ਥਾਣਾ ਮਕਸੂਦਾਂ ਦੀ ਪੁਲਿਸ ਵੱਲੋਂ 2 ਕਿੱਲੋ ਅਫੀਮ ਸਣੇ 3 ਕਾਬੂ

ਜਲੰਧਰ, 15 ਮਾਰਚ (ਹਰਪਾਲ ਸਿੰਘ ਬਾਜਵਾ)- ਲੋਕ ਸਭਾ ਚੋਣਾ 2019 ਨੂੰ ਮੱਦੇਨਜ਼ਰ ਰੱਖਦੇ ਹੋਏ ਆਦਰਸ਼ ਚੋਣ ਜਾਬਤੇ ਨੂੰ ਸਖਤੀ ਨਾਲ ਲਾਗੂ ਕਰਨ ਲਈ ਅਰੰਭੇ ਗਏ ਯਤਨਾਂ ਤਹਿਤ ਨਸ਼ਾ ਤਸਕਰਾਂ/ਸਮੱਗਲਰਾਂ ਤੇ ਸ਼ਿਕੰਜ਼ਾ ਕਸਦੇ ਹੋਏ ਥਾਣਾ ਮਕਸੂਦਾ, ਜਿਲ੍ਹਾ ਜਲੰਧਰ (ਦਿਹਾਤੀ) ਦੀ ਪੁਲਿਸ ਨੇ ਸਟਰੌਂਗ ਨਾਕਾਬੰਦੀ/ਗਸ਼ਤ ਦੌਰਾਨ 02 ਕਿਲੋਗ੍ਰਾਮ ਅਫੀਮ ਬ੍ਰਾਮਦ ਕਰਕੇ 03 ਵਿਅਕਤੀਆ ਨੂੰ ਗ੍ਰਿਫਤਾਰ ਕਰਨ ਵਿੱਚ ਵੱਡੀ ਸਫਲਤਾ ਪ੍ਰਾਪਤ ਕੀਤੀ। ਮਾਣਯੋਗ ਸ਼੍ਰੀ ਨੋਨਿਹਾਲ ਸਿੰਘ, ਆਈ.ਪੀ.ਐਸ, ਆਈ.ਜੀ.ਪੀ. ਜਲੰਧਰ ਰੇਂਜ, ਜਲੰਧਰ ਜੀ ਦੇ ਦਿਸ਼ਾ ਨਿਰਦੇਸ਼ਾ ਹੇਠ ਸ਼੍ਰੀ ਨਵਜੋਤ ਸਿੰਘ ਮਾਹਲ, ਪੀ.ਪੀ.ਐਸ, ਸੀਨੀਅਰ ਕਪਤਾਨ ਪੁਲਿਸ, ਜਲੰਧਰ (ਦਿਹਾਤੀ), ਸ਼੍ਰੀ ਰਾਜਬੀਰ ਸਿੰਘ, ਪੀ.ਪੀ.ਐਸ, ਪੁਲਿਸ ਕਪਤਾਨ (ਤਫਤੀਸ਼), ਸ਼੍ਰੀ ਅਮਨਦੀਪ ਸਿੰਘ ਬਰਾੜ, ਪੀ.ਪੀ.ਐਸ, ਉਪ ਪੁਲਿਸ ਕਪਤਾਨ (ਤਫਤੀਸ਼), ਸ਼੍ਰੀ ਰਣਜੀਤ ਸਿੰਘ ਬਦੇਸ਼ਾ, ਪੀ.ਪੀ.ਐਸ, ਉਪ ਪੁਲਿਸ ਕਪਤਾਨ, ਸਬ ਡਵੀਜਨ ਕਰਤਾਰਪੁਰ ਦੀ ਅਗਵਾਈ ਹੇਠ ਨਸ਼ਾ ਤੱਸਕਰਾ/ਸਮੱਗਲਰਾਂ ਅਤੇ ਮਾੜੇ ਅਨਸਰਾਂ ਵਿਰੁੱਧ ਚਲਾਈ ਗਈ ਵਿਸ਼ੇਸ ਮੁਹਿੰਮ ਅਤੇ ਲੋਕ ਸਭਾ ਚੋਣਾ 2019 ਨੂੰ ਮੱਦੇਨਜ਼ਰ ਰੱਖਦੇ ਹੋਏ ਆਦਰਸ਼ ਚੋਣ ਜਾਬਤੇ ਨੂੰ ਸਖਤੀ ਨਾਲ ਲਾਗੂ ਕਰਨ ਲਈ ਅਰੰਭੇ ਗਏ ਯਤਨਾਂ ਤਹਿਤ ਕਾਰਵਾਈ ਕਰਦੇ ਹੋਏ ਐਸ.ਆਈ ਮਨਜੀਤ ਸਿੰਘ ਅਤੇ ਐਸ.ਆਈ ਰਘੂਨਾਥ ਸਿੰਘ ਥਾਣਾ ਮਕਸੂਦਾ ਨੇ ਵੱਖ-ਵੱਖ ਥਾਵਾਂ ਤੋਂ ਨਾਕਾਬੰਦੀ/ਗਸ਼ਤ ਦੋਰਾਂਨ 03 ਵਿਅਕਤੀਆ ਨੂੰ ਕਾਬੂ ਕਰਕੇ ਉਹਨਾਂ ਦੇ ਕਬਜਾ ਵਿਚੋ (01 ਕਿਲੋ + 500 ਗ੍ਰਾਮ + 500 ਗ੍ਰਾਮ) ਕੁੱਲ 02 ਕਿਲੋਗ੍ਰਾਮ ਅਫੀਮ ਬ੍ਰਾਮਦ ਕਰਕੇ 03 ਦੋਸ਼ੀਆਂ ਨੂੰ ਗ੍ਰਿਫਤਾਰ ਕਰਨ ਵਿਚ ਵੱਡੀ ਸਫਲਤਾ ਹਾਸਲ ਕੀਤੀ।

Send this to a friend