦਾਜ ਪ੍ਰਥਾ ਜਿਹੀ ਲਾਹਨਤ ਨੂੰ ਤਿਆਗੀਏ। ਵਿਆਹਾਂ ਦੀ ਫਜੂਲ ਖਰਚੀ ਸੱਭਿਆਚਾਰ ਦੇ ਨਾਮ ਤੇ ਹੋ ਰਹੇ ਸਿੱਖੀ ਵਿਰਸੇ ਦੇ ਘਾਣ ਤੋਂ ਬਚੀਏ। ਸਿੱਖ ਬੱਚੀ ਨੂੰ ਅੱਜ ਵੀ ਮਾਈ ਭਾਗੋ ਜਿਹੇ ਜੀਵਨ ਦੀ ਲੋੜ ਹੈ। ਇਸ ਤੋਂ ਇਲਾਵਾ ਉਹਨਾਂ ਕਿਹਾ ਕਿ ਅਸੀਂ ਬਾਣੇ ਅਤੇ ਬਾਣੀ ਦੇ ਧਾਰਨੀ ਬਣੀਏ, ਅੰਮ੍ਰਿਤ ਛਕ ਕੇ ਪਰਿਵਾਰਾਂ ਸਮੇਤ ਸਿੰਘ ਸਜੀਏ ਅਤੇ ਨਸ਼ਿਆਂ ਦਾ ਤਿਆਗ ਕਰੀਏ। ਮੇਲੇ ਦੋਰਾਨ ਕਿਸੇ ਕਿਸਮ ਦੀ ਅਣਸੁਖਾਵੀਂ ਘਟਨਾ ਨੂੰ ਰੋਕਣ ਦੇ ਮਕਸਦ ਨਾਲ ਜਿੱਥੇ ਪੁਲਿਸ ਪ੍ਰਸ਼ਾਸ਼ਨ ਵਲੋਂ ਸੁਰੱਖਿਆ ਦੇ ਪੁਖਤਾ ਇੰਤਜ਼ਾਮ ਕੀਤੇ ਗਏ ਸਨ ਉ¤ਥੇ ਵੱਖ-ਵੱਖ ਜਗ੍ਹਾ ਤੇ ਸਿਹਤ ਸਹੂਲਤਾਂ ਮੁਹੱਈਆ ਕਰਵਾਉਣ ਲਈ ਕੈਂਪ ਵੀ ਲਗਾਏ ਹੋਏ ਸਨ। ਤਖਤ ਸ਼੍ਰੀ ਕੇਸਗੜ ਸਾਹਿਬ ਅਤੇ ਹੋਰ ਗੁਰਦੁਆਰਿਆਂ ਨੂੰ ਸੁੰਦਰ ਰੋਸ਼ਨੀਆਂ ਨਾਲ ਸਜਾਇਆ ਗਿਆ ਸੀ।



